ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parineeti Chopra Wedding: ਵਿਆਹ ਦੀ ਤਾਰੀਖ ਕੀ ਹੈ? ਪਰਿਣੀਤੀ ਚੋਪੜਾ ਨੂੰ ਪੁੱਛਿਆ ਗਿਆ ਸਵਾਲ, ਅਦਾਕਾਰਾ ਹੱਸ ਪਈ, ਦਿੱਤਾ ਅਜਿਹਾ ਜਵਾਬ

ਫਿਲਮ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਹੁਣ ਸਾਰਿਆਂ ਨੂੰ ਉਨ੍ਹਾਂ ਦੇ ਵਿਆਹ ਦਾ ਇੰਤਜ਼ਾਰ ਹੈ। ਜਦੋਂ ਪਾਪਰਾਜ਼ੀ ਨੇ ਵੀ ਵਿਆਹ ਦੀ ਤਰੀਕ ਬਾਰੇ ਪੁੱਛਿਆ ਤਾਂ ਪਰਿਣੀਤੀ ਨੇ ਇਹ ਜਵਾਬ ਦਿੱਤਾ।

Parineeti Chopra Wedding: ਵਿਆਹ ਦੀ ਤਾਰੀਖ ਕੀ ਹੈ? ਪਰਿਣੀਤੀ ਚੋਪੜਾ ਨੂੰ ਪੁੱਛਿਆ ਗਿਆ ਸਵਾਲ, ਅਦਾਕਾਰਾ ਹੱਸ ਪਈ, ਦਿੱਤਾ ਅਜਿਹਾ ਜਵਾਬ
Follow Us
abhishek-thakur
| Updated On: 31 May 2023 14:18 PM

Parineeti Chopra Wedding: ਅੱਜ ਕੱਲ੍ਹ ਫਿਲਮ ਅਦਾਕਾਰਾ ਪਰਿਣੀਤੀ ਚੋਪੜਾ ਨੂੰ ਹਰ ਕੋਈ ਇਹੀ ਸਵਾਲ ਪੁੱਛ ਰਿਹਾ ਹੈ ਕਿ ਵਿਆਹ ਕਦੋਂ ਹੈ? ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ (Raghav Chadha) ਨੇ ਇਸ ਮਹੀਨੇ ਦੀ 13 ਤਰੀਕ ਨੂੰ ਧੂਮ-ਧਾਮ ਨਾਲ ਮੰਗਣੀ ਕਰ ਲਈ ਹੈ। ਦੋਹਾਂ ਦੀ ਮੰਗਣੀ ‘ਚ ਪਰਿਵਾਰ, ਰਿਸ਼ਤੇਦਾਰਾਂ ਤੋਂ ਇਲਾਵਾ ਕਈ ਦੋਸਤ, ਬਾਲੀਵੁੱਡ ਦੇ ਸਿਤਾਰੇ ਅਤੇ ਰਾਜਨੇਤਾ ਵੀ ਸ਼ਾਮਲ ਹੋਏ।

ਮੰਗਣੀ ਤੋਂ ਬਾਅਦ ਹਰ ਕੋਈ ਪਰਿਣੀਤੀ ਚੋਪੜਾ (Parineeti Chopra) ਅਤੇ ਰਾਘਵ ਚੱਢਾ ਦੇ ਵਿਆਹ ਦਾ ਇੰਤਜ਼ਾਰ ਕਰ ਰਿਹਾ ਹੈ। ਹਾਲ ਹੀ ‘ਚ ਪਰਿਣੀਤੀ ਅਤੇ ਰਾਘਵ ਰਾਜਸਥਾਨ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਣੇ ਵਿਆਹ ਦੀਆਂ ਤਿਆਰੀਆਂ ਦੇ ਸਿਲਸਿਲੇ ‘ਚ ਉੱਥੇ ਗਏ ਹਨ। ਉਥੋਂ ਦੋਹਾਂ ਦੀਆਂ ਇਕੱਠੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਹੁਣ ਪਰਿਣੀਤੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਤੋਂ ਵਿਆਹ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ ਅਤੇ ਉਹ ਮੁਸਕਰਾ ਰਹੇ ਹਨ।

ਪਰਿਣੀਤੀ ਚੋਪੜਾ ਤੋਂ ਹੋਇਆ ਇਹ ਸਵਾਲ

ਪਾਪਰਾਜ਼ੀ ਵਾਇਰਲ ਭਯਾਨੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਮੁੰਬਈ ਤੋਂ ਸਾਹਮਣੇ ਆਏ ਇੱਕ ਵੀਡੀਓ ਵਿੱਚ ਪਾਪਰਾਜ਼ੀ ਪਰਿਣੀਤੀ ਨੂੰ ਪੁੱਛ ਰਹੇ ਹਨ, ਵਿਆਹ ਦੀ ਤਰੀਕ ਕੀ ਹੈ? ਕੁੱਝ ਕਹੋ.” ਇਨ੍ਹਾਂ ਸਵਾਲਾਂ ‘ਤੇ ਪਰਿਣੀਤੀ ਹੱਸਦੀ ਹੈ ਅਤੇ ਕਹਿੰਦੀ ਹੈ ਕਿ ਦਿਸ਼ਾ ਜਾਣਦੀ ਹੈ। ਅਸਲ ‘ਚ ਉਸ ਦੇ ਨਾਲ ਇਕ ਔਰਤ ਵੀ ਸੀ, ਪਰਿਣੀਤੀ ਨੇ ਇਸ ਤੋਂ ਬਚਣ ਲਈ ਹੀ ਉਸ ਨੂੰ ਪੁੱਛਣ ਲਈ ਕਿਹਾ।

ਤੁਹਾਨੂੰ ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ਮੁੰਬਈ ਦੇ ਇੱਕ ਰੈਸਟੋਰੈਂਟ ਤੋਂ ਇਕੱਠੇ ਬਾਹਰ ਆਉਂਦੇ ਦੇਖਿਆ ਗਿਆ ਸੀ। ਉਦੋਂ ਤੋਂ ਹੀ ਦੋਵਾਂ ਦੇ ਡੇਟਿੰਗ ਦੀ ਗੱਲ ਕਹੀ ਜਾ ਰਹੀ ਸੀ। ਹਾਲਾਂਕਿ ਦੋਵਾਂ ਨੇ ਆਪਣੇ ਪਿਆਰ ਨੂੰ ਸਵੀਕਾਰ ਨਹੀਂ ਕੀਤਾ ਅਤੇ ਸਿੱਧਾ ਮੰਗਣੀ ਕਰ ਲਈ।

ਰੋਕਾ ਸਮਾਗਮ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੰਗਣੀ ਤੋਂ ਬਾਅਦ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਲਗਾਤਾਰ ਰੋਕਾ ਸੈਰੇਮਨੀ ਦੀਆਂ ਕਈ ਤਸਵੀਰਾਂ ਸ਼ੇਅਰ ਕਰ ਰਹੇ ਹਨ। ਰੋਕਾ ਤੋਂ ਪਰਿਣੀਤੀ ਅਤੇ ਰਾਘਵ ਦੀਆਂ ਕਈ ਖੂਬਸੂਰਤ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਹਾਲ ਹੀ ‘ਚ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ‘ਚ ਪਰਿਣੀਤੀ ਆਪਣੇ ਪਿਤਾ ਦੇ ਹੰਝੂ ਪੂੰਝਦੀ ਨਜ਼ਰ ਆ ਰਹੀ ਹੈ। ਰੋਕਾ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਹੋਇਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ...
ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀ ਦੀ ਪਹਿਲੀ ਤਸਵੀਰ ਆਈ ਸਾਹਮਣੇ
ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀ ਦੀ ਪਹਿਲੀ ਤਸਵੀਰ ਆਈ ਸਾਹਮਣੇ...