AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦੁਬਈ ‘ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ, ਰਹਿਣ ਲਈ ਮੁਫ਼ਤ ‘ਚ ਮੁਹੱਈਆ ਕਰਵਾ ਰਹੇ ਜਗ੍ਹਾ

ਸੋਨੂੰ ਸੂਦ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਇਸ 'ਚ ਉਨ੍ਹਾਂ ਦਾ ਕਹਿਣਾ ਹੈ ਕਿ ਜੰਗ ਦੇ ਕਾਰਨ ਕਈ ਲੋਕ ਦੁਬਈ 'ਚ ਫਸੇ ਹੋਏ ਹਨ। ਜੇਕਰ ਕਿਸੇ ਨੂੰ ਪਤਾ ਨਹੀਂ ਹੈ ਕਿ ਅਜਿਹੇ ਸਮੇਂ 'ਚ ਉਹ ਕਿੱਥੇ ਜਾਣ ਤੇ ਕਿੱਥੇ ਰੁਕਣ ਤਾਂ ਅਸੀਂ ਸੁਰੱਖਿਅਤ ਤੇ ਬਿਨਾਂ ਕਿਸੇ ਪੈਸੇ 'ਤੇ ਰਹਿਣ ਲਈ ਜਗ੍ਹਾ ਮੁਹੱਈਆ ਕਰਵਾ ਰਹੇ ਹਾਂ।

ਦੁਬਈ 'ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ, ਰਹਿਣ ਲਈ ਮੁਫ਼ਤ 'ਚ ਮੁਹੱਈਆ ਕਰਵਾ ਰਹੇ ਜਗ੍ਹਾ
ਦੁਬਈ ‘ਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ (Pic:X/@SonuSood)
tv9-punjabi
| Published: 05 Mar 2026 12:24 PM IST

ਇਜ਼ਰਾਈਲ, ਅਮਰੀਕਾ ਤੇ ਈਰਾਨ ਵਿਚਕਾਰ ਲੱਗੀ ਜੰਗ ਦਾ ਅਸਰ ਦੁਬਈ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਈਰਾਨ ਵੱਲੋਂ ਵੱਖ-ਵੱਖ ਦੇਸ਼ਾਂ ‘ਚ ਅਮਰੀਕੀ ਸੈਨਾ ਦੇ ਟਿਕਾਣਿਆਂ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਇਸੇ ਕਾਰਨ ਦੁਬਈ ਤੋਂ ਚੱਲਣ ਵਾਲੀਆਂ ਕਈ ਫਲਾਈਟਾਂ ਰੱਦ ਹੋ ਰਹੀਆਂ ਹਨ। ਖ਼ਤਰੇ ਦੇ ਚੱਲਦੇ ਉਡਾਣਾਂ ਰਵਾਨਾ ਨਹੀਂ ਹੋ ਪਾ ਰਹੀਆਂ। ਇਸ ਕਰਕੇ ਭਾਰਤੀ ਲੋਕਾਂ ਸਮੇਤ ਹੋਰ ਦੇਸ਼ਾਂ ਦੇ ਲੋਕ ਵੀ ਦੁਬਈ ‘ਚ ਫੱਸ ਗਏ ਹਨ। ਇਨ੍ਹਾਂ ਲੋਕਾਂ ਦੀ ਮਦਦ ਕਰਨ ਦੇ ਲਈ ਬਾਲੀਵੁੱਡ ਐਕਟਰ ਸੋਨੂੰ ਸੂਦ ਹੁਣ ਸਾਹਮਣੇ ਆਏ ਹਨ।

ਸੋਨੂੰ ਸੂਦ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਪੋਸਟ ਕੀਤੀ ਹੈ। ਇਸ ‘ਚ ਉਨ੍ਹਾਂ ਦਾ ਕਹਿਣਾ ਹੈ ਕਿ ਜੰਗ ਦੇ ਕਾਰਨ ਕਈ ਲੋਕ ਦੁਬਈ ‘ਚ ਫਸੇ ਹੋਏ ਹਨ। ਜੇਕਰ ਕਿਸੇ ਨੂੰ ਪਤਾ ਨਹੀਂ ਹੈ ਕਿ ਅਜਿਹੇ ਸਮੇਂ ‘ਚ ਉਹ ਕਿੱਥੇ ਜਾਣ ਤੇ ਕਿੱਥੇ ਰੁਕਣ ਤਾਂ ਅਸੀਂ ਸੁਰੱਖਿਅਤ ਤੇ ਬਿਨਾਂ ਕਿਸੇ ਪੈਸੇ ‘ਤੇ ਰਹਿਣ ਲਈ ਜਗ੍ਹਾ ਮੁਹੱਈਆ ਕਰਵਾ ਰਹੇ ਹਾਂ।

ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਕੋਈ ਵੀ ਦੇਸ਼ ਦਾ ਨਾਗਰਿਕ ਇਸ ਜਗ੍ਹਾ ‘ਤੇ ਆ ਕੇ ਰਹਿ ਸਕਦਾ ਹੈ। ਇਸ ਦੇ ਲਈ ਕੋਈ ਕੰਡੀਸ਼ਨ ਨਹੀਂ ਲਗਾਈ ਜਾਵੇਗੀ। ਇਹ ਇਨਸਾਨੀਅਤ ਦੇ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੁਬਈ ‘ਚ ਫਸੇ ਲੋਕ ਜਾਂ ਤਾਂ ਉਨ੍ਹਾਂ ਨੂੰ ਮੈਸੇਜ ਕਰ ਸਕਦੇ ਹਨ ਜਾਂ ਫਿਰ ਦੁਗਸਤਾ ਪ੍ਰਾਪਰਟੀਜ਼ ਨੂੰ ਮੈਸੇਜ ਕਰ ਸਕਦੇ ਹਨ। ਉਨ੍ਹਾਂ ਨੇ ਇਹ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ।

ਅਕਸਰ ਲੋਕਾਂ ਦੀ ਮਦਦ ਲਈ ਆਉਂਦੇ ਹਨ ਸਾਹਮਣੇ

ਦੱਸ ਦੇਈਏ ਕਿ ਸੋਨੂੰ ਸੂਦ ਸਮਾਜ ਸੇਵਾ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਨੇ ਹਾਲ ਹੀ ‘ਚ ਪੰਜਾਬ ‘ਚ ਆਏ ਹੜ੍ਹਾਂ ਦੌਰਾਨ ਲੋਕਾਂ ਦੀ ਮਦਦ ਕੀਤੀ ਸੀ। ਉਹ ਗਰਾਊਂਡ ‘ਤੇ ਖ਼ੁਦ ਉਤਰੇ ਸਨ ਤੇ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਸੀ। ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਵੀ ਉਨ੍ਹਾਂ ਨਾਲ ਇਸ ਦੌਰਾਨ ਮੌਜੂਦ ਰਹੇ। ਉਨ੍ਹਾਂ ਦੀ ਭੈਣ ਪੰਜਾਬ ਦੀ ਰਾਜਨੀਤੀ ਨਾਲ ਜੁੜੇ ਹੋਏ ਹਨ।

ਲੋਕ ਅਕਸਰ ਸੋਸ਼ਲ ਮੀਡੀਆ ‘ਤੇ ਸੋਨੂੰ ਸੂਦ ਨੂੰ ਟੈਗ ਕਰਕੇ ਮਦਦ ਮੰਗਦੇ ਹਨ ਤੇ ਸੋਨੂੰ ਸੂਦ ਵੀ ਲੋਕਾਂ ਦੀ ਮਦਦ ਕਰਨ ਤੋਂ ਪਿੱਛੇ ਨਹੀਂ ਹੱਟਦੇ। ਉਹ ਲੋਕਾਂ ਨੂੰ ਰਿਪਲਾਈ ਕਰਦੇ ਹਨ ਤੇ ਮਦਦ ਦਾ ਵਾਅਦਾ ਕਰਦੇ ਹਨ। ਇਨ੍ਹਾਂ ਹੀ ਨਹੀਂ ਸੋਨੂੰ ਆਪਣਾ ਵਾਅਦਾ ਪੂਰਾ ਕਰਨ ਤੋਂ ਬਾਅਦ ਇਸ ਦਾ ਅਪਡੇਟ ਸੋਸ਼ਲ ਮੀਡੀਆ ‘ਤੇ ਅਕਸਰ ਸਾਂਝਾ ਵੀ ਕਰਦੇ ਹਨ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...