ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ, ਬੋਲੇ ਨਸ਼ਾ ਛੱਡਣ ਲਈ ਸਰਕਾਰੀ ਹਸਪਤਾਲ ਪਹੁੰਚੋ, ਫ੍ਰੀ ਇਲਾਜ ਕਰਵਾਓ
ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਹ ਵੀ ਆਸ ਪ੍ਰਗਟਾਈ ਕਿ ਲੋਕ ਨਸ਼ਿਆਂ ਵਿਰੁੱਧ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਕਰਨਗੇ।