AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Asha Bhosle Heart Attack: ਮਸ਼ਹੂਰ ਗਾਇਕਾ ਆਸ਼ਾ ਭੋਸਲੇ ਨੂੰ ਪਿਆ ਦਿਲ ਦਾ ਦੌਰਾ, ਮੁੰਬਈ ਦੇ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ

Asha Bhosle Heart Attack: ਸੰਗੀਤ ਜਗਤ ਤੋਂ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਦਹਾਕਿਆਂ ਤੱਕ ਸਰੋਤਿਆਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦੀ ਸਿਹਤ ਅਚਾਨਕ ਵਿਗੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 11 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਤੁਰੰਤ ਮੁੰਬਈ ਦੇ ਪ੍ਰਸਿੱਧ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ, ਪਰ ਹਸਪਤਾਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਹੈਲਥ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ।

Asha Bhosle Heart Attack: ਮਸ਼ਹੂਰ ਗਾਇਕਾ ਆਸ਼ਾ ਭੋਸਲੇ ਨੂੰ ਪਿਆ ਦਿਲ ਦਾ ਦੌਰਾ, ਮੁੰਬਈ ਦੇ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ
ਮਸ਼ਹੂਰ ਗਾਇਕਾ ਆਸ਼ਾ ਭੋਸਲੇ ਨੂੰ ਪਿਆ ਦਿਲ ਦਾ ਦੌਰਾ, ਮੁੰਬਈ ਦੇ ਹਸਪਤਾਲ ‘ਚ ਭਰਤੀ
tv9-punjabi
| Updated On: 11 Apr 2026 21:43 PM IST

ਸੰਗੀਤ ਜਗਤ ਤੋਂ ਇੱਕ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਦਹਾਕਿਆਂ ਤੱਕ ਸਰੋਤਿਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਮਸ਼ਹੂਰ ਗਾਇਕਾ ਆਸ਼ਾ ਭੋਸਲੇ ਦੀ ਸਿਹਤ ਅਚਾਨਕ ਵਿਗੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 11 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਤੁਰੰਤ ਮੁੰਬਈ ਦੇ ਪ੍ਰਸਿੱਧ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ, ਪਰ ਹਸਪਤਾਲ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਹੈਲਥ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ।

ਡਾਕਟਰਾਂ ਨੇ ਕੀਤੀ ਪੁਸ਼ਟੀ, ਪ੍ਰਸ਼ੰਸਕਾਂ ਵਿੱਚ ਚਿੰਤਾ ਦੀ ਲਹਿਰ

ਫਿਲਮੀ ਦੁਨੀਆ ਵਿੱਚ ਆਪਣੀ ਆਵਾਜ਼ ਦਾ ਜਾਦੂ ਬਿਖੇਰਨ ਵਾਲੀ 92 ਸਾਲਾ ਗਾਇਕਾ ਬਾਰੇ ਇਸ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਬ੍ਰੀਚ ਕੈਂਡੀ ਹਸਪਤਾਲ ਦੇ ਡਾਕਟਰਾਂ ਨੇ ਆਸ਼ਾ ਭੋਸਲੇ ਨੂੰ ਹਸਪਤਾਲ ਲਿਆਉਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਜ਼ਿਆਦਾ ਜਾਣਕਾਰੀ ਅਜੇ ਗੁਪਤ ਰੱਖੀ ਗਈ ਹੈ। ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਦੁਨੀਆ ਭਰ ਵਿੱਚ ਮੌਜੂਦ ਉਨ੍ਹਾਂ ਦੇ ਕਰੋੜਾਂ ਪ੍ਰਸ਼ੰਸਕਾਂ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਅਤੇ ਲੋਕ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ।

ਪਰਿਵਾਰ ਵੱਲੋਂ ਚੁੱਪੀ ਬਰਕਰਾਰ

ਹਸਪਤਾਲ ਦੇ ਬਾਹਰ ਮੀਡੀਆ ਅਤੇ ਪੈਪਰਾਜ਼ੀ ਦੀ ਭਾਰੀ ਭੀੜ ਜਮ੍ਹਾਂ ਹੋ ਗਈ ਹੈ, ਪਰ ਆਸ਼ਾ ਭੋਸਲੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰਿਵਾਰ ਨੇ ਫਿਲਹਾਲ ਇਸ ਨਿੱਜੀ ਔਖੀ ਘੜੀ ਵਿੱਚ ਚੁੱਪੀ ਧਾਰੀ ਹੋਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਸੰਗੀਤ ਜਗਤ ਦਾ ਇੱਕ ਅਨਮੋਲ ਰਤਨ

ਆਸ਼ਾ ਭੋਸਲੇ ਪਿਛਲੇ 70 ਸਾਲਾਂ ਤੋਂ ਵੱਧ ਸਮੇਂ ਤੋਂ ਸੰਗੀਤ ਉਦਯੋਗ ਵਿੱਚ ਸਰਗਰਮ ਹਨ। ਉਨ੍ਹਾਂ ਨੇ ਆਪਣੇ ਗਾਇਕੀ ਸਫ਼ਰ ਦੀ ਸ਼ੁਰੂਆਤ ਸਾਲ 1948 ਵਿੱਚ ਫਿਲਮ ‘ਚੁਨਰੀਆ’ ਦੇ ਗੀਤ ‘ਸਾਵਨ ਆਇਆ ਹੈ’ ਨਾਲ ਕੀਤੀ ਸੀ। ਆਪਣੇ ਸ਼ਾਨਦਾਰ ਕਰੀਅਰ ਦੌਰਾਨ ਉਨ੍ਹਾਂ ਨੇ ਲਗਭਗ 16,000 ਤੋਂ ਵੱਧ ਗੀਤ ਗਾ ਕੇ ਇੱਕ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ।

ਉਨ੍ਹਾਂ ਦੀ ਖ਼ਾਸੀਅਤ ਇਹ ਹੈ ਕਿ ਉਨ੍ਹਾਂ ਨੇ ਸਿਰਫ਼ ਹਿੰਦੀ ਹੀ ਨਹੀਂ, ਸਗੋਂ ਪੰਜਾਬੀ, ਮਰਾਠੀ, ਬੰਗਾਲੀ, ਗੁਜਰਾਤੀ, ਭੋਜਪੁਰੀ, ਤਮਿਲ, ਮਲਿਆਲਮ ਅਤੇ ਇੱਥੋਂ ਤੱਕ ਕਿ ਅੰਗਰੇਜ਼ੀ ਤੇ ਰੂਸੀ ਭਾਸ਼ਾਵਾਂ ਵਿੱਚ ਵੀ ਆਪਣੀ ਗਾਇਕੀ ਦਾ ਲੋਹਾ ਮਨਵਾਇਆ ਹੈ। ਸੰਗੀਤ ਪ੍ਰੇਮੀ ਉਮੀਦ ਕਰ ਰਹੇ ਹਨ ਕਿ “ਸੁਰਾਂ ਦੀ ਮਲਿਕਾ” ਜਲਦੀ ਠੀਕ ਹੋ ਕੇ ਘਰ ਪਰਤਣਗੇ।

Follow Us
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ...