ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ, ਬੋਲੇ ਨਸ਼ਾ ਛੱਡਣ ਲਈ ਸਰਕਾਰੀ ਹਸਪਤਾਲ ਪਹੁੰਚੋ, ਫ੍ਰੀ ਇਲਾਜ ਕਰਵਾਓ | Lakhwinder Wadali associated with Punjab anti drug campaign know in Punjabi Punjabi news - TV9 Punjabi

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ, ਬੋਲੇ ਨਸ਼ਾ ਛੱਡਣ ਲਈ ਸਰਕਾਰੀ ਹਸਪਤਾਲ ਪਹੁੰਚੋ, ਫ੍ਰੀ ਇਲਾਜ ਕਰਵਾਓ

Published: 

14 Sep 2023 09:15 AM

ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ, ਬੋਲੇ ਨਸ਼ਾ ਛੱਡਣ ਲਈ ਸਰਕਾਰੀ ਹਸਪਤਾਲ ਪਹੁੰਚੋ, ਫ੍ਰੀ ਇਲਾਜ ਕਰਵਾਓ
Follow Us On

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਲਖਵਿੰਦਰ ਵਡਾਲੀ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੇ ਸਹਿਯੋਗ ਨਾਲ ਹੀ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲੋਕ ਨਸ਼ੇ ਦੇ ਆਦੀ ਹਨ ਅਤੇ ਇਸ ਨੂੰ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਗਾਇਕ ਵਡਾਲੀ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਇਲਾਕੇ ਵਿੱਚ ਪਹਿਲਕਦਮੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਇਹ ਵੀ ਆਸ ਪ੍ਰਗਟਾਈ ਕਿ ਲੋਕ ਨਸ਼ਿਆਂ ਵਿਰੁੱਧ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਕਰਨਗੇ।

ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਜ਼ਰੂਰੀ

ਗਾਇਕ ਲਖਵਿੰਦਰ ਵਡਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦਾ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਿਆਂ ਖਿਲਾਫ ਫੈਸਲਾ ਲੈਣਾ ਬਹੁਤ ਜਰੂਰੀ ਹੈ। ਲੋਕਾਂ ਦੇ ਨਾਲ ਰਹਿਣਾ ਵੀ ਬਹੁਤ ਜ਼ਰੂਰੀ ਹੈ। ਇਸ ਅਪੀਲ ਨਾਲ ਵਡਾਲੀ ਨੇ ਕਿਹਾ, ਹਿੰਮਤ-ਏ-ਮਰਦਾ, ਮਦਾਦ-ਏ-ਖੁਦਾ।

ਸੋਨੂੰ ਸੂਦ ਤੇ ਗੁੱਗੂ ਗਿੱਲ ਨੇ ਵੀ ਕੀਤੀ ਅਪੀਲ

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਅਤੇ ਉਨ੍ਹਾਂ ਤੋਂ ਬਾਅਦ ਪੰਜਾਬੀ ਅਦਾਕਾਰ ਗੁੱਗੂ ਗਿੱਲ ਵੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਅੱਗੇ ਆਏ ਹਨ। ਦੋਵਾਂ ਅਦਾਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਅਦਾਕਾਰ ਸੋਨੂੰ ਸੂਦ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਦਾ ਇੱਕ ਕਾਰਨ ਨਸ਼ਾ ਵੀ ਹੈ ਕਿਉਂਕਿ ਨਸ਼ੇੜੀਆਂ ਨੂੰ ਆਪਣੀ ਲਤ ਪੂਰੀ ਕਰਨ ਲਈ ਪੈਸੇ ਦੀ ਲੋੜ ਹੁੰਦੀ ਹੈ।

ਨਸ਼ੇ ਨੇ ਮਾਵਾਂ-ਭੈਣਾਂ ਦੇ ਕੱਪੜੇ ਚਿੱਟੇ ਕਰ ਦਿੱਤੇ

ਪੰਜਾਬੀ ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਾਫੀ ਹੱਦ ਤੱਕ ਫੈਲ ਚੁੱਕਾ ਹੈ। ਚਿੱਟੇ ਦੇ ਨਸ਼ੇ ਨੇ ਕਈ ਮਾਵਾਂ-ਭੈਣਾਂ ਦੇ ਰੰਗ-ਬਿਰੰਗੇ ਕੱਪੜੇ ਚਿੱਟੇ ਕਰ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇ ਕੇ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ।

Exit mobile version