ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪਾਕਿਸਤਾਨ ‘ਤੇ ਭਾਰਤ ਦੀ ਇੱਕ ਹੋਰ ਸਟ੍ਰਾਈਕ, ਕਲਾਕਾਰਾਂ ਤੋਂ ਬਾਅਦ ਫਿਲਮਾਂ, ਗਾਣਿਆਂ ਅਤੇ ਵੈੱਬ ਸੀਰੀਜ਼ ਵੀ ਬੈਨ, ਹੁਣ ਕੁਝ ਨਹੀਂ ਚੱਲੇਗਾ

ਭਾਰਤ ਨੇ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ ਤੋਂ ਬਾਅਦ, ਪਾਕਿਸਤਾਨ ਵਿੱਚ ਬਣੇ ਹਰ ਤਰ੍ਹਾਂ ਦੇ ਕੰਟੈਂਟ 'ਤੇ ਭਾਰਤ ਵਿੱਚ ਬੈਨ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਾਕਿਸਤਾਨੀ ਫਿਲਮਾਂ, ਗਾਣੇ, ਵੈੱਬ ਸੀਰੀਜ਼ ਅਤੇ ਪੋਡਕਾਸਟ ਵਰਗ੍ਹੇ ਕੰਟੈਂਟ ਸ਼ਾਮਲ ਹਨ।

ਪਾਕਿਸਤਾਨ 'ਤੇ ਭਾਰਤ ਦੀ ਇੱਕ ਹੋਰ ਸਟ੍ਰਾਈਕ, ਕਲਾਕਾਰਾਂ ਤੋਂ ਬਾਅਦ ਫਿਲਮਾਂ, ਗਾਣਿਆਂ ਅਤੇ ਵੈੱਬ ਸੀਰੀਜ਼ ਵੀ ਬੈਨ, ਹੁਣ ਕੁਝ ਨਹੀਂ ਚੱਲੇਗਾ
Follow Us
tv9-punjabi
| Published: 08 May 2025 18:23 PM IST

ਪਹਿਲਗਾਮ ਵਿੱਚ ਹੋਏ ਦਰਿੰਦਗੀ ਭਰੇ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਪਾਕਿਸਤਾਨ ਵਿਰੁੱਧ ਲਗਾਤਾਰ ਸਖ਼ਤ ਕਦਮ ਚੁੱਕ ਰਿਹਾ ਹੈ। 7 ਮਈ ਦੀ ਰਾਤ ਨੂੰ, ਭਾਰਤ ਨੇ ਪਾਕਿਸਤਾਨ ਵਿੱਚ ਕਈ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਤੋਂ ਪਹਿਲਾਂ, ਭਾਰਤ ਸਰਕਾਰ ਨੇ ਪਾਕਿਸਤਾਨ ਦੀਆਂ ਤਮਾਮ ਸੈਲੇਬ੍ਰਿਟੀਜ਼ ਦੇ ਸੋਸ਼ਲ ਮੀਡੀਆ ਅਕਾਉਂਟਸ ‘ਤੇ ਭਾਰਤ ਵਿੱਚ ਬੈਨ ਲਗਾ ਦਿੱਤਾ ਸੀ। ਹੁਣ ਇੱਕ ਹੋਰ ਸਖ਼ਤ ਕਦਮ ਚੁੱਕਦੇ ਹੋਏ, ਗੁਆਂਢੀ ਦੇਸ਼ ਦੀ ਤਮਾਮ ਕੰਟੈਂਟ ਨੂੰ ਵੀ ਬੈਨ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ OTT ਪਲੇਟਫਾਰਮਾਂ ਅਤੇ ਮੀਡੀਆ ਸਟ੍ਰੀਮਿੰਗ ਪਲੇਟਫਾਰਮਸ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਤੋਂ, ਪਾਕਿਸਤਾਨ ਦੇ ਹਰ ਤਰ੍ਹਾਂ ਦੇ ਕੰਟੈਂਟ ਨੂੰ ਭਾਰਤ ਵਿੱਚ ਦਿਖਾਉਣਾ ਬੰਦ ਕੀਤਾ ਜਾਵੇ। ਇਸਦਾ ਮਤਲਬ ਹੈ ਕਿ OTT ਪਲੇਟਫਾਰਮਾਂ, ਯੂਟਿਊਬ ਅਤੇ ਹਰ ਤਰ੍ਹਾਂ ਦੇ ਆਡੀਓ ਸਟ੍ਰੀਮਿੰਗ ਪਲੇਟਫਾਰਮਸ ਤੇ ਪਾਕਿਸਤਾਨ ਵਿੱਚ ਬਣੇ ਹਰ ਤਰ੍ਹਾਂ ਦੇ ਕੰਟੈਂਟ ‘ਤੇ ਭਾਰਤ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ।

ਮੰਤਰਾਲੇ ਦੀ ਐਡਵਾਇਜ਼ਰੀ ਵਿੱਚ ਕੀ ?

ਮੰਤਰਾਲੇ ਨੇ ਆਪਣੀ ਐਡਵਾਇਜ਼ਰੀ ਵਿੱਚ ਕਿਹਾ, “ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ OTT ਪਲੇਟਫਾਰਮਾਂ, ਮੀਡੀਆ ਸਟ੍ਰੀਮਿੰਗ ਪਲੇਟਫਾਰਮਾਂ ਅਤੇ ਵਿਚੋਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪਾਕਿਸਤਾਨ ਵਿੱਚ ਬਣੇ ਵੈੱਬ ਸੀਰੀਜ਼, ਫਿਲਮਾਂ, ਗਾਣੇ, ਪੋਡਕਾਸਟ ਅਤੇ ਹੋਰ ਸਟ੍ਰੀਮਿੰਗ ਮੀਡੀਆ ਕੰਟੈਂਟ, ਜੋ ਸਬਸਕ੍ਰਿਪਸ਼ਨ ਜਾਂ ਕਿਸੇ ਹੋਰ ਤਰ੍ਹਾਂ ਨਾਲ ਮੌਜੂਦ ਹਨ, ਉਨ੍ਹਾਂ ਤੇ ਫੌਰਨ ਰੋਕ ਲਗਾ ਦੇਵੇ।”

Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...