AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Karan Deol Wedding: ਸਲਮਾਨ ਖਾਨ ਤੋਂ ਲੈ ਕੇ ਰਣਵੀਰ ਸਿੰਘ ਤੱਕ, ਕਰਨ ਦਿਓਲ ਦੇ ਵਿਆਹ ‘ਚ ਸ਼ਾਮਲ ਹੋਣਗੀਆਂ ਇਹ ਹਸਤੀਆਂ

Karan Deol Wedding Guest List: ਧਰਮਿੰਦਰ ਦੇ ਪੋਤੇ ਅਤੇ ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਦਿਓਲ ਪਰਿਵਾਰ ਵੱਲੋਂ ਮਹਿਮਾਨਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ।

Karan Deol Wedding: ਸਲਮਾਨ ਖਾਨ ਤੋਂ ਲੈ ਕੇ ਰਣਵੀਰ ਸਿੰਘ ਤੱਕ, ਕਰਨ ਦਿਓਲ ਦੇ ਵਿਆਹ 'ਚ ਸ਼ਾਮਲ ਹੋਣਗੀਆਂ ਇਹ ਹਸਤੀਆਂ
Image Credit source: Instagram
tv9-punjabi
| Updated On: 16 Jun 2023 09:33 AM IST
Share
Karan Deol Wedding Celebration: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ (Karan Deol) ਜਲਦ ਹੀ ਘੋੜੀ ‘ਤੇ ਚੜ੍ਹਨ ਵਾਲਾ ਹੈ। ਕਰਨ ਦਿਓਲ 18 ਜੂਨ ਨੂੰ ਬਿਮਲ ਰਾਏ ਦੀ ਪੜਪੋਤੀ ਦਿਸ਼ਾ ਅਚਾਰੀਆ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ। ਅਜਿਹੇ ‘ਚ ਪੂਰੇ ਬੀ-ਟਾਊਨ ‘ਚ ਕਰਨ ਅਤੇ ਦਿਸ਼ਾ ਦੇ ਵਿਆਹ ਦੀਆਂ ਚਰਚਾਵਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਦਿਓਲ ਪਰਿਵਾਰ ਨੇ ਮਹਿਮਾਨਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ। ਕਰਨ ਅਤੇ ਦਿਸ਼ਾ ਦੇ ਵਿਆਹ ‘ਚ ਫਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਸ਼ਾਮਲ ਹੋਣ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰਨ ਦਿਓਲ ਅਤੇ ਦਿਸ਼ਾ ਅਚਾਰੀਆ ਦੇ ਵਿਆਹ ਲਈ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਖਾਸ ਸੱਦਾ ਭੇਜਿਆ ਗਿਆ ਹੈ। ਦਰਅਸਲ, ਸਲਮਾਨ ਖਾਨ ਅਤੇ ਦਿਓਲ ਪਰਿਵਾਰ ਦੀ ਨੇੜਤਾ ਕਿਸੇ ਤੋਂ ਲੁਕੀ ਨਹੀਂ ਹੈ। ਅਜਿਹੇ ‘ਚ ਸਲਮਾਨ ਨੂੰ ਖਾਸ ਸੱਦਾ ਭੇਜਣਾ ਕੋਈ ਵੱਡੀ ਗੱਲ ਨਹੀਂ ਹੈ। ਇਸ ਤੋਂ ਇਲਾਵਾ ਕਰਨ ਦਿਓਲ ਦੇ ਦਾਦਾ ਅਤੇ ਇੰਡਸਟਰੀ ਦੇ ਦਿੱਗਜ ਅਦਾਕਾਰ ਧਰਮਿੰਦਰ (Dharmendra) ਨੇ ਅਦਾਕਾਰ ਰਣਵੀਰ ਸਿੰਘ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਹੈ। ਜਲਦ ਹੀ ਦੋਵੇਂ ਕਰਨ ਜੌਹਰ ਦੀ ਫਿਲਮ ‘ਚ ਨਜ਼ਰ ਆਉਣ ਵਾਲੇ ਹਨ।

ਈਸ਼ਾ ਦਿਓਲ ਵੀ ਕਰੇਗੀ ਪਰਫਾਰਮ?

ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਕਰਨ ਅਤੇ ਦਿਸ਼ਾ ਦੀ ਮਹਿਮਾਨ ਸੂਚੀ ‘ਚ ਮਸ਼ਹੂਰ ਨਿਰਮਾਤਾ ਕਰਨ ਜੌਹਰ (Karan Johar) ਦਾ ਨਾਂ ਵੀ ਸ਼ਾਮਲ ਹੈ। ਇਸ ਵਿਆਹ ਦੌਰਾਨ ਦਿਓਲ ਪਰਿਵਾਰ ਦੇ ਨਾਲ ਈਸ਼ਾ ਦਿਓਲ ਦੀ ਖਾਸ ਪਰਫਾਰਮੈਂਸ ਵੀ ਰੱਖੀ ਗਈ ਹੈ। ਹਾਲਾਂਕਿ ਕਰਨ ਦੇ ਦਾਦਾ ਧਰਮਿੰਦਰ ਵਿਆਹ ਦੇ ਕਿਸੇ ਵੀ ਫੰਕਸ਼ਨ ‘ਚ ਹਿੱਸਾ ਨਹੀਂ ਲੈਣਗੇ। ਧਰਮਿੰਦਰ ਦਾ ਕਹਿਣਾ ਹੈ ਕਿ ਮੇਰੀ ਮੌਜੂਦਗੀ ‘ਚ ਬੱਚੇ ਝਿਜਕਣਗੇ ਅਤੇ ਵਿਆਹ ਦਾ ਸਹੀ ਆਨੰਦ ਨਹੀਂ ਲੈ ਸਕਣਗੇ। ਇਸ ਲਈ ਮੈਂ ਵਿਆਹ ਵੇਲੇ ਸਿੱਧਾ ਜਾਵਾਂਗਾ। ਹਾਲਾਂਕਿ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

18 ਜੂਨ ਨੂੰ ਵਿਆਹ ਹੋਵੇਗਾ

ਜ਼ਿਕਰਯੋਗ ਹੈ ਕਿ ਕਰਨ ਅਤੇ ਦਿਸ਼ਾ ਦੇ ਵਿਆਹ ਦੇ ਫੰਕਸ਼ਨ ਸ਼ੁਰੂ ਹੋ ਚੁੱਕੇ ਹਨ। 12 ਜੂਨ ਨੂੰ ਦੋਵਾਂ ਜੋੜਿਆਂ ਦੀ ਰਿੰਗ ਸੈਰੇਮਨੀ ਹੋਈ ਸੀ। ਇਸ ਦੇ ਨਾਲ ਹੀ ਸਗਾਈ ਤੋਂ ਬਾਅਦ ਹਲਦੀ, ਮਹਿੰਦੀ ਅਤੇ ਸੰਗੀਤ ਵਰਗੇ ਫੰਕਸ਼ਨ ਵੀ ਚੱਲ ਰਹੇ ਹਨ। ਹੁਣ ਕਰਨ ਦਿਓਲ ਅਤੇ ਦਿਸ਼ਾ ਅਚਾਰੀਆ 18 ਜੂਨ ਨੂੰ ਤਾਜ ਹੋਟਲ ‘ਚ ਵਿਆਹ ਕਰਨਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...