ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

‘ਸਾਨੂੰ ਘਰ ‘ਚ ਲੜਾਈ ਨਹੀਂ ਕਰਨੀ ਚਾਹੀਦੀ’… ਜਸਬੀਰ ਜੱਸੀ ਬੋਲੇ- ਜਥੇਦਾਰ ਦੀ ਗੱਲ ਨਾਲ ਸਹਿਮਤ

ਇਸ ਪੂਰੇ ਮਾਮਲੇ 'ਤੇ ਜਸਬੀਰ ਜੱਸੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਥੇਦਾਰ ਗੜਗੱਜ ਦੀ ਗੱਲ ਤੋਂ ਸਹਿਮਤ ਹਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਜੋ ਕਿਹਾ ਉਹ ਬਿਲਕੁਲ ਸਹੀ ਹੈ। ਜੱਸੀ ਨੇ ਕਿਹਾ ਕਿ ਉਹ ਧਾਰਮਿਕ ਤੇ ਰਾਜਨੀਤਿਕ ਮਾਮਲਿਆਂ 'ਤੇ ਨਹੀਂ ਬੋਲਦੇ ਹਨ, ਕਿਉਂਕਿ ਸਾਰਿਆਂ ਦੀ ਆਪਣੇ ਅਲੱਗ ਰਾਏ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਮੈਂ ਭਾਈ ਹਰਜਿੰਦਰ ਸਿੰਘ ਜੀ (ਸ਼੍ਰੀਨਗਰ ਵਾਲੇ) ਦੀ ਵੀਡੀਓ ਦੇਖੀ ਤਾਂ ਮੈਨੂੰ ਲੱਗਿਆ ਕਿ ਮੈਨੂੰ ਬੋਲਣਾ ਚਾਹੀਦਾ ਹੈ।

'ਸਾਨੂੰ ਘਰ 'ਚ ਲੜਾਈ ਨਹੀਂ ਕਰਨੀ ਚਾਹੀਦੀ'... ਜਸਬੀਰ ਜੱਸੀ ਬੋਲੇ- ਜਥੇਦਾਰ ਦੀ ਗੱਲ ਨਾਲ ਸਹਿਮਤ
ਪੰਜਾਬ ਗਾਇਕ ਜਸਬੀਰ ਜੱਸੀ (Pic: Instagram/jassijasbir)
Follow Us
tv9-punjabi
| Updated On: 30 Dec 2025 11:29 AM IST

ਪੰਜਾਬੀ ਸਿੰਗਰ ਜਸਬੀਰ ਜੱਸੀ ਵੱਲੋਂ ਸਾਹਿਬਜ਼ਾਦਿਆਂ ਜੀ ਯਾਦ ਚ ਕਰਵਾਏ ਜਾ ਰਹੇ ਸਮਾਗਮ ਦੌਰਾਨ ਸ਼ਬਦ ਗਾਇਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਮੁੱਦੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਵੀ ਸਵਾਲ ਪੁੱਛਿਆ ਗਿਆ ਸੀ। ਇਸ ਤੇ ਉਨ੍ਹਾਂ ਨੇ ਕਿਹਾ ਸੀ ਕਿ ਸਿੱਖ ਰਹਿਤ ਮਰਿਆਦਾ ਚ ਇੱਕ ਸਿੱਖ ਹੀ ਗੁਰਬਾਣੀ ਦਾ ਪਾਠ ਜਾਂ ਕੀਰਤਨ ਕਰ ਸਕਦਾ ਹੈ। ਜੇਕਰ ਕੋਈ ਗੈਰ ਸਿੱਖ (ਗੈਰ ਅੰਮ੍ਰਿਤਧਾਰੀ) ਅਜਿਹਾ ਕਰਦਾ ਹੈ ਤਾਂ ਉਹ ਸਿੱਖ ਮਰਿਆਦਾ ਦੇ ਉਲਟ ਹੈ।

ਹੁਣ ਇਸ ਪੂਰੇ ਮਾਮਲੇ ਤੇ ਜਸਬੀਰ ਜੱਸੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਥੇਦਾਰ ਗੜਗੱਜ ਦੀ ਗੱਲ ਤੋਂ ਸਹਿਮਤ ਹਨ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਜੋ ਕਿਹਾ ਉਹ ਬਿਲਕੁਲ ਸਹੀ ਹੈ। ਜੱਸੀ ਨੇ ਕਿਹਾ ਕਿ ਉਹ ਧਾਰਮਿਕ ਤੇ ਰਾਜਨੀਤਿਕ ਮਾਮਲਿਆਂ ਤੇ ਨਹੀਂ ਬੋਲਦੇ ਹਨ, ਕਿਉਂਕਿ ਸਾਰਿਆਂ ਦੀ ਆਪਣੇ ਅਲੱਗ ਰਾਏ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਮੈਂ ਭਾਈ ਹਰਜਿੰਦਰ ਸਿੰਘ ਜੀ (ਸ਼੍ਰੀਨਗਰ ਵਾਲੇ) ਦੀ ਵੀਡੀਓ ਦੇਖੀ ਤਾਂ ਮੈਨੂੰ ਲੱਗਿਆ ਕਿ ਮੈਨੂੰ ਬੋਲਣਾ ਚਾਹੀਦਾ ਹੈ।

ਸਾਨੂੰ ਘਰ ਚ ਲੜਾਈ ਨਹੀਂ ਕਰਨੀ ਚਾਹੀਦੀ: ਜੱਸੀ

ਜੱਸੀ ਨੇ ਕਿਹਾ ਕਿ ਭਾਈ ਸਾਹਿਬ ਨੇ ਸਾਰੀ ਗੱਲ ਆਪਣੇ ਤੇ ਲੈ ਲਈ। ਉਨ੍ਹਾਂ ਨੇ ਵੀ ਵੀਡੀਓ ਚ ਕਿਹਾ ਕਿ ਸਾਨੂੰ ਜਥੇਦਾਰ ਦੀ ਗੱਲ ਦਾ ਸਨਮਾਨ ਕਰਨਾ ਚਾਹੀਦਾ ਹੈ। ਜੱਸੀ ਨੇ ਜਥੇਦਾਰ ਦਾ ਵਿਰੋਧ ਕਰਨ ਵਾਲਿਆਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਅਜਿਹਾ ਨਾ ਬੋਲਣ। ਉਨ੍ਹਾਂ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਦਾ ਆਦੇਸ਼ ਸਾਨੂੰ ਮੰਨਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਘਰ ਚ ਲੜਾਈ ਨਹੀਂ ਕਰਨੀ ਚਾਹੀਦੀ, ਜਿਸ ਨਾਲ ਬਾਹਰੀ ਲੋਕਾਂ ਨੂੰ ਸਾਡੇ ਤੇ ਉਂਗਲੀ ਚੁੱਕਣ ਦਾ ਮੌਕਾ ਮਿਲੇ।

View this post on Instagram

A post shared by Jasbir Jassi (@jassijasbir)

ਗਾਇਕ ਜੱਸੀ ਨੇ ਇੱਕ ਕਮੈਂਟ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਕਿਸੇ ਹੋਰ ਧਰਮ ਲਈ, ਕਬਰਾਂ ਲਈ, ਚਮਤਕਾਰਾਂ ਲਈ ਜਾਂ ਹੋਰ ਕਿਸੇ ਚੀਜ਼ ਦੀ ਉਮੀਦ ਚ ਧਰਮ ਨਹੀਂ ਬਦਲਣਗੇ। ਦੱਸ ਦੇਈਏ ਕਿ ਕਿਸੇ ਨੇ ਕਮੈਂਟ ਕੀਤਾ ਸੀ- ਜੱਸੀ ਦਾ ਵਿਰੋਧ ਨਾ ਕਰੋ ਨਹੀਂ ਤਾਂ ਉਹ ਚਰਚ ਚ ਚਲਾ ਜਾਵੇਗਾ। ਇਸ ਕਮੈਂਟ ਦੇ ਜਵਾਬ ਚ ਜੱਸੀ ਨੇ ਕਿਹਾ ਕਿ ਸਿੱਖ ਧਰਮ ਉਨ੍ਹਾਂ ਲਈ ਸਭ ਤੋਂ ਵੱਡਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਗੁਰੂ ਨਾਨਕ ਦੇਵ ਜੀ, ਗੁਰੂ ਰਾਮਦਾਸ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦਾ ਅਸਥਾਨ ਹੈ। ਸਾਡਾ ਇੰਨਾ ਅਮੀਰ ਇਤਿਹਾਸ ਹੈ, ਸਾਨੂੰ ਗੁਰੂ ਸਾਹਿਬ ਨੇ ਇੰਨਾ ਵੱਡਾ ਖਜ਼ਾਨਾ ਬਖ਼ਸ਼ਿਆ ਹੈ। ਬਾਕੀ ਧਰਮ ਦੇ ਲੋਕ ਵੀ ਗੁਰੂ ਗ੍ਰੰਥ ਸਾਹਿਬ ਵੱਲ ਆਸਾਂ ਦੀਆਂ ਨਿਗਾਹਾਂ ਨਾਲ ਦੇਖਦੇ ਹਨ। ਸਾਨੂੰ ਸਿੱਖ ਧਰਮ ਸਭ ਤੱਕ ਪਹੁਚਾਉਣਾ ਚਾਹੀਦਾ ਹੈ।

ਭਾਈ ਹਰਜਿੰਦਰ ਸਿੰਘ ਨੇ ਕੀ ਕਿਹਾ ਸੀ?

ਦੱਸ ਦੇਈਏ ਕਿ ਇਸ ਮੁੱਦੇ ਤੇ ਵਿਵਾਦ ਹੋਣ ਤੋਂ ਬਾਅਦ ਭਾਈ ਹਰਜਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਸਮਾਗਮ ਗੁਰਦਾਸਪੁਰ ਚ ਉਨ੍ਹਾਂ ਦੇ ਪਿੰਡ ਹੋ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਹੀ ਜੱਸੀ ਨੂੰ ਗੀਤ ਗਾਉਣ ਲਈ ਮਜ਼ਬੂਰ ਕੀਤਾ ਸੀ। ਉਹ ਗਾਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਇਸ ਮੁੱਦੇ ਤੇ ਜ਼ਿਆਦਾ ਵਿਵਾਦ ਨਹੀਂ ਕਰਨਾ ਚਾਹੀਦਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਸੀ ਕਿ ਸਾਨੂੰ ਜਥੇਦਾਰ ਜੀ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਸਹੀ ਗੱਲ ਕਹੀ ਸੀ। ਸਾਨੂੰ ਉਨ੍ਹਾਂ ਦੇ ਰੁਤਬੇ ਨੂੰ ਛੋਟਾ ਨਹੀਂ ਕਰਨਾ ਚਾਹੀਦਾ। ਇਸ ਨੂੰ ਹੋਰ ਮੁੱਦੇ ਨਾਲ ਨਾ ਜੋੜਿਆ ਜਾਵੇ।

ਔਨਲਾਈਨ ਫੂਡ ਡਿਲੀਵਰੀ ਦੀ ਚਮਕ ਦੇ ਪਿੱਛੇ ਸੱਚਾਈ: ਸੁਣ ਕੇ ਹੋ ਜਾਵੋਗੇ ਭਾਵੁੱਕ
ਔਨਲਾਈਨ ਫੂਡ ਡਿਲੀਵਰੀ ਦੀ ਚਮਕ ਦੇ ਪਿੱਛੇ ਸੱਚਾਈ: ਸੁਣ ਕੇ ਹੋ ਜਾਵੋਗੇ ਭਾਵੁੱਕ...
ਦਿਗਵਿਜੇ ਸਿੰਘ ਨੇ ਪੀਐਮ ਦੀ ਤਾਰੀਫ਼ 'ਤੇ ਦਿੱਤੀ ਸਫਾਈ, ਸੰਗਠਨ ਸੁਧਾਰਾ 'ਤੇ ਬੋਲੇ
ਦਿਗਵਿਜੇ ਸਿੰਘ ਨੇ ਪੀਐਮ ਦੀ ਤਾਰੀਫ਼ 'ਤੇ ਦਿੱਤੀ ਸਫਾਈ, ਸੰਗਠਨ ਸੁਧਾਰਾ 'ਤੇ ਬੋਲੇ...
ਵੀਰ ਬਾਲ ਦਿਵਸ ਤੇ ਸੀਐਮ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਅਕਾਲੀਆਂ ਬਾਰੇ ਕੀ ਬੋਲੇ?
ਵੀਰ ਬਾਲ ਦਿਵਸ ਤੇ ਸੀਐਮ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ, ਅਕਾਲੀਆਂ ਬਾਰੇ ਕੀ ਬੋਲੇ?...
Delhi AQI Set to Deteriorate: ਦਿੱਲੀ ਵਿੱਚ ਫਿਰ ਵਧੇਗਾ ਪ੍ਰਦੂਸ਼ਣ, ਛਾਵੇਗੀ ਧੁੰਦ, ਮੰਤਰੀ ਨੇ ਦਿੱਤੀ ਚੇਤਾਵਨੀ
Delhi AQI Set to Deteriorate: ਦਿੱਲੀ ਵਿੱਚ ਫਿਰ ਵਧੇਗਾ ਪ੍ਰਦੂਸ਼ਣ, ਛਾਵੇਗੀ ਧੁੰਦ, ਮੰਤਰੀ ਨੇ ਦਿੱਤੀ ਚੇਤਾਵਨੀ...
Weather Update: ਕ੍ਰਿਸਮਸ ਵਾਲੇ ਦਿਨ ਦੇਸ਼ ਭਰ ਵਿੱਚ ਠੰਡ ਅਤੇ ਧੁੰਦ ਦਾ ਅਸਰ, ਜਾਣੋ IMD ਦਾ ਨਵਾਂ ਅਪਡੇਟ
Weather Update: ਕ੍ਰਿਸਮਸ ਵਾਲੇ ਦਿਨ ਦੇਸ਼ ਭਰ ਵਿੱਚ ਠੰਡ ਅਤੇ ਧੁੰਦ ਦਾ ਅਸਰ, ਜਾਣੋ IMD ਦਾ ਨਵਾਂ ਅਪਡੇਟ...
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ...
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...