AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਾਲੀਵੁੱਡ ਫਿਲਮ ਬਣਾਉਣਾ ਹਰ ਕਿਸੇ ਦਾ ਸੁਪਨਾ : ਰਾਜਾਮੌਲੀ

ਫਿਲਮਸਾਜ਼ ਐਸਐਸ ਰਾਜਾਮੌਲੀ ਦੀ ਫਿਲਮ ਆਰਆਰਆਰ ਦਾ ਜਾਦੂ ਪੂਰੀ ਦੁਨੀਆ'ਚ ਛਾਇਆ ਹੋਇਆ ਹੈ । ਇਹ ਫਿਲਮ ਦੁਨੀਆ ਦੇ ਕਈ ਦੇਸ਼ਾਂ 'ਚ ਆਪਣਾ ਜਲਵਾ ਬਿਖੇਰ ਰਹੀ ਹੈ।

ਹਾਲੀਵੁੱਡ ਫਿਲਮ ਬਣਾਉਣਾ ਹਰ ਕਿਸੇ ਦਾ ਸੁਪਨਾ : ਰਾਜਾਮੌਲੀ
tv9-punjabi
| Published: 20 Jan 2023 08:51 AM IST
Share
ਫਿਲਮਸਾਜ਼ ਐਸਐਸ ਰਾਜਾਮੌਲੀ ਦੀ ਫਿਲਮ ਆਰਆਰਆਰ ਦਾ ਜਾਦੂ ਪੂਰੀ ਦੁਨੀਆ’ਚ ਛਾਇਆ ਹੋਇਆ ਹੈ । ਇਹ ਫਿਲਮ ਦੁਨੀਆ ਦੇ ਕਈ ਦੇਸ਼ਾਂ ‘ਚ ਆਪਣਾ ਜਲਵਾ ਬਿਖੇਰ ਰਹੀ ਹੈ। ਫਿਲਮ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਕਈ ਵੱਕਾਰੀ ਪੁਰਸਕਾਰ ਮਿਲੇ ਹਨ। ਇਸ ਸਭ ਦੇ ਵਿਚਕਾਰ ਰਾਜਾਮੌਲੀ ਫਿਲਮ ਦੇ ਪ੍ਰਦਰਸ਼ਨ ਤੋਂ ਪੂਰੀ ਤਰ੍ਹਾਂ ਖੁਸ਼ ਅਤੇ ਸੰਤੁਸ਼ਟ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਐਸਐਸ ਰਾਜਾਮੌਲੀ ਨੇ ਆਪਣੀ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਫਿਲਮ ਆਰਆਰਆਰ ਬਿਹਤਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਫਿਲਮ ਦੀ ਪੂਰੀ ਟੀਮ ਨੇ ਕਾਫੀ ਮਿਹਨਤ ਕੀਤੀ ਹੈ। ਜਿਸ ਦਾ ਨਤੀਜਾ ਹੁਣ ਮਿਲ ਰਿਹਾ ਹੈ। ਰਾਜਾਮੌਲੀ ਨੇ ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਹਾਲੀਵੁੱਡ ਵਿੱਚ ਫਿਲਮ ਬਣਾਉਣਾ ਦੁਨੀਆ ਦੇ ਹਰ ਫਿਲਮ ਨਿਰਮਾਤਾ ਦਾ ਸੁਪਨਾ ਹੁੰਦਾ ਹੈ। ਮੈਂ ਉਨ੍ਹਾਂ ਤੋਂ ਵੱਖ ਨਹੀਂ ਹਾਂ, ਮੈਂ ਨਵਾਂ ਕੰਮ ਕਰਨ ਲਈ ਤਿਆਰ ਹਾਂ। ਰਾਜਾਮੌਲੀ ਨੇ ਕਿਹਾ ਕਿ ਹਾਲਾਂਕਿ ਉਹ ਥੋੜਾ ਸੰਦੇਹਵਾਦੀ ਹੈ ਕਿਉਂਕਿ ਉਹ ਤੇਲਗੂ ਫਿਲਮ ਬਣਾਉਣ ਦੌਰਾਨ ਕਲਾਤਮਕ ਆਜ਼ਾਦੀ ਨੂੰ ਪਸੰਦ ਕਰਦਾ ਹੈ।

ਗੀਤ ਨਾਟੂ ਨਾਟੂ ਲਈ ਪੁਰਸਕਾਰ ਪ੍ਰਾਪਤ ਕੀਤਾ

ਇਸ ਤੋਂ ਪਹਿਲਾਂ ਲਾਸ ਏਂਜਲਸ ਵਿੱਚ ਹੋਏ 80ਵੇਂ ਗੋਲਡਨ ਗਲੋਬ ਐਵਾਰਡਜ਼ ਵਿੱਚ ਐਸਐਸ ਰਾਜਾਮੌਲੀ ਦੀ ਫਿਲਮ ਆਰਆਰਆਰ ਨੇ ਫਿਲਮ ਦੇ ਗੀਤ ਨਾਟੂ ਨਾਟੂ ਲਈ ਸਰਵੋਤਮ ਮੂਲ ਗੀਤ ਦਾ ਐਵਾਰਡ ਜਿੱਤ ਕੇ ਇਤਿਹਾਸ ਰਚ ਦਿੱਤਾ ਸੀ। ਇਸ ਐਵਾਰਡ ਫੰਕਸ਼ਨ ਵਿੱਚ ਫਿਲਮ ਆਰਆਰਆਰ ਦੀ ਪੂਰੀ ਟੀਮ ਅਤੇ ਨਿਰਮਾਤਾ ਐਸਐਸ ਰਾਜਾਮੌਲੀ ਖੁਦ ਮੌਜੂਦ ਸਨ। ਐਵਾਰਡ ਫੰਕਸ਼ਨ ਤੋਂ ਬਾਅਦ ਐਸਐਸ ਰਾਜਾਮੌਲੀ ਨੇ ਫਿਲਮ ਦੇ ਗੀਤ ਨੂੰ ਐਵਾਰਡ ਮਿਲਣ ਤੋਂ ਬਾਅਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਪੂਰੀ ਦੁਨੀਆ ਵਿੱਚ ਭਾਰਤੀ ਫਿਲਮਾਂ ਦਾ ਗੀਤ ਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਐਵਾਰਡ ਫਿਲਮ ਆਰਆਰਆਰ ਦੀ ਸ਼ਾਨਦਾਰ ਟੀਮ ਵਰਕ ਨੂੰ ਸਮਰਪਿਤ ਕੀਤਾ।

ਫਿਲਮ ਦੀ ਕਹਾਣੀ ਇਸ ਤਰ੍ਹਾਂ ਹੈ

ਐਸਐਸ ਰਾਜਾਮੌਲੀ ਦੀ ਫਿਲਮ ਆਰਆਰਆਰ ਆਜ਼ਾਦੀ ਲਈ ਲੜ ਰਹੇ ਭਾਰਤ ਦੇ ਦੋ ਕ੍ਰਾਂਤੀਕਾਰੀ ਨੌਜਵਾਨਾਂ ਦੀ ਕਹਾਣੀ ਹੈ। ਇਹ ਕ੍ਰਾਂਤੀਕਾਰੀ ਸੀਤਾਰਾਮ ਰਾਜੂ ਅਤੇ ਕੋਮਾਰਾਮ ਭੀਮ ਸਨ। ਜਿਨ੍ਹਾਂ ਨੇ 1920ਵਿਆਂ ਵਿੱਚ ਦੇਸ਼ ਨੂੰ ਅੰਗਰੇਜ਼ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਕਈ ਕ੍ਰਾਂਤੀਕਾਰੀ ਘਟਨਾਵਾਂ ਨੂੰ ਅੰਜਾਮ ਦਿੱਤਾ। ਇਸ ਫ਼ਿਲਮ ਵਿੱਚ ਵੀ ਇਨ੍ਹਾਂ ਦੋ ਨੌਜਵਾਨ ਕ੍ਰਾਂਤੀਕਾਰੀਆਂ ਦੀ ਆਜ਼ਾਦੀ ਲਈ ਤਾਂਘ ਅਤੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ ਗਈ ਹੈ। ਫਿਲਮ ਵਿੱਚ ਇਨ੍ਹਾਂ ਦੋ ਕ੍ਰਾਂਤੀਕਾਰੀਆਂ ਦੀਆਂ ਭੂਮਿਕਾਵਾਂ ਰਾਮ ਚਰਨ ਅਤੇ ਜੂਨੀਅਰ ਐਨਟੀਆਰ ਨੇ ਨਿਭਾਈਆਂ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...