AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੋਮਵਾਰ ਨੂੰ ਹੋਵੇਗਾ ਕੇਐਲ ਰਾਹੁਲ ਅਤੇ ਆਥਿਆ ਸ਼ੈਟੀ ਦਾ ਵਿਆਹ

ਕ੍ਰਿਕਟਰ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਹ ਜੋੜਾ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ 'ਚ ਸੀ। ਜਿਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ।

ਸੋਮਵਾਰ ਨੂੰ ਹੋਵੇਗਾ ਕੇਐਲ ਰਾਹੁਲ ਅਤੇ ਆਥਿਆ ਸ਼ੈਟੀ ਦਾ ਵਿਆਹ
tv9-punjabi
| Published: 22 Jan 2023 07:39 AM IST
Share
ਕ੍ਰਿਕਟਰ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਹ ਜੋੜਾ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਸੀ। ਜਿਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ। ਹੁਣ ਦੋਵਾਂ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅੱਜ ਯਾਨੀ 21 ਜਨਵਰੀ ਨੂੰ ਦੋਹਾਂ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਇਹ ਖ਼ੂਬਸੂਰਤ ਜੋੜਾ 23 ਜਨਵਰੀ ਨੂੰ ਸੱਤ ਫੇਰੇ ਲੈ ਕੇ ਇੱਕ ਦੂਜੇ ਦਾ ਜੀਵਨ ਸਾਥੀ ਬਣ ਜਾਵੇਗਾ। ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ 23 ਜਨਵਰੀ ਨੂੰ ਸੁਨੀਲ ਸ਼ੈਟੀ ਦੇ ਖੰਡਾਲਾ ਸਥਿਤ ਬੰਗਲੇ ‘ਚ ਹੋਣਗੀਆਂ।

ਕੱਲ ਹੋਵੇਗੀ ਮਹਿੰਦੀ ਦੀ ਰਸਮ

ਵਿਆਹ ਦੀਆਂ ਰਸਮਾਂ ਨੂੰ ਜਾਰੀ ਰੱਖਦੇ ਹੋਏ ਕੱਲ੍ਹ ਐਤਵਾਰ ਨੂੰ ਆਥੀਆ ਦੀ ਮਹਿੰਦੀ ਦੀ ਰਸਮ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਮਹਿੰਦੀ ‘ਤੇ ਕੋਈ ਵੱਡਾ ਸਮਾਗਮ ਨਹੀਂ ਹੋਵੇਗਾ। ਬਹੁਤ ਘੱਟ ਲੋਕ ਇਸ ਵਿੱਚ ਹਿੱਸਾ ਲੈਣਗੇ। ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ ਇਸ ਪ੍ਰੋਗਰਾਮ ‘ਚ ਦੋਵਾਂ ਪਰਿਵਾਰਾਂ ਦੇ ਕਰੀਬ 100 ਲੋਕ ਹੀ ਹਿੱਸਾ ਲੈਣਗੇ। ਇਸ ਤੋਂ ਬਾਅਦ ਸੋਮਵਾਰ ਨੂੰ ਦੋਵੇਂ ਸੱਤ ਫੇਰੇ ਲੈ ਕੇ ਵਿਆਹ ਦੇ ਬੰਧਨ ‘ਚ ਬੱਝਣਗੇ। ਹਾਲਾਂਕਿ ਇਹ ਵੀ ਦੱਸਿਆ ਗਿਆ ਹੈ ਕਿ ਵਿਆਹ ‘ਚ ਬਹੁਤ ਘੱਟ ਮਹਿਮਾਨਾਂ ਨੂੰ ਬੁਲਾਉਣ ਦੇ ਬਾਵਜੂਦ ਫਿਲਮ ਜਗਤ ਦੇ ਕੁਝ ਵੱਡੇ ਕਲਾਕਾਰ ਅਤੇ ਕ੍ਰਿਕਟ ਜਗਤ ਦੀਆਂ ਕੁਝ ਮਸ਼ਹੂਰ ਹਸਤੀਆਂ ਸ਼ਾਮਲ ਹੋਣਗੀਆਂ।

ਵਿਆਹ ਵਿੱਚ ਮਹਿਮਾਨ ਫੋਟੋਆਂ ਨਹੀਂ ਖਿੱਚ ਸਕਣਗੇ

ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ ਆਥੀਆ ਅਤੇ ਰਾਹੁਲ ਦੇ ਵਿਆਹ ‘ਚ ਸ਼ਾਮਲ ਹੋਣ ਵਾਲੇ ਮਹਿਮਾਨ ਦੋਵਾਂ ਜਾਂ ਕਿਸੇ ਹੋਰ ਦੀ ਫੋਟੋ ਨਹੀਂ ਖਿੱਚ ਸਕਣਗੇ। ਸਾਰੇ ਮਹਿਮਾਨਾਂ ਦੇ ਫੋਨ ਗੇਟ ‘ਤੇ ਹੀ ਰੱਖੇ ਜਾਣਗੇ। ਵਿਆਹ ਪੂਰੀ ਤਰ੍ਹਾਂ ਸਾਦਾ ਹੋਵੇਗਾ।

IPL ਤੋਂ ਬਾਅਦ ਰਿਸੈਪਸ਼ਨ ਹੋਵੇਗਾ

ਪਰਿਵਾਰਕ ਸੂਤਰਾਂ ਮੁਤਾਬਕ ਕੇਐੱਲ ਰਾਹੁਲ ਆਉਣ ਵਾਲੇ ਦਿਨਾਂ ‘ਚ ਕਾਫੀ ਵਿਅਸਤ ਰਹਿਣਗੇ। ਇਸ ਕਾਰਨ ਦੋਵਾਂ ਦੇ ਵਿਆਹ ਦੀ ਰਿਸੈਪਸ਼ਨ ਮਈ ‘ਚ IPL ਖਤਮ ਹੋਣ ਤੋਂ ਬਾਅਦ ਹੋਵੇਗੀ।

ਇਸ ਤਰ੍ਹਾਂ ਰਾਹੁਲ ਅਤੇ ਆਥੀਆ ਦੀ ਮੁਲਾਕਾਤ ਹੋਈ

ਆਥੀਆ ਅਤੇ ਰਾਹੁਲ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਹਨ। ਹਾਲਾਂਕਿ ਦੋਵਾਂ ਨੇ ਲੰਬੇ ਸਮੇਂ ਬਾਅਦ ਇਸ ਰਿਸ਼ਤੇ ਨੂੰ ਜਨਤਕ ਕੀਤਾ ਹੈ। ਜਾਣਕਾਰੀ ਮੁਤਾਬਕ ਆਥੀਆ ਅਤੇ ਕੇਐੱਲ ਰਾਹੁਲ ਦੀ ਮੁਲਾਕਾਤ ਇਕ ਦੋਸਤ ਦੇ ਜ਼ਰੀਏ ਹੋਈ ਸੀ। ਇਸ ਤੋਂ ਬਾਅਦ ਦੋਵੇਂ ਦੋਸਤ ਬਣ ਗਏ। ਦੋਵੇਂ ਇੱਕ ਦੂਜੇ ਨੂੰ ਮਿਲਣ ਲੱਗੇ ਅਤੇ ਇੱਕ ਦੂਜੇ ਨੂੰ ਪਿਆਰ ਕਰਨ ਲੱਗੇ। ਹੁਣ ਦੋਵਾਂ ਨੇ ਆਪਣੇ ਪਿਆਰ ਦੇ ਰਿਸ਼ਤੇ ਨੂੰ ਬੰਨ੍ਹਣ ਦਾ ਫੈਸਲਾ ਕੀਤਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...