AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Actor Imran Khan: ਅਦਾਕਾਰ ਇਮਰਾਨ ਖਾਨ ਨੂੰ ਮੁੰਬਈ ਪੁਲਿਸ ਦਾ ਨੋਟਿਸ, 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼

Imran Khan: ਅਦਾਕਾਰ ਇਮਰਾਨ ਖਾਨ ਨੂੰ ਮੁੰਬਈ ਪੁਲਿਸ ਨੇ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਇਮਰਾਨ ਖਾਨ 10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ।

Actor Imran Khan: ਅਦਾਕਾਰ ਇਮਰਾਨ ਖਾਨ ਨੂੰ ਮੁੰਬਈ ਪੁਲਿਸ ਦਾ ਨੋਟਿਸ, 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼
ਇਮਰਾਨ ਖਾਨ ਨੂੰ ਮੁੰਬਈ ਪੁਲਿਸ ਦਾ ਨੋਟਿਸ
tv9-punjabi
| Updated On: 15 Oct 2026 11:11 AM IST
Share

ਅਦਾਕਾਰ ਇਮਰਾਨ ਖਾਨ ਨੂੰ ਮੁੰਬਈ ਪੁਲਿਸ ਨੇ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਇਮਰਾਨ ਖਾਨ 10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਗਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਇਮਰਾਨ ਦਾ ਜਨਮ ਅਮਰੀਕਾ ਦੇ ਵਿਸਕਾਨਸਿਨ ਵਿੱਚ ਹੋਇਆ ਸੀ। ਜਨਮ ਤੋਂ ਹੀ ਉਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਅਤੇ ਅਮਰੀਕੀ ਪਾਸਪੋਰਟ ਹੈ। ਉਹ ਕਾਨੂੰਨੀ ਤੌਰ ਤੇ ਭਾਰਤ ਦੇ ਨਾਗਰਿਕ ਨਹੀਂ ਹਨ। ਭਾਰਤ ਵਿੱਚ ਰਹਿਣ ਅਤੇ ਕੰਮ ਕਰਨ ਲਈ ਉਹ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (OCI) ਕਾਰਡ ਦੀ ਵਰਤੋਂ ਕਰਦੇ ਹਨ।

ਇਮਰਾਨ ਖਾਨ ਅਮਰੀਕੀ ਨਾਗਰਿਕ ਹਨ

ਇਮਰਾਨ ਖਾਨ ਭਾਰਤੀ ਨਾਗਰਿਕ ਨਹੀਂ ਹਨ, ਇਸ ਲਈ ਭਾਰਤ ਵਿੱਚ ਉਨ੍ਹਾਂ ਦੀਆਂ ਗਤੀਵਿਧੀਆਂ ਵੀਜ਼ਾ ਅਤੇ ਇਮੀਗ੍ਰੇਸ਼ਨ ਨਿਯਮਾਂ ਦੇ ਦਾਇਰੇ ਵਿੱਚ ਆਉਂਦੀਆਂ ਹਨ।

ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ, ਰਹਿਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਨਿਯੰਤਰਿਤ ਕਰਨ ਲਈ ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ, 2025 (Immigration and Foreigners Act, 2025) ਲਾਗੂ ਹੈ।

ਇਸ ਦੇ ਤਹਿਤ ਸਰਕਾਰ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਤੇ ਸ਼ਰਤਾਂ ਲਗਾ ਸਕਦੀ ਹੈ। ਜੇਕਰ ਕੋਈ ਵਿਦੇਸ਼ੀ ਨਾਗਰਿਕ ਲਾਗੂ ਨਿਯਮਾਂ ਜਾਂ ਵੀਜ਼ਾ ਦੀਆਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਕੀ ਕਹਿੰਦਾ ਹੈ Immigration and Foreigners Act, 2025?

ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ, ਰਹਿਣ ਅਤੇ ਉਨ੍ਹਾਂ ਨਾਲ ਸਬੰਧਤ ਇਮੀਗ੍ਰੇਸ਼ਨ ਮਾਮਲਿਆਂ ਨੂੰ ਨਿਯੰਤਰਿਤ ਕਰਨ ਲਈ Immigration and Foreigners Act, 2025 ਲਾਗੂ ਹੈ। ਇਹ ਕਾਨੂੰਨ 1 ਸਤੰਬਰ 2025 ਤੋਂ ਲਾਗੂ ਹੋਇਆ ਸੀ। ਇਸ ਤਹਿਤ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਵਿੱਚ ਦਾਖ਼ਲੇ, ਵੀਜ਼ਾ ਅਤੇ ਰਹਿਣ ਨਾਲ ਜੁੜੇ ਨਿਯਮਾਂ ਲਈ ਕਾਨੂੰਨੀ ਵਿਵਸਥਾ ਕੀਤੀ ਗਈ ਹੈ।

OCI ਕਾਰਡਧਾਰਕਾਂ ਨੂੰ ਵੀ ਕੁਝ ਮਾਮਲਿਆਂ ਵਿੱਚ ਵਿਦੇਸ਼ੀ ਨਾਗਰਿਕਾਂ ਵਜੋਂ ਹੀ ਦੇਖਿਆ ਜਾਂਦਾ ਹੈ। ਇਸ ਲਈ ਭਾਰਤ ਵਿੱਚ ਰਹਿਣ ਦੌਰਾਨ ਉਨ੍ਹਾਂ ਨੂੰ ਲਾਗੂ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਪੈਂਦੀ ਹੈ। ਜੇਕਰ ਕਿਸੇ ਵਿਦੇਸ਼ੀ ਨਾਗਰਿਕ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦਾ ਆਰੋਪ ਹੋਵੇ, ਤਾਂ ਸਬੰਧਤ ਅਧਿਕਾਰੀ ਕਾਨੂੰਨ ਅਨੁਸਾਰ ਕਾਰਵਾਈ ਕਰ ਸਕਦੇ ਹਨ।

ਫਿਲਹਾਲ, ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਲਈ ਕਹੇ ਜਾਣ ਦਾ ਮਾਮਲਾ ਚਰਚਾ ਵਿੱਚ ਹੈ। ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਹੁੰਦੀ ਹੈ ਅਤੇ ਅਦਾਕਾਰ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ, ਇਸ ਤੇ ਸਾਰਿਆਂ ਦੀ ਨਜ਼ਰ ਰਹੇਗੀ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...