AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਅਦਾਕਾਰਾ ਰਸ਼ਮਿਕਾ ਮੰਦਾਨਾ ਦਾ ਡੀਪਫੇਕ ਵੀਡੀਓ ਬਣਾਉਣਾ ਪਿਆ ਭਾਰੀ, ਪੁਲਿਸ ਨੇ ਕੀਤਾ ਕਾਬੂ

Rashmika Mandanna deep fake video: ਕੁਝ ਮਹੀਨੇ ਪਹਿਲਾਂ ਸਾਊਥ ਅਦਾਕਾਰਾ ਰਸ਼ਮਿਕਾ ਮੰਡਾਨਾ ਦਾ ਇੱਕ ਡੀਪਫੇਕ ਵੀਡੀਓ ਸਾਹਮਣੇ ਆਇਆ ਸੀ। ਉਦੋਂ ਤੋਂ ਹੀ ਸਰਕਾਰ ਨੇ ਸਖਤੀ ਦਿਖਾਉਣ ਦੀ ਗੱਲ ਕਹੀ ਸੀ। ਹੁਣ ਇਸ ਮਾਮਲੇ 'ਚ ਨਵਾਂ ਅਪਡੇਟ ਆਇਆ ਹੈ। ਪੁਲਿਸ ਨੇ ਰਸ਼ਮੀਕਾ ਦੀ ਫਰਜ਼ੀ ਵੀਡੀਓ ਬਣਾਉਣ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਅਦਾਕਾਰਾ ਰਸ਼ਮਿਕਾ ਮੰਦਾਨਾ ਦਾ ਡੀਪਫੇਕ ਵੀਡੀਓ ਬਣਾਉਣਾ ਪਿਆ ਭਾਰੀ, ਪੁਲਿਸ ਨੇ ਕੀਤਾ ਕਾਬੂ
ਅਦਾਕਾਰਾ ਰਸ਼ਮਿਕਾ ਮੰਦਾਨਾ ਦੀ ਤਸਵੀਰ
tv9-punjabi
| Updated On: 20 Jan 2024 18:06 PM IST
Share
ਅੱਜ ਦੁਨੀਆ ਇੰਟਰਨੈੱਟ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਇਸਦੀ ਵਰਤੋਂ ਕੀਤੀ ਜਾ ਰਹੀ ਹੈ। ਪਰ ਕੁਝ ਲੋਕਾਂ ਨੇ ਇਸ ਦੀ ਦੁਰਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ। ਅਜਿਹਾ ਹੀ ਇੱਕ ਸ਼ਬਦ ਡੀਪਫੇਕ ਹੈ। ਇਹ ਨਾਂ ਪਿਛਲੇ ਕੁਝ ਸਮੇਂ ਤੋਂ ਚਰਚਾ ‘ਚ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੁਸ਼ਪਾ ਫਿਲਮ ਨਾਲ ਚਰਚਾਵਾਂ ਵਿੱਚ ਆਈ ਅਦਾਕਾਰਾ ਰਸ਼ਮਿਕਾ ਮੰਦਾਨਾ ਦਾ ਇੱਕ ਅਸ਼ਲੀਲ ਵੀਡੀਓ ਵਾਇਰਲ ਹੋਇਆ। ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਐਡਿਟ ਕੀਤੀ ਵੀਡੀਓ ਸੀ ਅਤੇ ਡੀਪਫੇਕ ਸੀ। ਭਾਵ ਕਿਸੇ ਦਾ ਚਿਹਰਾ ਕਿਸੇ ਹੋਰ ਦੇ ਸਰੀਰ ਵਿੱਚ ਰੱਖਿਆ ਗਿਆ ਸੀ। ਇਸ ਤੋਂ ਬਾਅਦ ਹੰਗਾਮਾ ਮਚ ਗਿਆ। ਸਰਕਾਰ ਨੇ ਇਸ ਵਿਰੁੱਧ ਸਖ਼ਤ ਹਦਾਇਤਾਂ ਵੀ ਦਿੱਤੀਆਂ ਹਨ। ਹੁਣ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਨੇ ਰਸ਼ਮਿਕਾ ਮੰਦਾਨਾ ਦੀ ਇਹ ਡੀਪਫੇਕ ਵੀਡੀਓ ਬਣਾਉਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ। ਮਾਮਲਾ ਨਵੰਬਰ 2023 ਦਾ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਆਂਧਰਾ ਪ੍ਰਦੇਸ਼ ਤੋਂ ਹੋਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਮਾਮਲੇ ਨੂੰ ਨੋਟਿਸ ਵਿੱਚ ਲਿਆ ਗਿਆ ਸੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 465, 469, 66 ਸੀ ਅਤੇ 66 ਈ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵੀਡੀਓ ਦੀ ਗੱਲ ਕਰੀਏ ਤਾਂ ਇਹ ਵੀਡੀਓ ਬ੍ਰਿਟਿਸ਼-ਭਾਰਤੀ ਇਨਫੂਲੈਨਸਰ ਜ਼ਾਰਾ ਪਟੇਲ ਦਾ ਸੀ। ਜਦੋਂ ਖੁਦ ਜ਼ਾਰਾ ਪਟੇਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ‘ਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਖੁਦ ਰਸ਼ਮਿਕਾ ਮੰਡਾਨਾ ਨੇ ਵੀ ਇਸ ਵੀਡੀਓ ‘ਤੇ ਪ੍ਰਤੀਕਿਰਿਆ ਦਿੱਤੀ ਸੀ ਅਤੇ ਚਿੰਤਾ ਜ਼ਾਹਰ ਕੀਤੀ ਸੀ। ਇਸ ਤੋਂ ਇਲਾਵਾ ਬਾਲੀਵੁੱਡ ਦੇ ਅਦਾਕਾਰ ਅਮਿਤਾਭ ਬੱਚਨ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਸੀ।

ਪੁਸ਼ਪਾ ਫਿਲਮ ਨਾਲ ਮਿਲੀ ਸੀ ਪਛਾਣ

ਰਸ਼ਮਿਕਾ ਮੰਦਾਨਾ ਦੀ ਗੱਲ ਕਰੀਏ ਤਾਂ ਉਹ ਦੱਖਣ ਭਾਰਤ ਦੀ ਮਸ਼ਹੂਰ ਅਦਾਕਾਰਾ ਹੈ। ਉਹ ਕਈ ਫਿਲਮਾਂ ਦਾ ਹਿੱਸਾ ਰਹੀ ਹੈ ਅਤੇ ਥੋੜ੍ਹੇ ਸਮੇਂ ਵਿੱਚ ਹੀ ਬਹੁਤ ਪ੍ਰਸਿੱਧੀ ਹਾਸਲ ਕਰ ਚੁੱਕੀ ਹੈ। ਅਲੂ ਅਰਜੁਨ ਦੀ ਫਿਲਮ ਪੁਸ਼ਪਾ ਅਭਿਨੇਤਰੀ ਲਈ ਉਸ ਦੇ ਕਰੀਅਰ ਵਿੱਚ ਇੱਕ ਵੱਡਾ ਬ੍ਰੇਕ ਸਾਬਤ ਹੋਈ। ਇਸ ਫਿਲਮ ਨੇ ਉਸ ਨੂੰ ਦੇਸ਼ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਪ੍ਰਸਿੱਧੀ ਦਿਵਾਈ। ਉਹ ਸੋਸ਼ਲ ਮੀਡੀਆ ‘ਤੇ ਦੱਖਣ ਦੀਆਂ ਸਭ ਤੋਂ ਵੱਧ ਫਾਲੋ ਕੀਤੀਆਂ ਜਾਣ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਇੰਸਟਾਗ੍ਰਾਮ ‘ਤੇ ਉਸ ਦੇ ਕਰੀਬ 43 ਮਿਲੀਅਨ ਫਾਲੋਅਰਜ਼ ਹਨ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...