AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅਰਜੁਨ ਕਪੂਰ ਨਾਲ ਵਿਆਹ ਦੇ ਸਵਾਲ ‘ਤੇ ਮਲਾਇਕਾ ਅਰੋੜਾ ਨੇ ਤੋੜੀ ਚੁੱਪ, ਦਿੱਤਾ ਇਹ ਜਵਾਬ

Arjun Kapoor and Malaika Arora Marriage: ਪਿਛਲੇ ਕਾਫੀ ਸਮੇਂ ਤੋਂ ਖੂਬਸੂਰਤ ਮਲਾਇਕਾ ਅਰੋੜਾ ਦਾ ਅਰਜੁਨ ਕਪੂਰ ਨਾਲ ਅਫੇਅਰ ਚੱਲ ਰਿਹਾ ਹੈ। ਪਹਿਲਾਂ ਤਾਂ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਲੋਕਾਂ ਤੋਂ ਲੁਕੋ ਕੇ ਰੱਖਿਆ ਪਰ ਹੁਣ ਦੋਹਾਂ ਨੇ ਇਸ ਨੂੰ ਜਨਤਕ ਕਰ ਦਿੱਤਾ ਹੈ।

ਅਰਜੁਨ ਕਪੂਰ ਨਾਲ ਵਿਆਹ ਦੇ ਸਵਾਲ 'ਤੇ ਮਲਾਇਕਾ ਅਰੋੜਾ ਨੇ ਤੋੜੀ ਚੁੱਪ, ਦਿੱਤਾ ਇਹ ਜਵਾਬ
ਅਰਜੁਨ ਕਪੂਰ ਨਾਲ ਵਿਆਹ ਦੇ ਸਵਾਲ ‘ਤੇ ਮਲਾਇਕਾ ਨੇ ਤੋੜੀ ਚੁੱਪ, ਦਿੱਤਾ ਇਹ ਜਵਾਬ।
tv9-punjabi
| Updated On: 21 Mar 2023 12:51 PM IST
Share
Bollywood: ਪਿਛਲੇ ਕਾਫੀ ਸਮੇਂ ਤੋਂ ਖੂਬਸੂਰਤ ਮਲਾਇਕਾ ਅਰੋੜਾ (Malaika Arora) ਦਾ ਅਰਜੁਨ ਕਪੂਰ ਨਾਲ ਅਫੇਅਰ ਚੱਲ ਰਿਹਾ ਹੈ। ਪਹਿਲਾਂ ਤਾਂ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਲੋਕਾਂ ਤੋਂ ਲੁਕੋ ਕੇ ਰੱਖਿਆ ਪਰ ਹੁਣ ਦੋਹਾਂ ਨੇ ਇਸ ਨੂੰ ਜਨਤਕ ਕਰ ਦਿੱਤਾ ਹੈ। ਇਹ ਦੋਵੇਂ ਅਕਸਰ ਇਕ-ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆਉਂਦੇ ਹਨ। ਉਨ੍ਹਾਂ ਦੇ ਵਿਆਹ ਦੀਆਂ ਅਫਵਾਹਾਂ ਵੀ ਲਗਾਤਾਰ ਉੱਡਦੀਆਂ ਰਹਿੰਦੀਆਂ ਹਨ, ਪਰ ਦੋਵਾਂ ਵੱਲੋਂ ਆਪਣੇ ਵਿਆਹ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਗਿਆ। ਜਿੱਥੇ ਬਾਲੀਵੁੱਡ ਵਿੱਚ ਇੱਕ ਤੋਂ ਬਾਅਦ ਇੱਕ ਕਈ ਅਦਾਕਾਰਾਂ ਦੇ ਵਿਆਹ ਹੋ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜਦੋਂ ਇਹ ਪੁੱਛਿਆ ਗਿਆ ਕਿ ਅਰਜੁਨ ਕਪੂਰ ਮਲਾਇਕਾ ਲਈ ਬੈਂਡ ਬਾਜਾ ਲੈ ਕੇ ਆ ਰਹੇ ਹਨ ਤਾਂ ਅਦਾਕਾਰਾ ਨੇ ਜਵਾਬ ਦਿੱਤਾ ਹੈ।

ਮਲਾਇਕਾ ਅਰੋੜਾ ਨੇ ਅਰਜੁਨ ਕਪੂਰ ਨਾਲ ਵਿਆਹ ‘ਤੇ ਦਿੱਤਾ ਇਹ ਜਵਾਬ

ਹਾਲ ਹੀ ‘ਚ ਜਦੋਂ ਇਸ ਜੋੜੀ ਨੂੰ ਇਕੱਠੇ ਦੇਖਿਆ ਗਿਆ ਤਾਂ ਪੱਤਰਕਾਰਾਂ ਨੇ ਮਲਾਇਕਾ ਤੋਂ ਵਿਆਹ ਬਾਰੇ ਪੁੱਛਿਆ। ਇਸ ਦਾ ਜਵਾਬ ਦਿੰਦੇ ਹੋਏ ਮਲਾਇਕਾ ਨੇ ਕਿਹਾ ਕਿ ਅਸੀਂ ਦੋਵੇਂ ਇਸ ਸਮੇਂ ਆਪਣੀ ਜ਼ਿੰਦਗੀ ਦਾ ਕਾਫੀ ਆਨੰਦ ਲੈ ਰਹੇ ਹਾਂ। ਸਾਡਾ ਰਿਸ਼ਤਾ ਫਿਲਹਾਲ ਹਨੀਮੂਨ ਤੋਂ ਪਹਿਲਾਂ ਦੇ ਦੌਰ ‘ਚ ਹੈ। ਅਸੀਂ ਦੋਵੇਂ ਇਕ-ਦੂਜੇ ਨਾਲ ਸਮਾਂ ਬਿਤਾ ਕੇ ਖੁਸ਼ ਹਾਂ ਅਤੇ ਸਾਡਾ ਵਿਆਹ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਅਰਜੁਨ ਕਪੂਰ ਮਲਾਇਕਾ ਤੋਂ ਕਾਫੀ ਛੋਟੇ ਹਨ

ਜਦੋਂ ਅਰਜੁਨ ਕਪੂਰ (Arjun Kapoor) ਨਾਲ ਮਲਾਇਕਾ ਅਰੋੜਾ ਦਾ ਅਫੇਅਰ ਸ਼ੁਰੂ ਹੋਇਆ ਤਾਂ ਦੋਵਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਗਿਆ। ਇਸ ਦਾ ਕਾਰਨ ਮਲਾਇਕਾ ਅਤੇ ਅਰਜੁਨ ਕਪੂਰ ਦੀ ਉਮਰ ਦਾ ਅੰਤਰ ਸੀ। ਅਰਜੁਨ ਕਪੂਰ ਮਲਾਇਕਾ ਅਰੋੜਾ ਤੋਂ 12 ਸਾਲ ਛੋਟੇ ਹਨ। ਪਰ ਇਹ ਦੋਵੇਂ ਪ੍ਰੇਮੀ ਜੋੜੇ ਇਸ ਗੱਲ ਦੀ ਪਰਵਾਹ ਨਹੀਂ ਕਰਦੇ ਕਿ ਉਨ੍ਹਾਂ ਦੀ ਉਮਰ ਕੀ ਹੈ। ਦੋਵੇਂ ਇੱਕ-ਦੂਜੇ ਦੇ ਪਿਆਰ ਵਿੱਚ ਸਿਰ ਚੜ੍ਹੇ ਹੋਏ ਹਨ ਅਤੇ ਉਨ੍ਹਾਂ ਦੇ ਅਨੁਸਾਰ ਜ਼ਿੰਦਗੀ ਦੇ ਇੱਕ ਸ਼ਾਨਦਾਰ ਅਤੇ ਸੁੰਦਰ ਦੌਰ ਵਿੱਚੋਂ ਲੰਘ ਰਹੇ ਹਨ।

ਸਲਮਾਨ ਖਾਨ ਅਰਜੁਨ ਕਪੂਰ ਨਾਲ ਗੱਲ ਨਹੀਂ ਕਰਦੇ ਹਨ

ਤੁਹਾਨੂੰ ਦੱਸ ਦੇਈਏ ਕਿ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੇ ਰਿਸ਼ਤੇ ਦੇ ਜਨਤਕ ਹੋਣ ਤੋਂ ਬਾਅਦ ਸਲਮਾਨ ਖਾਨ (Salman Khan) ਅਤੇ ਅਰਜੁਨ ਕਪੂਰ ਦੇ ਰਿਸ਼ਤੇ ਠੀਕ ਨਹੀਂ ਹਨ। ਸਲਮਾਨ ਖਾਨ ਕਦੇ ਅਰਜੁਨ ਕਪੂਰ ਨਾਲ ਸਟੇਜ ਸ਼ੇਅਰ ਨਹੀਂ ਕਰਦੇ ਅਤੇ ਨਾ ਹੀ ਕਦੇ ਅਰਜੁਨ ਕਪੂਰ ਨਾਲ ਗੱਲ ਕਰਦੇ ਹਨ। ਸਲਮਾਨ ਖਾਨ ਨੇ ਆਪਣੇ ਭਰਾ ਦੇ ਘਰ ਦੀ ਬਰਬਾਦੀ ਲਈ ਅਰਜੁਨ ਕਪੂਰ ਨੂੰ ਜ਼ਿੰਮੇਵਾਰ ਠਹਿਰਾਇਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...