AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੱਕ ਦੂਜੇ ਦੇ ਹੋਏ Parineeti Chopra-Raghav Chadha, ਖਾਸ ਮਹਿਮਾਨਾਂ ਦੀ ਮੌਜੂਦਗੀ ‘ਚ ਹੋਈ ਮੰਗਣੀ, ਕੇਜਰੀਵਾਲ ਵੀ ਮੌਜੂਦ ਰਹੇ

Parineeti And Raghav Engagement: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਹੁਣ 'ਆਪ' ਪਾਰਟੀ ਦੇ ਨੇਤਾ ਰਾਘਵ ਚੱਢਾ ਦੀ ਮੰਗਣੀ ਦੀ ਰਸਮ ਹੋਈ ਗਈ। ਇਸ ਸਬਪਧ ਵਿੱਚ ਕਨਾਟ ਪਲੇਸ ਵਿਖੇ ਸਮਾਗਮ ਰੱਖਿਆ ਗਿਆ ਸੀ। ਇਸ ਦੌਰਾਨ ਵਿਸ਼ੇਸ਼ ਮਹਿਮਾਨਾਂ ਨੇ ਸ਼ਿਰਕਤ ਕੀਤੀ।

ਇੱਕ ਦੂਜੇ ਦੇ ਹੋਏ Parineeti Chopra-Raghav Chadha, ਖਾਸ ਮਹਿਮਾਨਾਂ ਦੀ ਮੌਜੂਦਗੀ 'ਚ ਹੋਈ ਮੰਗਣੀ, ਕੇਜਰੀਵਾਲ ਵੀ ਮੌਜੂਦ ਰਹੇ
tv9-punjabi
| Updated On: 14 May 2023 07:08 AM IST
Share
Parineeti Chopra And Raghav Chadha Engagement: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ (Parineeti Chopra) ਨੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨਾਲ ਮੰਗਣੀ ਕਰ ਲਈ ਹੈ। ਦੋਵੇਂ ਕਾਫੀ ਸਮੇਂ ਤੋਂ ਲਾਈਮਲਾਈਟ ‘ਚ ਸਨ ਅਤੇ ਕਈ ਮੌਕਿਆਂ ‘ਤੇ ਇਕੱਠੇ ਨਜ਼ਰ ਆਏ ਸਨ। ਅਜਿਹੇ ‘ਚ ਦੋਹਾਂ ਦੇ ਰਿਸ਼ਤੇ ਦੀ ਚਰਚਾ ਜ਼ੋਰਾਂ ‘ਤੇ ਸੀ ਪਰ ਜੋੜਾ ਇਸ ਸਵਾਲ ਨੂੰ ਟਾਲਦਾ ਨਜ਼ਰ ਆ ਰਿਹਾ ਸੀ। ਹੁਣ ਦੋਹਾਂ ਦੀ ਮੰਗਣੀ ਦਾ ਸਮਾਗਮ ਦਿੱਲੀ (Delhi) ਦੇ ਕਪੂਰਥਲਾ ਹਾਊਸ ‘ਚ ਆਯੋਜਿਤ ਕੀਤਾ ਗਿਆ, ਜਿਸ ‘ਚ ਕਈ ਨਾਮੀ ਹਸਤੀਆਂ ਪਹੁੰਚੀਆਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ਤੇ ਪੁਹੰਚੇ ਸਨ। ਇਸ ਸਬੰਧ ਵਿੱਚ ਉਨ੍ਹਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਉਨ੍ਹਾਂ ਦੀ ਵੱਡੀ ਭੈਣ ਪ੍ਰਿਅੰਕਾ ਚੋਪੜਾ (Priyanka Chopra) ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਫਿਲਮ ਅਤੇ ਰਾਜਨੀਤੀ ਦੀ ਦੁਨੀਆ ਨਾਲ ਜੁੜੇ ਕਈ ਸਿਤਾਰੇ ਇਸ ਖਾਸ ਪ੍ਰੋਗਰਾਮ ਦਾ ਹਿੱਸਾ ਬਣੇ। ਮੰਗਣੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ‘ਚ ਰਾਘਵ ਅਤੇ ਪਰਿਣੀਤੀ ਰੋਮਾਂਟਿਕ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਦੋਵੇਂ ਗੁਲਾਬੀ ਰੰਗ ਦੇ ਹਲਕੇ ਅਤੇ ਸਧਾਰਨ ਪਹਿਰਾਵੇ ਵਿੱਚ ਹਨ।

ਕਨਾਟ ਪਲੇਸ ਵਿਖੇ ਹੋਇਆ ਸਮਾਗਮ

ਮੰਗਣੀ ਸਥਾਨ ਕਨਾਟ ਪਲੇਸ ਨੇੜੇ ਕਪੂਰਥਲਾ ਹਾਊਸ ਵਿਖੇ ਰੱਖਿਆ ਗਿਆ ਸੀ। ਇਹ ਸ਼ਾਹੀ ਮਹਿਲ ਹੈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਜਦੋਂ ਦਿੱਲੀ ਆਉਂਦੇ ਹਨ ਤਾਂ ਠਹਿਰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਸਮਾਗਮ ਦਾ ਹਿੱਸਾ ਬਣੇ ਅਤੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ‘ਤੇ ਦੇਖਿਆ ਗਿਆ। ਪਰਿਣੀਤੀ ਚੋਪੜਾ ਨੇ ਇਸ ਖਾਸ ਦਿਨ ਲਈ ਮਨੀਸ਼ ਮਲਹੋਤਰਾ ਦੁਆਰਾ ਡਿਜ਼ਾਈਨ ਕੀਤਾ ਪਹਿਰਾਵਾ ਪਹਿਨਿਆ।

ਸਖ਼ਤ ਸੁਰੱਖਿਆ ਕੀਤਾ ਗਿਆ ਪ੍ਰਬੰਧ

ਮੰਗਣੀ ਵਿੱਚ ਬਾਲੀਵੁੱਡ ਥੀਮ ਸੀ ਅਤੇ ਜੋੜੇ ਨੇ ਵਿਸ਼ੇਸ਼ ਸਮਾਗਮ ਲਈ ਗੁਲਾਬੀ ਰੰਗ ਦੇ ਪਹਿਰਾਵੇ ਦੀ ਚੋਣ ਕੀਤੀ। ਦੋਵੇਂ ਸ਼ਾਮ 5 ਵਜੇ ਸਮਾਗਮ ਵਾਲੀ ਥਾਂ ‘ਤੇ ਹਾਜ਼ਰ ਹੋਏ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਦੋਵੇਂ ਕਾਫੀ ਖੁਸ਼ ਨਜ਼ਰ ਆ ਰਹੇ ਸਨ। ਇਸ ਵਿਸ਼ੇਸ਼ ਪ੍ਰੋਗਰਾਮ ਲਈ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਸਨ। ਗੋਪਨੀਯਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਸੀ ਅਤੇ ਮਹਿਮਾਨਾਂ ਨੂੰ ਨੋ ਫੋਨ ਨੀਤੀ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਸੀ।

ਖਾਸ ਰਾਤ ਦੇ ਖਾਣੇ ਦੀ ਤਿਆਰੀ

ਹੁਣ ਇੰਨਾ ਵੱਡਾ ਸਮਾਗਮ ਹੈ ਤਾਂ ਉਸ ਵਿੱਚ ਖਾਣ-ਪੀਣ ਦਾ ਪ੍ਰਬੰਧ ਕਿਵੇਂ ਹਲਕਾ ਹੋ ਸਕਦਾ ਹੈ। ਇਸ ਮੌਕੇ ਮਹਿਮਾਨਾਂ ਦਾ ਵਿਸ਼ੇਸ਼ ਖਿਆਲ ਰੱਖਣ ਤੋਂ ਇਲਾਵਾ ਉਨ੍ਹਾਂ ਲਈ ਸੁਆਦਲੇ ਪਕਵਾਨ ਤਿਆਰ ਕਰਨ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ। ਮੇਨੂ ਵਿੱਚ ਭਾਰਤੀ ਪਕਵਾਨਾਂ ਤੋਂ ਇਲਾਵਾ ਹੋਰ ਪਕਵਾਨ ਵੀ ਸ਼ਾਮਲ ਸਨ। ਇਸ ਖਾਸ ਸਮਾਰੋਹ ‘ਚ ਕਬਾਬ ਤੋਂ ਲੈ ਕੇ ਵੇਗਨ ਤੱਕ ਸਭ ਕੁੱਝ ਪਰੋਸਿਆ ਗਿਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਰਾਘਵ-ਪਰਿਣੀਤੀ ਦੀ ਖੁਸ਼ੀ ‘ਚ ਸ਼ਾਮਲ ਹੋਣ ਪਹੁੰਚੇ। ਇਸ ਦੌਰਾਨ ਉਸ ਦਾ ਵੀਡੀਓ ਸਾਹਮਣੇ ਆਇਆ।

ਪਰਿਣੀਤੀ-ਰਾਘਵ ਨੇ ਕਮਾਇਆ ਨਾਮ

ਪਰਿਣੀਤੀ ਅਤੇ ਰਾਘਵ ਦੋਵਾਂ ਨੇ ਆਪੋ-ਆਪਣੇ ਖੇਤਰਾਂ ਚ ਕਾਫੀ ਨਾਮ ਕਮਾਇਆ ਹੈ ਅਤੇ ਅੱਜ ਦੋਵੇਂ ਦੁਨੀਆ ਦੇ ਲੋਕ ਚਾਹੇ ਉਹ ਰਾਜਨੀਤੀ ਹੋਵੇ ਜਾਂ ਬਾਲੀਵੁੱਡ, ਉਨ੍ਹਾਂ ਦੇ ਰੁਝੇਵਿਆਂ ਚ ਪਹੁੰਚ ਕੇ ਉਨ੍ਹਾਂ ਦੀਆਂ ਖੁਸ਼ੀਆਂ ਚ ਹਿੱਸਾ ਲੈ ਰਹੇ ਹਨ। ਇਸ ਤੋਂ ਪਹਿਲਾਂ ਰਾਘਵ ਦਾ ਇੱਕ ਅੰਦਰੂਨੀ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਕਾਫੀ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਤੁਸੀਂ ਹੇਠਾਂ ਉਸਦੀ ਵੀਡੀਓ ਦੇਖ ਸਕਦੇ ਹੋ. ਹਾਲਾਂਕਿ ਹੁਣ ਸਾਰਿਆਂ ਨੂੰ ਮੰਗਣੀ ਦੀਆਂ ਤਸਵੀਰਾਂ ਦਾ ਇੰਤਜ਼ਾਰ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...