ਵਿਵਾਦਾਂ ਵਿੱਚ ਕੰਗਨਾ ਦੀ 'ਐਮਰਜੈਂਸੀ', SGPC ਨੇ ਭੇਜਿਆ ਨੋਟਿਸ | kangana ranaut movie emergency controversy sgpc letter censor board know full in punjabi Punjabi news - TV9 Punjabi

Emergency Movie Controversy: ਵਿਵਾਦਾਂ ਵਿੱਚ ਕੰਗਨਾ ਦੀ ‘ਐਮਰਜੈਂਸੀ’, SGPC ਨੇ ਭੇਜਿਆ ਨੋਟਿਸ

Updated On: 

24 Aug 2024 18:19 PM

Kangana Ranaut Movie Controversy- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖਕੇ ਇਸ ਸਬੰਧੀ ਆਪਣਾ ਇਤਰਾਜ ਜਾਹਿਰ ਕੀਤਾ ਗਿਆ ਹੈ ਅਤੇ ਫਿਲਮ ਉੱਪਰ ਰੋਕ ਲਗਾਉਣ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ।

Emergency  Movie Controversy: ਵਿਵਾਦਾਂ ਵਿੱਚ ਕੰਗਨਾ ਦੀ ਐਮਰਜੈਂਸੀ, SGPC ਨੇ ਭੇਜਿਆ ਨੋਟਿਸ

ਕੰਗਨਾ ਦੀ 'ਐਮਰਜੈਂਸੀ'

Follow Us On

Kangana Ranaut Movie: ਭਾਜਪਾ ਸਾਂਸਦ ਕੰਗਣਾ ਰਾਣੌਤ ਆਪਣੀ ਇੱਕ ਨਵੀਂ ਫਿਲਮ ਲੈਕੇ ਆ ਰਹੀ ਹੈ ਜਿਸ ਦਾ ਨਾਮ ਹੈ ਐਮਰਜੈਂਸੀ। ਇਹ ਫਿਲਮ ਸਾਲ 1975 ਵਿੱਚ ਉਸ ਸਮੇਂ ਦੀ ਤਤਕਾਲੀ ਇੰਦਰਾ ਗਾਂਧੀ ਸਰਕਾਰ ਵੱਲੋਂ ਲਗਾਈ ਗਈ ਐਮਰਜੈਂਸੀ ਤੇ ਅਧਾਰਿਤ ਹੈ। ਜਿਵੇਂ ਹੀ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਗਿਆ ਤਾਂ ਉਵੇਂ ਹੀ ਇਸ ਫਿਲਮ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।

ਫਿਲਮ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦਾ ਕਿਰਦਾਰ ਦਿਖਾਇਆ ਗਿਆ ਹੈ ਅਤੇ ਸਿੱਖਾਂ ਦੇ ਰੂਪ ਵਿੱਚ ਕੁੱਝ ਲੋਕਾਂ ਨੂੰ ਦਿਖਾਇਆ ਗਿਆ ਹੈ ਜੋ ਅੱਤਵਾਦੀ ਹਨ। ਉਹ ਕਹਿੰਦੇ ਹਨ ਕਿ ਤੁਹਾਨੂੰ ਵੋਟਾਂ ਚਾਹੀਦੀਆਂ ਨੇ ਅਤੇ ਸਾਨੂੰ ਵੱਖਰਾ ਮੁਲਕ ਖਾਲਿਸਤਾਨ ਦੇ ਦਿਓ। ਇਸ ਦ੍ਰਿਸ਼ ਨੂੰ ਲੈਕੇ ਵਿਵਾਦ ਹੋ ਗਿਆ ਹੈ। ਇਸ ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਇੰਦਰਾ ਗਾਂਧੀ ਨੇ ਆਪਣੇ ਫਾਇਦੇ ਲਈ ਅੱਤਵਾਦੀਆਂ ਨਾਲ ਸਮਝੌਤਾ ਕਰ ਲਿਆ।

ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖਕੇ ਇਸ ਸਬੰਧੀ ਆਪਣਾ ਇਤਰਾਜ ਜਾਹਿਰ ਕੀਤਾ ਗਿਆ ਹੈ ਅਤੇ ਫਿਲਮ ਉੱਪਰ ਰੋਕ ਲਗਾਉਣ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ।

SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਐਮਰਜੈਂਸੀ ਨੂੰ ਖਤਮ ਕਰਨ ਵਿੱਚ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਗਲਤ ਅਕਸ ਪੇਸ਼ ਕੀਤਾ ਗਿਆ ਹੈ। ਗਰੇਵਾਲ ਨੇ ਕਿਹਾ ਕਿ ਫਿਲਮ ਦੀ ਮੁੱਖ ਅਦਾਕਾਰਾ ਕੰਗਨਾ ਰਾਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ।

ਸਾਂਸਦ ਸਰਬਜੀਤ ਖਾਲਸਾ ਨੇ ਵੀ ਕੀਤਾ ਸੀ ਵਿਰੋਧ

ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਦੇ ਫਰੀਦਕੋਟ ਤੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਚੁੱਕਿਆ ਸੀ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਠਾਇਆ। ਸਰਬਜੀਤ ਖਾਲਸਾ ਨੇ ਪ੍ਰਸਾਰਣ ਮੰਤਰਾਲੇ ਤੋਂ ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਉਦੋਂ ਆਇਆ ਜਦੋਂ ਉਨ੍ਹਾਂ ਵੱਲੋਂ ਫਿਲਮ ਦੇ ਕੁੱਝ ਦ੍ਰਿਸ਼ਾਂ ਤੇ ਸਵਾਲ ਚੁੱਕੇ ਗਏ।

ਇਸ ਤੋਂ ਪਹਿਲਾਂ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ ਸੀ। ਪ੍ਰੈਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਕੰਗਨਾ ਰਾਣੌਤ ਅਕਸਰ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਗੱਲਾਂ ਕਰਦੀ ਹੈ। ਧਾਮੀ ਨੇ ਇਲਜ਼ਾਮ ਲਗਾਇਆ ਸੀ ਕਿ ਸਰਕਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਬਚਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਨੂੰ ਫਿਲਮ ਐਮਰਜੈਂਸੀ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਅਦਾਕਾਰ ਅਤੇ ਸਾਂਸਦ ਕੰਗਨਾ ਰਣੌਤ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ।

Exit mobile version