Emergency ਦੇ ਰਿਲੀਜ਼ 'ਤੇ ਪੈ ਸਕਦਾ ਅੜਿਕਾ, ਸੁਣਵਾਈ ਦੌਰਾਨ ਸੈਂਸਰ ਬੋਰਡ ਦਾ ਜਵਾਬ | Kangana Ranaut Emergency Movie Punjab Haryana High court Censor Board know full detail in punjabi Punjabi news - TV9 Punjabi

Emergency ਦੇ ਰਿਲੀਜ਼ ‘ਤੇ ਪੈ ਸਕਦਾ ਅੜਿਕਾ, HC ‘ਚ ਹੋਈ ਸੁਣਵਾਈ ਦੌਰਾਨ ਸੈਂਸਰ ਬੋਰਡ ਜਵਾਬ

Updated On: 

31 Aug 2024 18:31 PM

Kangana Ranaut Emergency Movie: ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦੀਆਂ ਹੈ ਕਿ ਕੰਗਨਾ ਕੀ ਇਸ ਫਿਲਮ ਪਰ ਪਾਬੰਦੀ ਲੱਗਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕੰਗਣਾ ਨੂੰ ਪਾਰਟੀ ਵਿੱਚੋ ਕੱਢਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਸੰਗਰੂਰ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਵੀ ਬਿਆਨ ਦਿੱਤਾ ਸੀ

Emergency ਦੇ ਰਿਲੀਜ਼ ਤੇ ਪੈ ਸਕਦਾ ਅੜਿਕਾ, HC ਚ ਹੋਈ ਸੁਣਵਾਈ ਦੌਰਾਨ ਸੈਂਸਰ ਬੋਰਡ ਜਵਾਬ

Emergency ਫਿਲਮ

Follow Us On

Kangana Ranaut: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲੱਗ ਸਕਦੀ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ‘ਤੇ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੱਕ ਫਿਲਮ ਨੂੰ ਉਨ੍ਹਾਂ ਵੱਲੋਂ ਸਰਟੀਫਿਕੇਟ ਦਿੱਤਾ ਗਿਆ ਹੈ। ਕੰਗਨਾ ਦੀ ਫਿਲਮ ਰਿਲੀਜ਼ ਹੋਣ ‘ਚ ਸਿਰਫ 6 ਦਿਨ ਬਾਕੀ ਹਨ। ਪੰਜਾਬ ਵਿੱਚ ਸਿੱਖ ਐਸਜੀਪੀਸੀ ਨੇ ਕੇਂਦਰ ਅਤੇ ਸੈਂਸਰ ਨੂੰ ਇਸ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ

ਐਡਵੋਕੇਟ ਇਮਾਨ ਸਿੰਘ ਖਾਰਾ ਨੇ ਫਿਲਮ ਐਮਰਜੈਂਸੀ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਐਡਵੋਕੇਟ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਸੈਂਸਰ ਬੋਰਡ ਨੇ ਫਿਲਮ ਸਬੰਧੀ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਫਿਲਮ ਨੂੰ ਅਜੇ ਤੱਕ ਰਿਲੀਜ਼ ਲਈ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ। ਸੈਂਸਰ ਬੋਰਡ ਨੇ ਇਹ ਵੀ ਕਿਹਾ ਹੈ ਕਿ ਫਿਲਮ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਦੀ ਸੁਣਵਾਈ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅੱਜ ਦੇਸ਼ ਨੂੰ ਮਿਲਣਗੀਆਂ 3 ਹੋਰ ਵੰਦੇ ਭਾਰਤ ਟਰੇਨਾਂ, PM ਮੋਦੀ ਦਿਖਾਉਣਗੇ ਹਰੀ ਝੰਡੀ

ਕੈਬਨਿਟ ਮੰਤਰੀ ਵੀ ਦੇ ਚੁੱਕੇ ਬਿਆਨ

ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਆਨ ਦੀਆਂ ਹੈ ਕਿ ਕੰਗਨਾ ਕੀ ਇਸ ਫਿਲਮ ਪਰ ਪਾਬੰਦੀ ਲੱਗਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕੰਗਣਾ ਨੂੰ ਪਾਰਟੀ ਵਿੱਚੋ ਕੱਢਣ ਦੀ ਗੱਲ ਕਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਸੰਗਰੂਰ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਵੀ ਬਿਆਨ ਦਿੱਤਾ ਸੀ ਉਹ ਇਸ ਤੇ ਪਾਬੰਦੀ ਲਗਾਉਣ ਬਾਰੇ ਸੋਚ ਰਹੇ ਹਨ।

Exit mobile version