Imran Khan ਦੀ ਗ੍ਰਿਫਤਾਰੀ ‘ਤੇ ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ ਦਾ Reaction, ਬੋਲ ਗਈ ਵੱਡੀ ਗੱਲ
Mahira Khan Reaction: ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ ਨੇ ਦੇਸ਼ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਗੁਆਂਢੀ ਦੇਸ਼ 'ਚ ਹਾਲਾਤ ਖਰਾਬ ਹੋ ਗਏ ਹਨ ਅਤੇ ਅਦਾਕਾਰਾ ਇਸ ਕਾਰਨ ਕਾਫੀ ਦੁਖੀ ਹੋ ਗਈ ਹੈ।

Pakistan Ex PM Imran Khan Arrest: ਗੁਆਂਢੀ ਦੇਸ਼ ਪਾਕਿਸਤਾਨ ਚ ਇਸ ਵੇਲ੍ਹੇ ਹਾਲਾਤ ਠੀਕ ਨਹੀਂ ਹਨ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ ਮਾਮਲੇ ਵਿਚ ਜਦੋਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਉਦੋਂ ਤੋਂ ਪਾਕਿਸਤਾਨ ਵਿਚ ਹਾਲਾਤ ਸੁਧਰਨ ਦਾ ਨਾਂ ਨਹੀਂ ਲੈ ਰਹੇ ਹਨ ਅਤੇ ਲਗਾਤਾਰ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਹੁਣ ਪਾਕਿਸਤਾਨੀ ਅਦਾਕਾਰਾ ਮਾਹਿਰਾ ਖਾਨ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ ਅਤੇ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਸਭ ਕੁਝ ਛੇਤੀ ਹੀ ਠੀਕ ਹੋ ਜਾਵੇ।
ਮਾਹਿਰਾ ਖਾਨ ਨੇ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ- ਮੇਰਾ ਦਿਲ ਟੁੱਟ ਗਿਆ ਹੈ। ਮੈਨੂੰ ਉਮੀਦ ਹੈ ਕਿ ਅੱਲ੍ਹਾ ਸਾਡੇ ਦੇਸ਼ ਅਤੇ ਇੱਥੋਂ ਦੇ ਲੋਕਾਂ ‘ਤੇ ਰਹਿਮ ਕਰੇ। ਆਮੀਨ। ਫਿਲਹਾਲ ਮਾਹਿਰਾ ਖਾਨ ਪਾਕਿਸਤਾਨ ‘ਚ ਚੱਲ ਰਹੇ ਹਾਲਾਤ ਤੋਂ ਕਾਫੀ ਨਾਖੁਸ਼ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਸ਼ਬਦਾਂ ਤੋਂ ਸਾਫ਼ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਹੀਂ ਚਾਹੁੰਦੀ ਕਿਉਂਕਿ ਦੇਸ਼ ਪਹਿਲਾਂ ਹੀ ਬਹੁਤ ਕੁਝ ਝੱਲ ਰਿਹਾ ਹੈ।
ਮਾਮਲੇ ਦੀ ਗੱਲ ਕਰੀਏ ਤਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਹਮੇਸ਼ਾ ਉੱਥੋਂ ਦੀ ਮੌਜੂਦਾ ਸਰਕਾਰ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਹਾਲ ਹੀ ‘ਚ ਜਦੋਂ ਉਹ ਹਾਈ ਕੋਰਟ ‘ਚ ਪੇਸ਼ੀ ਤੋਂ ਬਾਅਦ ਬਾਹਰ ਆਏ ਤਾਂ ਪਾਕਿਸਤਾਨੀ ਰੇਂਜਰਾਂ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਇਮਰਾਨ ਖਾਨ ਦੇ ਸਮਰਥਕਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਇੰਨੀ ਹਿੰਸਾ ਨੂੰ ਦੇਖਦੇ ਹੋਏ ਪੂਰੇ ਦੇਸ਼ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ। ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਸਕੂਲ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਸ਼ਾਹਰੁਖ ਦੀ ਇਸ ਫਿਲਮ ‘ਚ ਆਈ ਸੀ ਨਜ਼ਰ
ਦੱਸ ਦੇਈਏ ਕਿ ਮਾਹਿਰਾ ਖਾਨ ਦੀ ਲੋਕਪ੍ਰਿਯਤਾ ਪਾਕਿਸਤਾਨ ਵਿੱਚ ਹੀ ਨਹੀਂ ਬਲਕਿ ਭਾਰਤ ਵਿੱਚ ਵੀ ਬਹੁਤ ਜ਼ਿਆਦਾ ਹੈ। ਉਹ ਸ਼ਾਹਰੁਖ ਖਾਨ ਨਾਲ ਫਿਲਮ ‘ਰਈਸ’ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਦੋਹਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਵੀ ਕੀਤਾ ਗਿਆ ਸੀ। ਫਿਲਮ ‘ਚ ਸ਼ਾਹਰੁਖ ਨਾਲ ਉਸ ਦਾ ਰੋਮਾਂਟਿਕ ਸੀਨ ਸੀ। ਨਾਲ ਹੀ ਦੋਵਾਂ ‘ਤੇ ਫਿਲਮਾਇਆ ਗਿਆ ਗੀਤ ‘ਜਾਲੀਮਾ’ ਬਹੁਤ ਮਸ਼ਹੂਰ ਹੋਇਆ ਸੀ।