ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਮੁੜ ਹੋਈ ਫਾਈਰਿੰਗ, ਲਾਰੈਂਸ-ਗੋਲਡੀ ਢਿੱਲੋਂ ਨੇ ਲਈ ਜਿੰਮੇਵਾਰੀ

Updated On: 

07 Aug 2025 23:22 PM IST

Kapil Sharma's cafe Firing: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਕੈਫੇ 'ਤੇ ਇੱਕ ਵਾਰ ਫਿਰ ਗੋਲੀਬਾਰੀ ਕੀਤੀ ਗਈ ਹੈ। ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਪਿਲ ਸ਼ਰਮਾ ਨੂੰ ਇੱਕ ਵੱਡੀ ਧਮਕੀ ਵੀ ਦਿੱਤੀ ਹੈ।

ਕੈਨੇਡਾ ਚ ਕਪਿਲ ਸ਼ਰਮਾ ਦੇ ਕੈਫ਼ੇ ਤੇ ਮੁੜ ਹੋਈ ਫਾਈਰਿੰਗ, ਲਾਰੈਂਸ-ਗੋਲਡੀ ਢਿੱਲੋਂ ਨੇ ਲਈ ਜਿੰਮੇਵਾਰੀ
Follow Us On

ਕੈਨੇਡਾ ਦੇ ਸਰੀ ਵਿੱਚ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਕੈਪਸ ਕੈਫੇ ‘ਤੇ ਇੱਕ ਵਾਰ ਫਿਰ ਗੋਲੀਬਾਰੀ ਕੀਤੀ ਗਈ ਹੈ। ਗੋਲੀਬਾਰੀ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਕਪਿਲ ਸ਼ਰਮਾ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਉਹ ਰਿੰਗ ਦੀ ਗੱਲ ਨਹੀਂ ਸੁਣਦਾ ਤਾਂ ਅਗਲੀ ਵਾਰ ਉਹ ਮੁੰਬਈ ਵਿੱਚ ਹਮਲਾ ਕਰਨਗੇ।

10 ਜੁਲਾਈ ਨੂੰ ਹੋਇਆ ਸੀ ਹਮਲਾ

ਇਸ ਤੋਂ ਪਹਿਲਾਂ 10 ਜੁਲਾਈ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਵਿੱਚ ਗੋਲੀਬਾਰੀ ਹੋਈ ਸੀ। ਇਸ ਤੋਂ ਇੱਕ ਦਿਨ ਪਹਿਲਾਂ ਯਾਨੀ 7 ਜੁਲਾਈ ਨੂੰ ਕਪਿਲ ਸ਼ਰਮਾ ਨੇ ਕੈਪਸ ਕੈਫੇ ਨਾਮ ਦੇ ਇਸ ਕੈਫੇ ਦਾ ਉਦਘਾਟਨ ਕੀਤਾ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਹਮਲਾਵਰਾਂ ਨੇ ਕੈਫੇ ‘ਤੇ 9 ਰਾਊਂਡ ਫਾਇਰ ਕੀਤੇ ਸਨ।

ਹਮਲਾਵਰ ਨੇ ਗੋਲੀਬਾਰੀ ਦੀ ਇੱਕ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਇਸ ਵਿੱਚ ਕੈਫੇ ਦੇ ਬਾਹਰ ਇੱਕ ਕਾਰ ਵਿੱਚ ਬੈਠਾ ਇੱਕ ਵਿਅਕਤੀ ਕਾਰ ਦੇ ਅੰਦਰੋਂ ਲਗਾਤਾਰ ਫਾਇਰਿੰਗ ਕਰਦਾ ਦਿਖਾਈ ਦੇ ਰਿਹਾ ਸੀ। ਹਾਲਾਂਕਿ, ਹੁਣ ਤੱਕ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਸੀ।