ਗਿੱਪੀ ਗਰੇਵਾਲ ਦੀ ਫਿਲਮ ਦਾ ਹੋਇਆ ਵਿਰੋਧ, ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਲੱਗੇ ਇਲਜ਼ਾਮ
ਲੁਧਿਆਣਾ ਵਿੱਚ ਕੁੱਝ ਨਹਿੰਗਾਂ ਵੱਲੋਂ ਸਿਨੇਮਾ ਘਰਾਂ ਦੇ ਬਾਹਰ ਜਾਕੇ ਫਿਲਮ ਖਿਲਾਫ਼ ਆਪਣਾ ਰੋਸ ਜਾਹਿਰ ਕੀਤਾ ਗਿਆ। ਫਿਲਮ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਅਦਾਕਾਰੀ ਕਰਨ ਵਾਲੇ ਕਲਾਕਾਰਾਂ ਨੇ ਨਕਲੀ ਦਾਹੜ੍ਹੀ ਅਤੇ ਕੇਸ ਲਗਾਕੇ ਖੁਦ ਨੂੰ ਸਿੱਖਾਂ ਵਾਂਗ ਦਿਖਾਉਣ ਦੀ ਕੋਸ਼ਿਸ ਕੀਤੀ ਹੈ।
ਗਿੱਪੀ ਗਰੇਵਾਲ ਦੀ ਫਿਲਮ ਦਾ ਹੋਇਆ ਵਿਰੋਧ, ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਲੱਗੇ ਇਲਜ਼ਾਮ
10 ਅਪ੍ਰੈਲ ਨੂੰ ਰਿਲੀਜ਼ ਹੋਈ ਪੰਜਾਬ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ Akaal The Unconquered ਦਾ ਰਿਲੀਜ਼ ਹੋਣ ਦੇ ਨਾਲ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਲੁਧਿਆਣਾ ਵਿੱਚ ਕੁੱਝ ਨਹਿੰਗਾਂ ਵੱਲੋਂ ਸਿਨੇਮਾ ਘਰਾਂ ਦੇ ਬਾਹਰ ਜਾਕੇ ਫਿਲਮ ਖਿਲਾਫ਼ ਆਪਣਾ ਰੋਸ ਜਾਹਿਰ ਕੀਤਾ ਗਿਆ। ਫਿਲਮ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਅਦਾਕਾਰੀ ਕਰਨ ਵਾਲੇ ਕਲਾਕਾਰਾਂ ਨੇ ਨਕਲੀ ਦਾਹੜ੍ਹੀ ਅਤੇ ਕੇਸ ਲਗਾਕੇ ਖੁਦ ਨੂੰ ਸਿੱਖਾਂ ਵਾਂਗ ਦਿਖਾਉਣ ਦੀ ਕੋਸ਼ਿਸ ਕੀਤੀ ਹੈ।
ਸਿੱਖਾਂ ਨੂੰ ਗਲਤ ਤਰੀਕੇ ਨਾਲ ਕੀਤਾ ਗਿਆ ਪੇਸ਼- ਪ੍ਰਦਰਸ਼ਨਕਾਰੀ
ਲੁਧਿਆਣਾ ਦੇ ਇੱਕ ਮਾਲ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਗਿੱਪੀ ਗਰੇਵਾਲ ਦੀ ਫਿਲਮ ਅਕਾਲ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਇਸ ਦੌਰਾਨ ਆਗੂਆਂ ਨੇ ਕਿਹਾ ਕਿ ਇਸ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਨਸ਼ਰ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਕਿਸੇ ਵੀ ਗ੍ਰੰਥ ਵਿੱਚ ਨਹੀਂ ਹੈ ਕਿ ਸਿੱਖਾਂ ਦੇ ਗ੍ਰੰਥ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਜਾਵੇ।
ਪ੍ਰਦਰਸ਼ਨਕਾਰੀਆਂ ਨੇ ਇਹ ਵੀ ਜ਼ਿਕਰ ਕੀਤਾ ਕਿ ਗਿੱਪੀ ਗਰੇਵਾਲ ਆਪਣੇ ਗਾਣਿਆਂ ਤੇ ਕੁੜੀਆਂ ਨੂੰ ਪਰਫੋਰਮ ਕਰਵਾਉਂਦਾ ਹੈ ਅਤੇ ਇਸ ਦੇ ਨਾਲ ਹੀ ਉਸ ਵੱਲੋਂ ਹੁਣ ਆਪਣੀ ਸਿੱਖੀ ਬਾਣੇ ਵਿੱਚ ਕਿਰਦਾਰ ਨੂੰ ਨਿਭਾਇਆ ਗਿਆ ਹੈ ਉਹਨਾਂ ਕਿਹਾ ਕਿ ਇਹ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇਸ ਫਿਲਮ ਨੂੰ ਸਿਨੇਮਾ ਘਰਾਂ ਵਿੱਚ ਨਹੀਂ ਲੱਗਣ ਦੇਣਗੇ।
ਜਦੋਂ ਪੁਲਿਸ ਨੂੰ ਇਸ ਰੋਸ ਪ੍ਰਦਰਸ਼ਨ ਦਾ ਪਤਾ ਲੱਗਿਆ ਤਾਂ ਮੌਕੇ ਤੇ ਪੁਲਿਸ ਅਧਿਕਾਰੀ ਪਹੁੰਚੇ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਮ ਨਾਲ ਸੰਬੰਧਿਤ ਸਿਨੇਮਾ ਹਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਹਨਾਂ ਕਿਹਾ ਕਿ ਸਿੱਖ ਜਥੇਬੰਦੀਆਂ ਚ ਰੋਸ਼ ਹੈ ਉਹਨਾਂ ਦੇ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ