AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ 3 ਆਰੋਪੀ ਗ੍ਰਿਫ਼ਤਾਰ, ਮੋਟਰਸਾਈਕਲ ‘ਤੇ ਪਹੁੰਚ ਕੇ ਚਲਾਈਆਂ ਸਨ ਗੋਲੀਆਂ

Gulab Sidhu: ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਕ, ਫੜੇ ਗਏ ਤਿੰਨੋਂ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ।

ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ 3 ਆਰੋਪੀ ਗ੍ਰਿਫ਼ਤਾਰ, ਮੋਟਰਸਾਈਕਲ 'ਤੇ ਪਹੁੰਚ ਕੇ ਚਲਾਈਆਂ ਸਨ ਗੋਲੀਆਂ
ਗੁਲਾਬ ਸਿੱਧੂ ਫਾਇਰਿੰਗ ਕੇਸ ’ਚ 3 ਆਰੋਪੀ ਕਾਬੂ Photo Credit : Social Media
tv9-punjabi
| Updated On: 22 Sep 2026 13:38 PM IST
Share

ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਕ, ਫੜੇ ਗਏ ਤਿੰਨੋਂ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ। ਵਾਰਦਾਤ ਵਾਲੀ ਰਾਤ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੁਲਾਬ ਸਿੱਧੂ ਦੇ ਘਰ ਪਹੁੰਚੇ ਸਨ। ਹਾਲਾਂਕਿ, ਹੁਣ ਤੱਕ ਜ਼ਿਲ੍ਹਾ ਪੁਲਿਸ ਦੇ ਕਿਸੇ ਵੀ ਵੱਡੇ ਅਧਿਕਾਰੀ ਨੇ ਅਧਿਕਾਰਤ ਤੌਰ ‘ਤੇ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਨਹੀਂ ਕੀਤੀ ਹੈ। ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦਾ ਖੁਲਾਸਾ ਅੱਜ ਦੁਪਹਿਰ ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਬਰਨਾਲਾ ਦੇ ਪ੍ਰੈੱਸ ਕਾਨਫਰੰਸ ਹਾਲ ਵਿੱਚ ਕੀਤਾ ਜਾਵੇਗਾ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਹਿਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ। ਉਹ ਮੀਡੀਆ ਦੇ ਸਾਹਮਣੇ ਆਰੋਪੀਆਂ ਨੂੰ ਪੇਸ਼ ਕਰਕੇ ਇਸ ਵਾਰਦਾਤ ਦੇ ਪਿੱਛੇ ਦੀ ਸਾਜ਼ਿਸ਼ ਦਾ ਖੁਲਾਸਾ ਕਰਨਗੇ।

ਗਾਇਕ ਗੁਲਾਬ ਸਿੱਧੂ ਘਰ ਚ ਮੌਜੂਦ ਨਹੀਂ ਸਨ

ਇਹ ਘਟਨਾ 12-13 ਸਤੰਬਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ। ਪਿੰਡ ਫਰਵਾਹੀ ਵਿੱਚ ਸਿੱਧੂ ਦੇ ਜੱਦੀ ਘਰ ‘ਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਬਾਰੀ ਕੀਤੀ। ਘਰ ਦੇ ਬਾਹਰ ਪਹੁੰਚਦੇ ਹੀ ਨੌਜਵਾਨਾਂ ਨੇ ਬਾਈਕ ਰੋਕੀ। ਇਸ ਤੋਂ ਬਾਅਦ ਵਿਚਕਾਰ ਬੈਠੇ ਨੌਜਵਾਨ ਨੇ ਪਿਸਤੌਲ ਲੋਡ ਕਰਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਦੇ ਪਿੱਛੇ ਬੈਠੇ ਨੌਜਵਾਨ ਨੇ ਵੀ ਫਾਇਰਿੰਗ ਕੀਤੀ। ਜਦਕਿ ਬਾਈਕ ਚਲਾ ਰਹੇ ਤੀਜੇ ਨੌਜਵਾਨ ਨੇ ਪੂਰੀ ਘਟਨਾ ਦੀ ਵੀਡੀਓ ਬਣਾਈ। ਇਸ ਵਿੱਚ ਬਾਈਕ ‘ਤੇ ਸਵਾਰ 3 ਨੌਜਵਾਨ ਘਰ ਦੇ ਨੇੜੇ ਆਉਂਦੇ ਦਿਖਾਈ ਦੇ ਰਹੇ ਹਨ। ਵਾਰਦਾਤ ਦੇ ਸਮੇਂ ਗਾਇਕ ਗੁਲਾਬ ਸਿੱਧੂ ਘਰ ਚ ਮੌਜੂਦ ਨਹੀਂ ਸਨ।

ਜਨਵਰੀ ਚ ਹਮਲੇ ਦੀ ਕੋਸ਼ਿਸ਼ ਹੋਈ ਸੀ

10 ਜਨਵਰੀ 2026 ਨੂੰ ਬਰਨਾਲਾ ਪੁਲਿਸ ਨੇ ਗਾਇਕ ਗੁਲਾਬ ਸਿੱਧੂ ‘ਤੇ ਹਮਲੇ ਦੀ ਕੋਸ਼ਿਸ਼ ਦੇ ਆਰੋਪ ਹੇਠ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਮੁੱਖ ਸਾਜ਼ਿਸ਼ਕਰਤਾ ਕੋਟਦੂਨਾ ਪਿੰਡ ਦਾ ਸਰਪੰਚ ਬਲਜਿੰਦਰ ਸਿੰਘ (ਕਿੰਦਾ) ਸੀ। ਆਰੋਪੀ ਗੁਲਾਬ ਸਿੱਧੂ ਦੇ ਗੀਤ ਸਰਪੰਚੀਆਂ ਦੇ ਬੋਲਾਂ ਤੋਂ ਨਾਰਾਜ਼ ਸੀ। ਉਸ ਨੇ ਗਾਇਕ ਨੂੰ ਸੋਸ਼ਲ ਮੀਡੀਆ ‘ਤੇ ਧਮਕੀ ਵੀ ਦਿੱਤੀ ਸੀ। ਆਰੋਪੀ ਇੱਕ ਲਾਈਵ ਸ਼ੋਅ ਦੌਰਾਨ ਘਾਤ ਲਗਾ ਕੇ ਹਮਲਾ ਕਰਨ ਦੀ ਫਿਰਾਕ ਵਿੱਚ ਸਨ। ਉਨ੍ਹਾਂ ਦਾ ਮਕਸਦ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਬਾਅਦ ਵਿੱਚ ਫਿਰੌਤੀ ਵਸੂਲਣਾ ਸੀ।

ਗੁਲਾਬ ਸਿੱਧੂ ਨੂੰ ਦੋ ਸੁਰੱਖਿਆ ਕਰਮਚਾਰੀ ਮਿਲੇ

ਗਾਇਕ ਗੁਲਾਬ ਸਿੱਧੂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੇਹੱਦ ਕਰੀਬੀ ਦੋਸਤਾਂ ਵਿੱਚੋਂ ਇੱਕ ਹਨ। ਮਈ 2022 ਵਿੱਚ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਦੇ ਕਈ ਗਾਇਕਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ ਸੀ। ਗੁਲਾਬ ਸਿੱਧੂ ਨੂੰ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਫਿਰੌਤੀ ਲਈ ਫੋਨ ਆ ਰਹੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਨ੍ਹਾਂ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਸੁਰੱਖਿਆ ਇਨਪੁਟ ਦੇ aਆਧਾਰ ‘ਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਦੋ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਏ ਹਨ, ਜੋ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਰਹਿੰਦੇ ਹਨ।

Follow Us
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...