ਦੀਪਿਕਾ ਲੂਥਰਾ ਨੇ ਸੋਸ਼ਲ ਮੀਡੀਆ ਅਕਾਉਂਟ ਕੀਤਾ ਬੰਦ, ਅੰਮ੍ਰਿਤਪਾਲ ਮੇਹਰੋ ਨੇ ਦਿੱਤੀ ਸੀ ਧਮਕੀ

tv9-punjabi
Updated On: 

17 Jun 2025 23:17 PM

ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਉਸੇ ਵੀਡੀਓ ਵਿੱਚ ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਉਸਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦਾ ਹਾਲ ਕਮਲ ਕੌਰ ਵਰਗਾ ਹੀ ਹੋਵੇਗਾ ਅਤੇ ਇਸ ਵਾਰ "ਉਸਦੀ ਲਾਸ਼ ਵੀ ਨਹੀਂ ਮਿਲੇਗੀ।"

ਦੀਪਿਕਾ ਲੂਥਰਾ ਨੇ ਸੋਸ਼ਲ ਮੀਡੀਆ ਅਕਾਉਂਟ ਕੀਤਾ ਬੰਦ, ਅੰਮ੍ਰਿਤਪਾਲ ਮੇਹਰੋ ਨੇ ਦਿੱਤੀ ਸੀ ਧਮਕੀ
Follow Us On

Influencer Deepika Luthra: ਅੰਮ੍ਰਿਤਸਰ ਦੀ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਧਮਕੀਆਂ ਮਿਲੀਆਂ ਹਨ। ਫਿਲਹਾਲ ਇਸ ਸਬੰਧੀ ਦੀਪਿਕਾ ਵੱਲੋਂ ਕੋਈ ਹੋਰ ਜਵਾਬ ਨਹੀਂ ਆਇਆ ਹੈ। ਇਸ ਤੋਂ ਇਲਾਵਾ ਦੀਪਿਕਾ ਨੂੰ ਪੁਲਿਸ ਕਮਿਸ਼ਨਰੇਟ ਵੱਲੋਂ ਦੋ ਗੰਨਮੈਨ ਦਿੱਤੇ ਗਏ ਸਨ।

ਦਰਅਸਲ, ਦੋਹਰੇ ਅਰਥਾਂ ਵਾਲੇ ਅੰਸ਼ ਦੇ ਕਾਰਨ, ਅੰਮ੍ਰਿਤਪਾਲ ਮਹਿਰੋ ਨੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ, ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਉਸ ਨੂੰ ਇੱਕ ਧਮਕੀ ਭਰਿਆ ਈ-ਮੇਲ ਵੀ ਭੇਜਿਆ ਗਿਆ ਹੈ। ਦੀਪਿਕਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅੰਮ੍ਰਿਤਪਾਲ ਮਹਿਰੋ ਖ਼ਿਲਾਫ਼ ਸਾਈਬਰ ਸੈੱਲ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ।

ਧਮਕੀ ਦੇਣ ਵਾਲਾ ਮੁਲਜ਼ਮ ਹੋ ਚੁੱਕਿਆ ਹੈ ਗ੍ਰਿਫ਼ਤਾਰ

ਬੀਤੇ ਦਿਨ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਨਾਮ ਰਮਨਦੀਪ ਸਿੰਘ ਹੈ। ਪੁਲਿਸ ਮੁਲਜ਼ਮ ਨੂੰ ਅੰਮ੍ਰਿਤਸਰ ਲਿਆ ਰਹੀ ਹੈ।ਦੀਪਿਕਾ ਲੂਥਰਾ ਨੂੰ ਹਾਲ ਹੀ ਵਿੱਚ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਦੀਪਿਕਾ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਹਨ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਧਮਕੀ ਦੇਣ ਵਾਲਾ ਮੁਲਜ਼ਮ ਰਮਨਦੀਪ ਸਿੰਘ ਪਟਿਆਲਾ ਵਿੱਚ ਲੁਕਿਆ ਹੋਇਆ ਹੈ। ਇਸ ਤਹਿਤ, ਟੀਮ ਸੋਮਵਾਰ ਰਾਤ ਨੂੰ ਪਟਿਆਲਾ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਉਸੇ ਵੀਡੀਓ ਵਿੱਚ ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦਾ ਹਾਲ ਕਮਲ ਕੌਰ ਵਰਗਾ ਹੀ ਹੋਵੇਗਾ ਅਤੇ ਇਸ ਵਾਰ “ਉਸਦੀ ਲਾਸ਼ ਵੀ ਨਹੀਂ ਮਿਲੇਗੀ।”