ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਵਿੱਚ ਮੁੜ ਪੇਸ਼ ਨਹੀਂ ਹੋਈ ਕੰਗਨਾ ਰਣੌਤ : ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ; 15 ਜਨਵਰੀ ਨੂੰ ਅਗਲੀ ਸੁਣਵਾਈ

Updated On: 

05 Jan 2026 17:39 PM IST

Kangna Ranaut not Presented in Bathinda Court: ਇਹ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਕੰਗਨਾ ਰਣੌਤ ਨੇ ਧਰਨੇ ਚ ਬੈਠੀ ਮਹਿੰਦਰ ਕੌਰ ਤੇ ਟਵੀਟ ਕਰਦੇ ਹੋਏ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਮਹਿਲਾਵਾਂ 100-100 ਰੁਪਏ ਦੀ ਦਿਹਾੜੀ ਲੈ ਕੇ ਧਰਨੇ ਤੇ ਬੈਠਦੀਆਂ ਹਨ।

ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਵਿੱਚ ਮੁੜ ਪੇਸ਼ ਨਹੀਂ ਹੋਈ ਕੰਗਨਾ ਰਣੌਤ : ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ; 15 ਜਨਵਰੀ ਨੂੰ ਅਗਲੀ ਸੁਣਵਾਈ

ਬਠਿੰਡਾ ਕੋਰਟ ਵਿੱਚ ਫਿਰ ਪੇਸ਼ ਨਹੀਂ ਹੋਈ ਕੰਗਨਾ ਰਣੌਤ

Follow Us On

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਉਨ੍ਹਾਂ ਦੀ ਗੈਰਹਾਜ਼ਰੀ ਕਾਰਨ, ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 15 ਜਨਵਰੀ ਦੀ ਤਰੀਕ ਨਿਰਧਾਰਤ ਕੀਤੀ ਹੈ।

ਦੂਜੀ ਧਿਰ ਬੇਬੀ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣਾ ਸੀ। ਹਾਲਾਂਕਿ, ਉਨ੍ਹਾਂ ਦੇ ਵਕੀਲ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ ਅਤੇ ਪੇਸ਼ੀ ਤੋਂ ਛੋਟ ਅਤੇ ਮੁਆਫ਼ੀ ਲਈ ਇੱਕ ਹੋਰ ਅਰਜ਼ੀ ਦਾਇਰ ਕੀਤੀ।

ਪਹਿਲਾਂ ਵੀ ਲਗਾ ਚੁੱਕੀ ਹੈ ਪੇਸ਼ੀ ਤੋਂ ਛੋਟ ਦੀ ਅਰਜ਼ੀ

ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਇਸ ਅਰਜ਼ੀ ਦਾ ਬੀਬੀ ਮਹਿੰਦਰ ਕੌਰ ਦੁਆਰਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਪਹਿਲਾਂ ਵੀ ਕਈ ਵਾਰ ਪੇਸ਼ੀ ਤੋਂ ਛੋਟ ਲਈ ਅਰਜ਼ੀ ਦੇ ਚੁੱਕੀ ਹੈ।

ਪਹਿਲੀ ਵਾਰ, ਉਨ੍ਹਾਂ ਨੇ ਜ਼ਰੂਰੀ ਕੰਮ ਦਾ ਹਵਾਲਾ ਦਿੱਤਾ, ਜਿਸਨੂੰ ਸਵੀਕਾਰ ਕਰ ਲਿਆ ਗਿਆ। ਉਸ ਸਮੇਂ, ਲੋਕ ਸਭਾ ਸੈਸ਼ਨ ਨੂੰ ਕਾਰਨ ਦੱਸਿਆ ਗਿਆ ਸੀ, ਪਰ ਹੁਣ ਅਜਿਹਾ ਕੋਈ ਕਾਰਨ ਨਹੀਂ ਹੈ। ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਕੰਗਨਾ ਰਣੌਤ ਦੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਨੂੰ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਜਾਵੇ।

ਕਿਸਾਨਾਂ ਅੰਦੋਲਨ ਦੇ ਸਮੇਂ ਦਾ ਹੈ ਮਾਮਲਾ

ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸ਼ੁਰੂ ਹੋਇਆ ਸੀ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਮਹਿੰਦਰ ਕੌਰ ਦਾ ਦੋਸ਼ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਵਿਰੁੱਧ ਇੱਕ ਪੋਸਟ ਪਾਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਅਜਿਹੀਆਂ ਔਰਤਾਂ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਆਉਂਦੀਆਂ ਹਨ।

ਕੰਗਨਾ ਰਣੌਤ ਨੇ ਹਾਲ ਹੀ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸਨੂੰ ਸਵੀਕਾਰ ਨਹੀਂ ਕੀਤਾ ਸੀ।

Related Stories
Celebs On Ajit Pawar Death: ਅਜੀਤ ਪਵਾਰ ਦੇ ਅਚਾਨਕ ਦਿਹਾਂਤ ਨਾਲ ਫ਼ਿਲਮੀ ਦੁਨੀਆ ‘ਚ ਸੋਗ ਦੀ ਲਹਿਰ, ਸੰਜੇ ਦੱਤ, ਕੰਗਨਾ ਰਣੌਤ ਤੇ ਹੋਰਨਾਂ ਨੇ ਜਤਾਇਆ ਡੂੰਘਾ ਦੁੱਖ
Arijit Singh Retirement: ਅਰਿਜੀਤ ਸਿੰਘ ਨੇ ਪਲੇਬੈਕ ਸਿੰਗਰ ਵਜੋਂ ਲਿਆ ਸੰਨਿਆਸ, ਹੁਣ ਫਿਲਮਾਂ ਲਈ ਨਹੀਂ ਗਾਉਣਗੇ ਗਾਣੇ
ਪ੍ਰੀਟੀ ਜ਼ਿੰਟਾ ਨੇ “ਸਨੋ ਗਰਲ” ਬਣਾ ਕੇ ਤਾਜਾ ਕੀਤੀਆਂ ਸ਼ਿਮਲਾ ਦੀਆਂ ਯਾਦਾਂ, ਲਿਖਿਆ ਭਾਵੁਕ ਪੋਸਟ, “ਸਮਾਂ ਤੇਜ਼ੀ ਨਾਲ ਨਿਕਲ ਰਿਹਾ”
“ਸਰੀਰਕ ਰਿਸ਼ਤੇ ਖੂਬਸੂਰਤ, ਮੇਰੀ ਗਰਲਫਰੈਂਡ,ਪਰ ਮੈਂ ਪਿਆਰ ਨੂੰ ਨਹੀਂ ਮੰਨਦਾ” ਬੇਬਾਕ ਬਿਆਨਾਂ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਕਾਕਾ
ਦਿਲਜੀਤ ਕੋਲ ਨਹੀਂ ਸਨ “ਬਾਰਡਰ” ਦੇਖਣ ਲਈ ਪੈਸੇ, VCR ‘ਤੇ ਦੇਖਣੀ ਪਈ ਸੀ ਫਿਲਮ, ਹੁਣ “ਬਾਰਡਰ 2” ਵਿੱਚ ਨਿਭਾ ਰਹੇ ਅਹਿਮ ਭੂਮਿਕਾ
Diljit Dosanjh: 8 ਸਾਲ ਦੀ ਉਮਰ ਵਿੱਚ ਘਰੋਂ ਭੱਜ ਗਏ ਸਨ ਦਿਲਜੀਤ ਦੋਸਾਂਝ, ਕੁੜੀ ਦੇ ਚੱਕਰ ‘ਚ ਫਸੇ ਸਨ ਬੁਰੇ