ਹਨੀ ਸਿੰਘ ਦੀ ਵਧੀਆਂ ਮੁਸ਼ਕਿਲਾਂ, ਭਾਜਪਾ ਆਗੂ ਨੇ ਸਿੰਗਰ ਖਿਲਾਫ਼ ਡੀਜੀਪੀ ਨੂੰ ਦਿੱਤੀ ਸ਼ਿਕਾਇਤ
ਪੰਜਾਬ ਡੀਜੀਪੀ ਨੂੰ ਦਿੱਤੀ ਗਈ ਆਪਣੀ ਸ਼ਿਕਾਇਤ 'ਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਗਾਣੇ 'ਚ ਅਸ਼ਲੀਲ ਡਾਂਸ, ਨਿਯੂਡਿਟੀ ਤੇ ਇਤਰਾਜ਼ਯੋਗ ਸੀਨ ਦਿਖਾਏ ਗਏ ਹਨ, ਜੋ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਖਿਲਾਫ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਮਨੋਰੰਜਨ ਦੇ ਨਾਮ 'ਤੇ ਪੰਜਾਬੀ ਮਿਊਜ਼ਿਕ ਤੇ ਪਹਿਚਾਣ ਨੂੰ ਖ਼ਤਮ ਕੀਤਾ ਜਾ ਰਿਹਾ ਹੈ।
ਹਨੀ ਸਿੰਘ
ਮਸ਼ਹੂਰ ਪੰਜਾਬੀ ਰੈਪਰ ਤੇ ਸਿੰਗਰ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਨੇ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਦਿੰਦੇ ਹੋਏ, ਹਨੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਲੰਧਰ ਭਾਜਪਾ ਦੇ ਆਗੂ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਪੰਜਾਬੀ ਗਾਣੇ ‘ਨਾਗਿਣ‘ ਨੂੰ ਅਸ਼ਲੀਲ ਦੱਸਿਆ ਹੈ ਤੇ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਕਰਨ ਤੇ ਗਾਣੇ ਨੂੰ ਤੁਰੰਤ ਯੂਟਿਊਬ ਸਮੇਤ ਸਾਰੀ ਹੀ ਡਿਜੀਟਲ ਪਲੇਟਫਾਰਮਸ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ
ਪੰਜਾਬ ਡੀਜੀਪੀ ਨੂੰ ਦਿੱਤੀ ਗਈ ਆਪਣੀ ਸ਼ਿਕਾਇਤ ‘ਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਗਾਣੇ ‘ਚ ਅਸ਼ਲੀਲ ਡਾਂਸ, ਨਿਯੂਡਿਟੀ ਤੇ ਇਤਰਾਜ਼ਯੋਗ ਸੀਨ ਦਿਖਾਏ ਗਏ ਹਨ, ਜੋ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਖਿਲਾਫ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਮਨੋਰੰਜਨ ਦੇ ਨਾਮ ‘ਤੇ ਪੰਜਾਬੀ ਮਿਊਜ਼ਿਕ ਤੇ ਪਹਿਚਾਣ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਹੈ ਕਿ ਪੰਜਾਬ ਦਾ ਸੱਭਿਆਚਾਰ ਮਹਿਲਾਵਾਂ ਦਾ ਸਨਮਾਨ ਤੇ ਇੱਜ਼ਤ ਦੇ ਲਈ ਜਾਣਿਆ ਜਾਂਦਾ ਹੈ, ਪਰ ਅਜਿਹੇ ਗਾਣੇ ਸਮਾਜ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੇ ਹਨ।
