AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ: ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਕੁੱਝ ਦਿਨ ਪਹਿਲਾਂ ਹੋਈ ਸੀ ਕਿਡਨੈਪ

Inder Kaur Murder: ਪੁਲਿਸ ਨੇ ਇਸ ਮਾਮਲੇ ਦੇ ਸਬੰਧ 'ਚ ਮੋਗਾ ਨਿਵਾਸੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਤੇ ਉਸ ਦੇ ਸਾਥੀ ਕਰਮਜੀਤ ਦੇ ਖਿਲਾਫ਼ 15 ਮਈ ਨੂੰ ਐਫਆਈਆਰ ਦਰਜ ਕੀਤੀ ਸੀ। ਇੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਗਾਇਕਾ ਦੀ ਕਿਡਨੈਪਿੰਗ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਉਨ੍ਹਾਂ ਨੇ ਜ਼ਿਕਰ ਕੀਤਾ ਸੀ ਕਿ 13 ਮਈ ਦੀ ਰਾਤ ਨੂੰ ਗਾਇਕਾ ਇੰਦਰ ਕੌਰ ਨੂੰ ਇੱਕ ਕਾਰ 'ਚ ਗਨ ਪੁਆਇੰਟ 'ਤੇ ਕਿਡਨੈਪ ਕੀਤਾ ਗਿਆ ਸੀ।

ਲੁਧਿਆਣਾ: ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਕੁੱਝ ਦਿਨ ਪਹਿਲਾਂ ਹੋਈ ਸੀ ਕਿਡਨੈਪ
ਲੁਧਿਆਣਾ: ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਕੁੱਝ ਦਿਨ ਪਹਿਲਾਂ ਹੋਈ ਸੀ ਕਿਡਨੈਪ
rajinder-arora-ludhiana
| Updated On: 19 May 2026 16:09 PM IST
Share

ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ਼ ਇੰਦਰ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਗਾਇਕਾ ਦੀ ਲਾਸ਼ ਨੀਲੋਂ ਨਹਿਰ ਤੋਂ ਬਰਾਮਦ ਕੀਤੀ ਗਈ। ਲਾਸ਼ ਦੀ ਪਛਾਣ ਲਈ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਸੀ। ਲਾਸ਼ ਨੂੰ ਇਸ ਸਮੇਂ ਸਮਰਾਲਾ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਜਾਂਚ ਤੇ ਅਗਲੀ ਕਾਨੂੰਨੀ ਪ੍ਰਕਿਰਿਆ ਲਈ ਰੱਖਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖ਼ਬਰ ਆਈ ਸੀ, ਗਾਇਕਾ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕੀਤਾ ਗਿਆ ਸੀ।

ਗਨ ਪੁਆਇੰਟ ‘ਤੇ ਕੀਤਾ ਸੀ ਕਿਡਨੈਪ

ਪੁਲਿਸ ਨੇ ਇਸ ਮਾਮਲੇ ਦੇ ਸਬੰਧ ‘ਚ ਮੋਗਾ ਨਿਵਾਸੀ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਤੇ ਉਸ ਦੇ ਸਾਥੀ ਕਰਮਜੀਤ ਦੇ ਖਿਲਾਫ਼ 15 ਮਈ ਨੂੰ ਐਫਆਈਆਰ ਦਰਜ ਕੀਤੀ ਸੀ। ਇੰਦਰ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਗਾਇਕਾ ਦੀ ਕਿਡਨੈਪਿੰਗ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੌਰਾਨ ਉਨ੍ਹਾਂ ਨੇ ਜ਼ਿਕਰ ਕੀਤਾ ਸੀ ਕਿ 13 ਮਈ ਦੀ ਰਾਤ ਨੂੰ ਗਾਇਕਾ ਇੰਦਰ ਕੌਰ ਨੂੰ ਇੱਕ ਕਾਰ ‘ਚ ਗਨ ਪੁਆਇੰਟ ‘ਤੇ ਕਿਡਨੈਪ ਕੀਤਾ ਗਿਆ ਸੀ।

ਪਰਿਵਾਰ ਨੇ ਵਿਆਹ ਦਾ ਲਗਾਇਆ ਇਲਜ਼ਾਮ

ਇਸ ਮਾਮਲੇ ‘ਚ ਇੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਸੁੱਖਵਿੰਦਰ ਸਿੰਘ ਨੇ ਇੰਦਰ ਕੌਰ ਵਿਚਕਾਰ ਇੰਸਟਾਗ੍ਰਾਮ ‘ਤੇ ਦੋਸਤੀ ਹੋਈ ਸੀ। ਇੰਦਰ ਕੌਰ ਨੂੰ ਜਿਵੇਂ ਹੀ ਪਤਾ ਚਲਿਆ ਕਿ ਸੁਖਵਿੰਦਰ ਵਿਆਹਾ ਹੋਇਆ ਹੈ ਤੇ ਉਸ ਦੇ ਬੱਚੇ ਹਨ ਤਾਂ ਉਸ ਨੇ ਵਿਆਹ ਲਈ ਮਨਾ ਕਰ ਦਿੱਤਾ। ਇਸ ਗੱਲ ਤੋਂ ਭੜਕ ਕੇ ਸੁਖਵਿੰਦਰ ਨੇ ਉਸ ਦਾ ਕਤਲ ਕਰ ਦਿੱਤਾ।

ਪੁਲਿਸ ਦੀ ਜਾਣਕਾਰੀ, ਵਿਆਹ ਦੀ ਗੱਲ ਬਾਰੇ ਸਪੱਸ਼ਟ ਨਹੀਂ…

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ 15 ਮਈ ਨੂੰ ਥਾਣਾ ਜਮਾਲਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਇੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਬਿਆਨ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੀ ਧੀ ਇੰਦਰ ਕੌਰ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਪਿਤਾ ਤੇ ਉਸ ਦੇ ਸਾਥੀ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਸੁਖਵਿੰਦਰ ਸਿੰਘ ਖ਼ੁਦ ਫ਼ਰਾਰ ਹੋਣ ‘ਚ ਕਾਮਯਾਬ ਰਿਹਾ। ਕਰਮਜੀਤ ਸਿੰਘ ਦੀ ਨਿਸ਼ਾਨਦੇਹੀ ‘ਤੇ ਇੰਦਰ ਕੌਰ ਦੀ ਕਾਰ ਨੀਲੋਂ ਨਹਿਰ ‘ਚੋਂ 16 ਮਈ ਨੂੰ ਬਰਾਮਦ ਕੀਤੀ ਗਈ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਤਲ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਮਾਮਲੇ ‘ਚ ਮੁੱਖ ਮੁਲਜ਼ਮ ਸੁਖਵਿੰਦਰ ਕੈਨੈਡਾ ਤੋਂ ਭਾਰਤ ਆਇਆ ਸੀ। ਉਹ ਨੇਪਾਲ ਰਾਹੀਂ ਕੈਨੇਡਾ ਤੋਂ ਭਾਰਤ ਆਇਆ ਸੀ ਤੇ ਨੇਪਾਲ ਰਾਹੀਂ ਹੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਕੈਨੇਡਾ ਫ਼ਰਾਰ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੈਨੇਡਾ ‘ਚ ਰਹਿਣ ਵਾਲਾ ਮੁੱਖ ਮੁਲਜ਼ਮ ਸੁਖਵਿੰਦਰ ਤੇ ਇੰਦਰ ਕੌਰ ਦੋਵੇਂ ਦੋਸਤ ਸਨ। ਇਸ ਬਾਰੇ ਗਾਇਕਾ ਇੰਦਰ ਕੌਰ ਦੇ ਘਰ ਵਾਲਿਆਂ ਨੂੰ ਪਤਾ ਸੀ, ਪਰ ਸੁਖਵਿੰਦਰ ਸਿੰਘ ਨੇ ਕਿਸ ਕਾਰਨ ਕਤਲ ਕੀਤਾ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਪਹਿਲੇ ਹੀ ਵਿਆਹਾ ਹੋਇਆ ਸੀ ਤੇ ਉਸ ਦੇ ਬੱਚੇ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਇੰਦਰ ਕੌਰ ਦੇ ਸੁਖਵਿੰਦਰ ਕੌਰ ‘ਚ ਵਿਆਹ ਬਾਰੇ ਕੋਈ ਗੱਲ ਸੀ, ਇਸ ਬਾਰੇ ਅਜੇ ਸਪੱਸ਼ਟ ਨਹੀਂ ਕਿਹਾ ਜਾ ਸਕਦਾ।

Follow Us
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼
ਪਾਕਿਸਤਾਨ ਤੋਂ ਆਏ ਅੱਤਵਾਦੀ ਨੇ ਕਸ਼ਮੀਰ 'ਚ ਕਰਵਾਇਆ ਸੀ ਹੇਅਰ ਟਰਾਂਸਪਲਾਂਟ , ਮਲੇਰਕੋਟਲਾ 'ਚ ਵੀ ਰੁਕਿਆ, ਵੱਡੀ ਸਾਜਿਸ਼ ਦਾ ਪਰਦਾਫਾਸ਼...
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ, "ਅਸੀਂ ਡੱਟ ਕੇ ਲੜਾਂਗੇ।"
ਪੰਜਾਬ ਵਿੱਚ ਹੋਣ ਵਾਲੇ SIR ਨੂੰ ਲੈ ਕੇ ਮਾਲਵਿੰਦਰ ਸਿੰਘ ਕੰਗ ਨੇ ਚੁੱਕੇ, ਬੋਲੇ,
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...