ਕੰਗਨਾ ਰਣੌਤ ਦੀ ਐਮਰਜੈਂਸੀ ‘ਤੇ ਜਬਲਪੁਰ ਹਾਈਕੋਰਟ ਨੇ ਲਗਾਈ ਰੋਕ, ਸੈਂਸਰ ਬੋਰਡ ਨੇ ਕਿਹਾ- ਅਜੇ ਨਹੀਂ ਦਿੱਤਾ ਸਰਟੀਫਿਕੇਟ

Updated On: 

03 Oct 2024 11:29 AM

Emergency Banned by Jabalpur: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ 'ਤੇ ਇੱਕ ਵਾਰ ਫਿਰ ਰੋਕ ਲਗਾ ਦਿੱਤੀ ਗਈ ਹੈ। ਹੁਣ ਉਨ੍ਹਾਂ ਦੀ ਫਿਲਮ 6 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਨਹੀਂ ਆਵੇਗੀ ਕਿਉਂਕਿ ਇਸ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਨਹੀਂ ਮਿਲਿਆ ਹੈ। ਕੋ-ਪ੍ਰੋਡਕਸ਼ਨ ਕੰਪਨੀ ਨੇ ਇਸ ਸਬੰਧੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ।

ਕੰਗਨਾ ਰਣੌਤ ਦੀ ਐਮਰਜੈਂਸੀ ਤੇ ਜਬਲਪੁਰ ਹਾਈਕੋਰਟ ਨੇ ਲਗਾਈ ਰੋਕ, ਸੈਂਸਰ ਬੋਰਡ ਨੇ ਕਿਹਾ- ਅਜੇ ਨਹੀਂ ਦਿੱਤਾ ਸਰਟੀਫਿਕੇਟ

ਐਮਰਜੈਂਸੀ 'ਤੇ ਜਬਲਪੁਰ HC ਦੀ ਰੋਕ

Follow Us On

ਬਾਲੀਵੁੱਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਫਿਲਮ ਨੂੰ ਲੈ ਕੇ ਕਾਫੀ ਵਿਵਾਦ ਹੋ ਰਿਹਾ ਹੈ। ਇਸ ਦੌਰਾਨ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਨੇ ਫਿਲਮ ਲਈ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬਾਂਬੇ ਹਾਈ ਕੋਰਟ ਦਾ ਰੁਖ ਕੀਤਾ ਸੀ। ਤਾਂ ਜੋ ਇਸ ਨੂੰ 6 ਸਤੰਬਰ ਨੂੰ ਰਿਲੀਜ਼ ਕਰਨ ਦਾ ਫੈਸਲਾ ਲਿਆ ਜਾ ਸਕੇ। ਬਾਂਬੇ ਹਾਈ ਕੋਰਟ ਨੇ ਫਿਲਮ ਨੂੰ CBFC ਸਰਟੀਫਿਕੇਟ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ।

ਇੰਨਾ ਹੀ ਨਹੀਂ ਕੰਗਨਾ ਦੀ ਫਿਲਮ ‘ਐਮਰਜੈਂਸੀ’ ਦੇ ਟ੍ਰੇਲਰ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਦਰਅਸਲ ਫਿਲਮ ਦੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਅਤੇ ਨੁਮਾਇੰਦਿਆਂ ਨੇ ਫਿਲਮ ਖਿਲਾਫ ਇਤਰਾਜ਼ ਉਠਾਇਆ ਹੈ। ਉਨ੍ਹਾਂ ਨੇ ਫਿਲਮ ਦੇ ਖਿਲਾਫ ਪਟੀਸ਼ਨ ਦਾਇਰ ਕਰਕੇ ਇਸ ਦੀ ਸਕ੍ਰੀਨਿੰਗ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਿਸ ‘ਤੇ ਹਾਈ ਕੋਰਟ ਨੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਵੀ ਕੋਈ ਇਤਰਾਜ਼ ਹੈ ਤਾਂ ਪਟੀਸ਼ਨਕਰਤਾ ਅਦਾਲਤ ਵਿੱਚ ਆ ਸਕਦੇ ਹਨ।

ਬਾਂਬੇ ਹਾਈ ਕੋਰਟ ਵਿੱਚ ਸੁਣਵਾਈ

ਫਿਲਮ ਦੀ ਸਹਿ-ਨਿਰਮਾਣ ਕੰਪਨੀ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਨੇ ‘ਐਮਰਜੈਂਸੀ’ ਨੂੰ ਰਿਲੀਜ਼ ਕਰਨ ਅਤੇ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬਾਂਬੇ ਹਾਈ ਕੋਰਟ ਤੱਕ ਪਹੁੰਚ ਕੀਤੀ। ਬਾਂਬੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੈਂਸਰ ਬੋਰਡ ਨੇ ਮਨਮਾਨੇ ਅਤੇ ਗੈਰ-ਕਾਨੂੰਨੀ ਢੰਗ ਨਾਲ ਫਿਲਮ ਦੇ ਸੈਂਸਰ ਸਰਟੀਫਿਕੇਟ ਨੂੰ ਰੋਕ ਦਿੱਤਾ ਹੈ। ਇਹ ਪਟੀਸ਼ਨ ਤੁਰੰਤ ਸੁਣਵਾਈ ਲਈ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੌਸ ਪੂਨਾਵਾਲਾ ਦੇ ਡਿਵੀਜ਼ਨ ਬੈਂਚ ਅੱਗੇ ਰੱਖੀ ਗਈ ਸੀ, ਜਿਸ ਦੀ ਅੱਜ ਸੁਣਵਾਈ ਹੋਵੇਗੀ।

ਪੰਜਾਬ ਵਿੱਚ ਰੋਸ ਪ੍ਰਦਰਸ਼ਨ

ਕੰਗਨਾ ਦੇ ਐਮਰਜੈਂਸੀ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਪੰਜਾਬ ਵਿੱਚ ਉਨ੍ਹਾਂ ਦੀ ਫਿਲਮ ਦਾ ਭਾਰੀ ਵਿਰੋਧ ਹੋ ਰਿਹਾ ਹੈ। ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਉਨ੍ਹਾਂ ਦਾ ਗਲਤ ਅਕਸ ਦਿਖਾਇਆ ਗਿਆ ਹੈ ਅਤੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ‘ਐਮਰਜੈਂਸੀ’ ਵਿੱਚ ਕੰਗਨਾ ਰਣੌਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ 1975 ‘ਚ ਲੱਗੀ’ਐਮਰਜੈਂਸੀ’ ‘ਤੇ ਆਧਾਰਿਤ ਹੈ। ਫਿਲਮ ‘ਚ ਕੰਗਨਾ ਤੋਂ ਇਲਾਵਾ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ ਵੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ।

Exit mobile version