Shahrukh Khan ਨੂੰ ਖਤਰਾ ! ਮਹਾਰਾਸ਼ਟਰ ਸਰਕਾਰ ਨੇ ਕਿੰਗ ਖਾਨ ਨੂੰ ਦਿੱਤੀ Y+ Category Security

Published: 

09 Oct 2023 09:17 AM IST

ਫਿਲਹਾਲ ਸ਼ਾਹਰੁਖ ਖਾਨ ਜਵਾਨ ਦੀ ਸਫਲਤਾ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ। ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਾਹਰੁਖ ਨੂੰ Y ਸੁਰੱਖਿਆ ਦਿੱਤੀ ਗਈ ਹੈ। ਦਰਅਸਲ, ਕਿੰਗ ਖਾਨ ਨੇ ਜਾਨਲੇਵਾ ਫੋਨ ਆਉਣ ਦੀ ਲਿਖਤੀ ਸ਼ਿਕਾਇਤ ਦਿੱਤੀ ਸੀ।

Shahrukh Khan ਨੂੰ ਖਤਰਾ ! ਮਹਾਰਾਸ਼ਟਰ ਸਰਕਾਰ ਨੇ ਕਿੰਗ ਖਾਨ ਨੂੰ ਦਿੱਤੀ Y+ Category Security
Follow Us On

ਬਾਲੀਵੁੱਡ ਨਿਊਜ। ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ (Shah Rukh Khan) ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਾਹਰੁਖ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੀਆਂ ਫਿਲਮਾਂ ਪਠਾਨ ਅਤੇ ਜਵਾਨ ਦੀ ਸਫਲਤਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਲਈ ਇਹ ਫੈਸਲਾ ਲਿਆ ਹੈ।

ਸ਼ਾਹਰੁਖ ਖਾਨ ਦੀ ਲਿਖਤੀ ਸ਼ਿਕਾਇਤ ਤੋਂ ਬਾਅਦ ਮਹਾਰਾਸ਼ਟਰ ਸਰਕਾਰ (Maharashtra Govt) ਦੇ ਕਹਿਣ ‘ਤੇ ਆਈਜੀ ਨੇ ਵੀਆਈਪੀ ਸੁਰੱਖਿਆ ਦੇ ਹੁਕਮ ਦਿੱਤੇ ਹਨ ਅਤੇ ਅਦਾਕਾਰ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਸ਼ਾਹਰੁਖ ਖਾਨ ਦੀ ਇਹ ਸੁਰੱਖਿਆ ਦਾ ਭੁਗਤਾਨ ਕੀਤਾ ਜਾਵੇਗਾ। ਮਤਲਬ ਉਨ੍ਹਾਂ ਨੂੰ ਇਸ ਲਈ ਸਰਕਾਰ ਨੂੰ ਪੈਸੇ ਦੇਣੇ ਪੈਣਗੇ।

2023 ਸ਼ਾਹਰੁਖ ਖਾਨ ਲਈ ਸ਼ਾਨਦਾਰ ਹੋਣ ਵਾਲਾ ਹੈ

ਸਾਲ 2023 ਸ਼ਾਹਰੁਖ ਖਾਨ ਲਈ ਸ਼ਾਨਦਾਰ ਹੋਣ ਵਾਲਾ ਹੈ। ਸਾਲ ਦੇ ਸ਼ੁਰੂ ਵਿੱਚ ਪਠਾਨ ਅਤੇ ਫਿਰ ਜਵਾਨ। ਉਨ੍ਹਾਂ ਦੀਆਂ ਦੋਵੇਂ ਫਿਲਮਾਂ ਨੇ ਬਾਕਸ ਆਫਿਸ ‘ਤੇ ਕਮਾਈ ਦੇ ਮਾਮਲੇ ‘ਚ ਵੱਖਰਾ ਰਿਕਾਰਡ ਬਣਾਇਆ ਹੈ। ਇਨ੍ਹਾਂ ਦੋਵਾਂ ਫਿਲਮਾਂ ਦੀ ਸਫਲਤਾ ਤੋਂ ਬਾਅਦ ਸ਼ਾਹਰੁਖ ਨੇ ਸੂਬਾ ਸਰਕਾਰ ਨੂੰ ਦਿੱਤੀ ਆਪਣੀ ਲਿਖਤੀ ਸ਼ਿਕਾਇਤ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਧਮਕੀਆਂ ਦੇ ਫੋਨ ਆਏ ਸਨ।

ਪਠਾਨ ਅਤੇ ਜਵਾਨ ਨੇ ਕਿੰਨੀ ਕਮਾਈ ਕੀਤੀ?

ਪਠਾਨ 25 ਜਨਵਰੀ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਲਗਭਗ 1050 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਉਨ੍ਹਾਂ ਦੀ ਦੂਜੀ ਫਿਲਮ ਯਾਨੀ ਜਵਾਨ ਨੇ ਵੀ ਪਠਾਨ ਦਾ ਰਿਕਾਰਡ ਤੋੜ ਦਿੱਤਾ। 7 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਇਸ ਫਿਲਮ ਨੇ ਹੁਣ ਤੱਕ 1100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ।