ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੂੰ ਕੋਰਟ ਨੇ ਭੇਜਿਆ ਵਾਰੰਟ, ਜਾਣੋ ਕੀ ਹੈ ਪੂਰਾ ਮਾਮਲਾ | Mohali Court Summons to Gippy Grewal in Firing Case Baba Dilpreet Singh know full detail in punjabi Punjabi news - TV9 Punjabi

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੂੰ ਕੋਰਟ ਨੇ ਭੇਜਿਆ ਸਮਨ, ਜਾਣੋ ਕੀ ਹੈ ਪੂਰਾ ਮਾਮਲਾ

Updated On: 

07 Aug 2024 11:06 AM

Gippy Grewal: ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ਦਿੱਤੀ ਸੀ। ਇਸ ਸਬੰਧੀ ਥਾਣਾ ਫੇਜ਼-8 ਵਿੱਚ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਜੇਕਰ ਗਿੱਪੀ ਗਰੇਵਾਲ ਅਗਲੀ ਤਰੀਕ 'ਤੇ ਪੇਸ਼ ਨਹੀਂ ਹੋਏ ਤਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣਗੇ।

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੂੰ ਕੋਰਟ ਨੇ ਭੇਜਿਆ ਸਮਨ, ਜਾਣੋ ਕੀ ਹੈ ਪੂਰਾ ਮਾਮਲਾ

ਗਿੱਪੀ ਗਰੇਵਾਲ ਅਤੇ ਸਲਮਾਨ ਖਾਨ

Follow Us On

Gippy Grewal: ਮੋਹਾਲੀ ਕੋਰਟ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਖਿਲਾਫ ਸਮਨ ਜਾਰੀ ਕੀਤਾ ਹੈ। ਮੁਹਾਲੀ ਅਦਾਲਤ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਅਦਾਲਤ ਨੇ ਕੇਸ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਨੋਟਿਸ ਭੇਜਿਆ ਸੀ। ਗਿੱਪੀ ਗਰੇਵਾਲ ਤਿੰਨ ਵਾਰ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਜਿਸ ਕਾਰਨ ਅਦਾਲਤ ਨੇ ਉਸ ਨੂੰ ਜ਼ਮਾਨਤੀ ਵਾਰੰਟ ਅਤੇ 5,000 ਰੁਪਏ ਦੀ ਜ਼ਮਾਨਤ ਸਮੇਤ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਦੱਸ ਦਈਏ ਕਿ ਗਰੇਵਾਲ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ਦਿੱਤੀ ਸੀ। ਇਸ ਸਬੰਧੀ ਥਾਣਾ ਫੇਜ਼-8 ਵਿੱਚ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਜੇਕਰ ਗਿੱਪੀ ਗਰੇਵਾਲ ਅਗਲੀ ਤਰੀਕ ‘ਤੇ ਪੇਸ਼ ਨਹੀਂ ਹੋਏ ਤਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣਗੇ। ਅਗਲੀ ਸੁਣਵਾਈ 20 ਅਗਸਤ ਲਈ ਤੈਅ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਅਦਾਲਤ ਵੱਲੋਂ 4 ਜੁਲਾਈ ਨੂੰ ਗਿੱਪੀ ਗਰੇਵਾਲ ਦੇ ਖਿਲਾਫ ਵਾਰੰਟ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ 10 ਜੁਲਾਈ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ ਪਰ ਬੈਲੀਫ ਨੇ ਅਦਾਲਤ ‘ਚ ਰਿਪੋਰਟ ਪੇਸ਼ ਕੀਤੀ ਕਿ ਗਿੱਪੀ ਗਰੇਵਾਲ ਕਈ ਮਹੀਨਿਆਂ ਤੋਂ ਕੈਨੇਡਾ ‘ਚ ਹੈ। ਅਜਿਹੇ ‘ਚ ਅਦਾਲਤ ਦਾ ਮੰਨਣਾ ਹੈ ਕਿ ਗਿੱਪੀ ਗਰੇਵਾਲ ਮਾਮਲੇ ‘ਚ ਸ਼ਿਕਾਇਤਕਰਤਾ ਹੈ ਅਤੇ ਉਸ ਦੀ ਗਵਾਹੀ ਜ਼ਰੂਰੀ ਹੈ, ਇਸ ਲਈ ਅਦਾਲਤ ‘ਚ ਉਸ ਦਾ ਸਰੀਰਕ ਤੌਰ ‘ਤੇ ਹਾਜ਼ਰ ਹੋਣਾ ਜ਼ਰੂਰੀ ਹੈ। ਅਦਾਲਤ ਦੇ ਇਸ ਹੁਕਮ ਦੇ ਬਾਵਜੂਦ ਗਿੱਪੀ ਗਰੇਵਾਲ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਨਹੀਂ ਹੋਏ, ਜਿਸ ਕਾਰਨ ਅਦਾਲਤ ਨੇ ਮੁੜ ਵਾਰੰਟ ਜਾਰੀ ਕਰ ਦਿੱਤਾ।

ਇਹ ਵੀ ਪੜ੍ਹੋ: ਲੁਧਿਆਣਾ ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਕੀ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਸੈਕਟਰ-69 ਦੇ ਰਹਿਣ ਵਾਲੇ ਪੰਜਾਬੀ ਗਾਇਕ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ 31 ਮਈ 2018 ਨੂੰ ਸ਼ਾਮ 4 ਵਜੇ ਉਨ੍ਹਾਂ ਦੇ ਮੋਬਾਈਲ ‘ਤੇ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਵਟਸਐਪ ਮੈਸੇਜ ਆਇਆ ਸੀ। ਇਸ ਵਿੱਚ ਕਈ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ। ਧਮਕੀ ‘ਚ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਗੱਲ ਨਾ ਮੰਨੀ ਤਾਂ ਉਸ ਨੂੰ ਪਰਮੀਸ਼ ਵਰਮਾ ਅਤੇ ਚਮਕੀਲੇ ਵਰਗੇ ਨਤੀਜੇ ਭੁਗਤਣੇ ਪੈਣਗੇ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਧਮਕੀ ਭਰੇ ਸੰਦੇਸ਼ ਵਿੱਚ ਲਿਖਿਆ ਗਿਆ ਸੀ ਕਿ ਉਹ ਦਿਲਪ੍ਰੀਤ ਬਾਬਾ ਹੈ ਅਤੇ ਉਹ ਫਿਰੌਤੀ ਦੀ ਰਕਮ ਚਾਹੁੰਦਾ ਸੀ। ਜੇਕਰ ਉਸ ਨੂੰ ਬਾਬੇ ਬਾਰੇ ਜਾਣਕਾਰੀ ਨਹੀਂ ਹੈ ਤਾਂ ਫੇਸਬੁੱਕ ‘ਤੇ ਜਾਣਕਾਰੀ ਲੈ ਕੇ ਸਿੱਧਾ ਸੰਪਰਕ ਕਰੋ। ਪੁਲਿਸ ਨੇ 1 ਜੂਨ 2018 ਨੂੰ ਗਿੱਪੀ ਦੀ ਸ਼ਿਕਾਇਤ ‘ਤੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾ ਉਰਫ਼ ਬਾਬਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

Exit mobile version