Honey Singh ‘ਤੇ ਲਟਕੀ ਲੁੱਕਆਊਟ ਸਰਕੂਲਰ ਦੀ ਤਲਵਾਰ, ਮਹਾਰਾਸ਼ਟਰ ਸਾਈਬਰ ਸੈੱਲ ਨੇ ਚੌਥੀ ਵਾਰ ਭੇਜਿਆ ਸੰਮਨ
Honey Singh ਗਾਇਕ ਅਤੇ ਰੈਪਰ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਹਾਰਾਸ਼ਟਰ ਸਾਈਬਰ ਵਿਭਾਗ ਨੇ ਉਨ੍ਹਾਂ ਨੂੰ ਸੰਮਨ ਕੀਤਾ ਹੈ। ਜੇਕਰ ਉਹ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੇ ਖਿਲਾਫ LOC ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।
Honey Singh Summoned: ਰੈਪਰ ਅਤੇ ਗਾਇਕ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਸੈੱਲ ਨੇ ਪੁੱਛਗਿੱਛ ਲਈ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਦੁਬਾਰਾ ਸੰਮਨ ਕੀਤਾ ਹੈ। ਮਹਾਰਾਸ਼ਟਰ ਸਾਈਬਰ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਨੀ ਸਿੰਘ ਨੂੰ 16 ਅਕਤੂਬਰ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਹੈ। ਹਨੀ ਸਿੰਘ ‘ਤੇ ਆਪਣੀ ਇੱਕ ਪਰਫਾਰਮੈਂਸ ਦੌਰਾਨ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਆਰੋਪ ਹੈ। ਇਸ ਤੋਂ ਬਾਅਦ, ਇੱਕ ਸ਼ਿਕਾਇਤਕਰਤਾ ਨੇ ਮਹਾਰਾਸ਼ਟਰ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਹਨੀ ਸਿੰਘ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਾਰ ਸੰਮਨ ਕੀਤਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਅਜਿਹੇ ਵਿੱਚ ਉਨ੍ਹਾਂ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਹੈ।
ਹਨੀ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਹ ਵਿਦੇਸ਼ ਵਿੱਚ ਹੋਣ ਕਰਕੇ ਪਹਿਲਾਂ ਤਿੰਨ ਵਾਰ ਪੇਸ਼ ਨਹੀਂ ਹੋ ਸਕੇ ਸਨ। ਹਾਲਾਂਕਿ, ਮਹਾਰਾਸ਼ਟਰ ਸਾਈਬਰ ਵਿਭਾਗ ਹੁਣ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਜੇਕਰ ਉਹ ਇਸ ਵਾਰ ਪੁੱਛਗਿੱਛ ਲਈ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਮਹਾਰਾਸ਼ਟਰ ਸਾਈਬਰ ਵਿਭਾਗ ਵਿੱਚ ਤਲਬ ਕੀਤਾ ਗਿਆ ਹੈ।
Maharashtra Cyber Cell has summoned rapper and singer Yo Yo Honey Singh to appear before the investigating officer for questioning on October 16 over allegations that he made objectionable remarks during a performance. A complainant had approached the cyber cell following the alleged remarks. According to sources, Singh has failed to appear despite being summoned three times, citing his presence abroad. An official said the process to issue a Look Out Circular (LOC) against him may be initiated if he fails to appear again: Maharashtra Cyber Cell
— IANS (@ians_india) October 14, 2026
ਹਨੀ ਸਿੰਘ ਨੂੰ ਪਹਿਲਾਂ ਕਦੋਂ-ਕਦੋਂ ਤਲਬ ਕੀਤਾ ਗਿਆ?
ਸੂਤਰਾਂ ਨੇ ਦੱਸਿਆ ਕਿ ਹਨੀ ਸਿੰਘ ਨੂੰ ਪੁੱਛਗਿੱਛ ਲਈ ਮੁੜ ਤੋਂ ਤਲਬ ਕੀਤਾ ਗਿਆ ਹੈ। ਸਾਈਬਰ ਸੈੱਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੇਕਰ ਹਨੀ ਸਿੰਘ ਅਜੇ ਵੀ ਪੇਸ਼ ਨਹੀਂ ਹੁੰਦੇ ਹਨ, ਤਾਂ ਉਨ੍ਹਾਂ ਖਿਲਾਫ LOC ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਅੱਗੇ ਕੀ ਹੁੰਦਾ ਹੈ, ਅਤੇ ਕੀ ਹਨੀ ਇਸ ਵਾਰ ਪੇਸ਼ ਹੁੰਦੇ ਹਨ। ਹਨੀ ਨੂੰ ਪਹਿਲਾਂ 1 ਸਤੰਬਰ, 14 ਸਤੰਬਰ ਅਤੇ ਫਿਰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।
ਦਿੱਲੀ ਕੰਸਰਟ ਦਾ ਮਾਮਲਾ
ਇਹ ਮਾਮਲਾ ਦਿੱਲੀ ਵਿੱਚ ਇੱਕ ਪੁਰਾਣੇ ਕੰਸਰਟ ਨਾਲ ਜੁੜਿਆ ਹੋਇਆ ਹੈ। ਹਨੀ ‘ਤੇ ਕੰਸਰਟ ਦੌਰਾਨ ਇਤਰਾਜ਼ਯੋਗ ਟਿੱਪਣੀ ਕਰਨ ਦਾ ਆਰੋਪ ਹੈ, ਇਸ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹਨੀ ਨੂੰ ਤਿੰਨ ਵਾਰ ਸੰਮਨ ਭੇਜਿਆ ਗਿਆ ਸੀ, ਪਰ ਉਹ ਇੱਕ ਵਾਰ ਵੀ ਫਿਰ ਪੇਸ਼ ਨਹੀਂ ਹੋਏ। ਵਿਦੇਸ਼ ਵਿੱਚ ਹੋਣ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਸਮਾਂ ਮੋਹਲਤ ਦੇਣ ਦੀ ਬੇਨਤੀ ਕੀਤੀ ਸੀ। ਹੁਣ ਉਨ੍ਹਾਂਨੂੰ 16 ਅਕਤੂਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
