AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਤੀਜੀ ਵਾਰ ਜਿੱਤਿਆ ਗ੍ਰੈਮੀ ਅਵਾਰਡ

ਸੰਗੀਤਕਾਰ ਰਿੱਕੀ ਕੇਜ ਨੇ ਤੀਜੀ ਵਾਰ ਗ੍ਰੈਮੀ ਐਵਾਰਡ ਜਿੱਤ ਕੇ ਭਾਰਤੀ ਸਿਨੇਮਾ ਦਾ ਨਾਂ ਰੌਸ਼ਨ ਕੀਤਾ ਹੈ। ਬੀਤੇ ਦਿਨ ਜਦੋਂ ਇਸ ਸੰਗੀਤਕਾਰ ਦਾ ਲਾਸ ਏਂਜਲਸ ਵਿੱਚ ਵਿਸ਼ਵ ਭਰ ਦੇ ਸਾਰੇ ਗਾਇਕਾਂ ਅਤੇ ਸੰਗੀਤਕਾਰਾਂ ਵਿੱਚ ਸਨਮਾਨ ਕੀਤਾ ਗਿਆ ਤਾਂ ਉਸ ਨੇ ਵੀ ਆਪਣਾ ਇਹ ਐਵਾਰਡ ਆਪਣੇ ਦੇਸ਼ ਨੂੰ ਸਮਰਪਿਤ ਕਰਕੇ ਆਪਣੀ ਦੇਸ਼ ਭਗਤੀ ਦਾ ਸਬੂਤ ਦਿੱਤਾ।

ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਤੀਜੀ ਵਾਰ ਜਿੱਤਿਆ ਗ੍ਰੈਮੀ ਅਵਾਰਡ
tv9-punjabi
| Updated On: 07 Feb 2023 15:40 PM IST
Share
ਭਾਰਤੀ ਫ਼ਿਲਮ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਵੱਲੋਂ ਵਿਸ਼ਵ ਪੱਧਰ ਤੇ ਭਾਰਤ ਦਾ ਨਾਂ ਰੌਸ਼ਨ ਕਰਨ ਦਾ ਸਿਲਸਿਲਾ ਜਾਰੀ ਹੈ। ਹਾਲ ਹੀ ‘ਚ ਜਿੱਥੇ ਫਿਲਮ ਆਰ.ਆਰ.ਆਰ ਨੇ ਅੰਤਰਰਾਸ਼ਟਰੀ ਪੱਧਰ ‘ਤੇ ਐਵਾਰਡ ਜਿੱਤ ਕੇ ਦੁਨੀਆ ਭਰ ਦੇ ਫਿਲਮ ਨਿਰਮਾਤਾਵਾਂ ਦਾ ਧਿਆਨ ਭਾਰਤੀ ਸਿਨੇਮਾ ਵੱਲ ਖਿੱਚਿਆ ਹੈ। ਉੱਥੇ ਹੀ ਹੁਣ ਸੰਗੀਤਕਾਰ ਰਿੱਕੀ ਕੇਜ ਨੇ ਤੀਜੀ ਵਾਰ ਗ੍ਰੈਮੀ ਐਵਾਰਡ ਜਿੱਤ ਕੇ ਭਾਰਤੀ ਸਿਨੇਮਾ ਦਾ ਨਾਂ ਰੌਸ਼ਨ ਕੀਤਾ ਹੈ। ਬੀਤੇ ਦਿਨ ਜਦੋਂ ਇਸ ਸੰਗੀਤਕਾਰ ਦਾ ਲਾਸ ਏਂਜਲਸ ਵਿੱਚ ਵਿਸ਼ਵ ਭਰ ਦੇ ਸਾਰੇ ਗਾਇਕਾਂ ਅਤੇ ਸੰਗੀਤਕਾਰਾਂ ਵਿੱਚ ਸਨਮਾਨ ਕੀਤਾ ਗਿਆ ਤਾਂ ਉਸ ਨੇ ਵੀ ਆਪਣਾ ਇਹ ਐਵਾਰਡ ਆਪਣੇ ਦੇਸ਼ ਨੂੰ ਸਮਰਪਿਤ ਕਰਕੇ ਆਪਣੀ ਦੇਸ਼ ਭਗਤੀ ਦਾ ਸਬੂਤ ਦਿੱਤਾ।

ਰਿੱਕੀ ਨੂੰ ਉਸ ਦੀ ਇਸ ਐਲਬਮ ਲਈ ਐਵਾਰਡ ਮਿਲਿਆ

ਰਿਕੀ ਨੂੰ ਉਸਦੀ ਐਲਬਮ ਡਿਵਾਈਨ ਟਾਈਡਸ ਲਈ ਗ੍ਰੈਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਰਿੱਕੀ ਨੇ ਸੋਸ਼ਲ ਮੀਡੀਆ ‘ਤੇ ਇਕ ਫੋਟੋ ਪੋਸਟ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਰਿਕੀ ਨੇ ਇਹ ਐਵਾਰਡ ਮਸ਼ਹੂਰ ਬ੍ਰਿਟਿਸ਼ ਰਾਕ ਬੈਂਡ ਦ ਪੁਲਿਸ ਦੇ ਡਰਮਰ ਸਟੀਵਰਟ ਕੋਪਲੈਂਡ ਨਾਲ ਸਾਂਝਾ ਕੀਤਾ ਹੈ। ਇਸ ਐਲਬਮ ਵਿੱਚ ਉਸ ਨੇ ਰਿੱਕੀ ਨਾਲ ਕੰਮ ਕੀਤਾ ਹੈ। ਦੋਵਾਂ ਨੂੰ ਇਹ ਐਵਾਰਡ ਬੈਸਟ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿੱਚ ਦਿੱਤਾ ਗਿਆ ਹੈ। ਇਸ ਬਾਰੇ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਰਿਕੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਮੈਂ ਆਪਣਾ ਤੀਜਾ ਗ੍ਰੈਮੀ ਐਵਾਰਡ ਜਿੱਤਿਆ ਹੈ। ਬਹੁਤ ਖੁਸ਼ ਅਤੇ ਸ਼ੁਕਰਗੁਜ਼ਾਰ, ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ ਕਰਦਾ ਹਾਂ।

ਰਿਕੀ ਪਹਿਲਾਂ ਹੀ ਗ੍ਰੈਮੀ ਐਵਾਰਡ ਜਿੱਤ ਚੁੱਕੇ ਹਨ

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਿੱਕੀ ਨੇ ਗ੍ਰੈਮੀ ਐਵਾਰਡ ਜਿੱਤਿਆ ਹੈ। ਸਗੋਂ ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਗ੍ਰੈਮੀ ਐਵਾਰਡ ਜਿੱਤ ਚੁੱਕੇ ਹਨ। ਤਿੰਨ ਵਾਰ ਗ੍ਰੈਮੀ ਅਵਾਰਡ ਜਿੱਤਣਾ ਰਿਕੀ ਦੀ ਪ੍ਰਤਿਭਾ ਨੂੰ ਉਜਾਗਰ ਕਰਦਾ ਹੈ। ਰਿਕੀ ਨੇ ਇਸ ਤੋਂ ਪਹਿਲਾਂ 2015 ਵਿੱਚ ਆਪਣੀ ਐਲਬਮ ਵਿੰਡਸ ਆਫ ਸਮਸਾਰਾ ਲਈ ਵੀ ਇਹ ਐਵਾਰਡ ਜਿੱਤਿਆ ਸੀ। ਇਸ ਦੇ ਨਾਲ ਹੀ, ਸਾਲ 2022 ਵਿੱਚ, ਉਸਨੇ ਇੱਕ ਵਾਰ ਫਿਰ ਸੰਗੀਤਕ ਐਲਬਮ ਡਿਵਾਈਨ ਟਾਈਡਸ ਲਈ ਬੈਸਟ ਨਿਊ ਏਜ ਐਲਬਮ ਦੀ ਸ਼੍ਰੇਣੀ ਵਿੱਚ ਸਟੀਵਰਟ ਕੋਪਲੈਂਡ ਦੇ ਨਾਲ ਗ੍ਰੈਮੀ ਜਿੱਤਿਆ। 2023 ਵਿੱਚ ਵੀ, ਉਸ ਦੀ ਇਸ ਐਲਬਮ ਨੂੰ ਇੱਕ ਵਾਰ ਫਿਰ ਗ੍ਰੈਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਰਿਕੀ ਕੇਜ ਨੇ ਦੁਨੀਆ ਭਰ ਦੇ 30 ਦੇਸ਼ਾਂ ਵਿੱਚ ਕੁੱਲ 100 ਤੋਂ ਵੱਧ ਪੁਰਸਕਾਰ ਜਿੱਤੇ ਹਨ। ਰਿਕੀ ਨੂੰ ਉਸ ਦੇ ਕੰਮ ਲਈ ਸੰਯੁਕਤ ਰਾਸ਼ਟਰ ਦੇ ਗਲੋਬਲ ਮਾਨਵਤਾਵਾਦੀ ਕਲਾਕਾਰ ਅਤੇ ਭਾਰਤ ਦੇ ਯੂਥ ਆਈਕਨ ਲਈ ਨਾਮਜ਼ਦ ਕੀਤਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...