ਕੰਗਨਾ ਰਣੌਤ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਕਿਉਂ ਕੀਤੀ ਗਈ ਮੰਗ? ਹਾਈਕੋਰਟ ਨੇ ਜਾਰੀ ਕੀਤਾ ਨੋਟਿਸ | kangana-ranaut-member parliamentship challenged Himacha highcourt notice issued demand reply till 21 august full detail in punjabi Punjabi news - TV9 Punjabi

ਕੰਗਨਾ ਰਣੌਤ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਕਿਉਂ ਕੀਤੀ ਗਈ ਮੰਗ? ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

Updated On: 

25 Jul 2024 11:29 AM

Kangna Ranaut: ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਸ ਦੇ ਸੰਸਦ ਮੈਂਬਰ ਖਿਲਾਫ ਹਿਮਾਚਲ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਤੋਂ ਬਾਅਦ ਹਾਈਕੋਰਟ ਨੇ ਉਸ ਖਿਲਾਫ ਨੋਟਿਸ ਜਾਰੀ ਕੀਤਾ ਹੈ।

ਕੰਗਨਾ ਰਣੌਤ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਕਿਉਂ ਕੀਤੀ ਗਈ ਮੰਗ? ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਕੰਗਨਾ ਰਣੌਤ, ਬੀਜੇਪੀ ਸਾਂਸਦ ਅਤੇ ਅਭਿਨੇਤਰੀ

Follow Us On

ਬਾਲੀਵੁੱਡ ਅਭਿਨੇਤਰੀ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਮੈਂਬਰਸ਼ਿਪ ਖਿਲਾਫ ਹਿਮਾਚਲ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕੰਗਨਾ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਹਾਈਕੋਰਟ ਨੇ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਕੰਗਨਾ ਨੂੰ 21 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਪਟੀਸ਼ਨਕਰਤਾ ਲਾਇਕ ਰਾਮ ਨੇਗੀ ਨੇ ਕੰਗਨਾ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਅਦਾਲਤ ਤੋਂ ਕੰਗਨਾ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਨਾਇਕ ਜੰਗਲਾਤ ਵਿਭਾਗ ਦੇ ਸਾਬਕਾ ਮੁਲਾਜ਼ਮ ਹਨ। ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਵੀਆਰਐਸ ਲੈ ਲਿਆ ਸੀ।ਨੇਗੀ ਦਾ ਕਹਿਣਾ ਹੈ ਕਿ ਉਹ ਚੋਣ ਲੜਨਾ ਚਾਹੁੰਦੇ ਸਨ ਪਰ ਮੰਡੀ ਦੇ ਚੋਣ ਅਧਿਕਾਰੀ ਵੱਲੋਂ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਨੂੰ ਗਲਤ ਤਰੀਕੇ ਨਾਲ ਰੱਦ ਕਰ ਦਿੱਤਾ ਗਿਆ।

21 ਅਗਸਤ ਤੱਕ ਕੰਗਨਾ ਨੂੰ ਦੇਣਾ ਹੋਵੇਗਾ ਜਵਾਬ

ਨੇਗੀ ਦੀ ਦਲੀਲ ਹੈ ਕਿ ਜੇਕਰ ਉਨ੍ਹਾਂ ਦਾ ਨਾਮਜ਼ਦਗੀ ਪੱਤਰ ਸਵੀਕਾਰ ਕਰ ਲਿਆ ਜਾਂਦਾ ਤਾਂ ਉਹ ਜਿੱਤ ਜਾਂਦੇ। ਪਟੀਸ਼ਨ ‘ਚ ਲਾਇਕ ਰਾਮ ਨੇਗੀ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਕੰਗਨਾ ਦੀ ਚੋਣ ਰੱਦ ਕੀਤੀ ਜਾਵੇ। ਉਨ੍ਹਾਂ ਨੇਗੀ ਦੀ ਇਸ ਪਟੀਸ਼ਨ ‘ਤੇ ਮੰਡੀ ਸੀਟ ‘ਤੇ ਮੁੜ ਚੋਣ ਦੀ ਮੰਗ ਕੀਤੀ ਹੈ, ਜਿਸ ‘ਤੇ ਜਸਟਿਸ ਜਯੋਤਸਨਾ ਰੇਵਾਲ ਨੇ ਕੰਗਨਾ ਨੂੰ ਨੋਟਿਸ ਜਾਰੀ ਕਰਕੇ 21 ਅਗਸਤ ਤੱਕ ਜਵਾਬ ਮੰਗਿਆ ਹੈ।

ਨੇਗੀ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਦੌਰਾਨ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਲਈ ਜਾਰੀ ਬਿਜਲੀ, ਪਾਣੀ ਅਤੇ ਟੈਲੀਫੋਨ ਲਈ ਨੋ ਡਿਯੂਜ਼ ਸਰਟੀਫਿਕੇਟ ਵੀ ਪ੍ਰਦਾਨ ਕਰਨਾ ਹੋਵੇਗਾ। ਉਨ੍ਹਾਂ ਨੂੰ ਇਹ ਸਰਟੀਫਿਕੇਟ ਦੇਣ ਲਈ ਅਗਲੇ ਦਿਨ ਤੱਕ ਦਾ ਸਮਾਂ ਦਿੱਤਾ ਗਿਆ ਸੀ। ਅਗਲੇ ਦਿਨ ਜਦੋਂ ਉਨ੍ਹਾਂ ਨੇ ਰਿਟਰਨਿੰਗ ਅਫਸਰ ਨੂੰ ਕਾਗਜ਼ ਸੌਂਪੇ ਤਾਂ ਉਨ੍ਹਾਂ ਨੇ ਇਨ੍ਹਾਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਨਾਮਜ਼ਦਗੀ ਰੱਦ ਕਰ ਦਿੱਤੀ।

74755 ਵੋਟਾਂ ਨਾਲ ਜਿੱਤੀ ਕੰਗਨਾ

ਕੰਗਨਾ ਨੇ ਹਿਮਾਚਲ ਦੀ ਮੰਡੀ ਤੋਂ ਲੋਕ ਸਭਾ ਚੋਣ ਜਿੱਤੀ ਸੀ। ਉਨ੍ਹਾਂ ਨੇ ਕਾਂਗਰਸ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਨੂੰ 74,755 ਵੋਟਾਂ ਨਾਲ ਹਰਾਇਆ। ਬਹੁਜਨ ਸਮਾਜਵਾਦੀ ਪਾਰਟੀ ਦੇ ਡਾ: ਪ੍ਰਕਾਸ਼ ਚੰਦਰ ਭਾਰਦਵਾਜ ਤੀਜੇ ਸਥਾਨ ‘ਤੇ ਰਹੇ। ਭਾਰਦਵਾਜ ਨੂੰ 4393 ਵੋਟਾਂ ਮਿਲੀਆਂ।

Exit mobile version