AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Raveena Tandon Reaction: ‘ਭਾਰਤ ਔਰਤਾਂ ਲਈ ਸਭ ਤੋਂ ਸੁਰੱਖਿਅਤ ਦੇਸ਼’, ਨਾਰੀ ਸ਼ਕਤੀ ਵੰਦਨ ਐਕਟ ‘ਤੇ ਕੀ ਬੋਲੀ ਰਵੀਨਾ ਟੰਡਨ?

ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਭਰ ਦੀਆਂ ਔਰਤਾਂ ਲਈ ਇਹ ਇੱਕ ਬਹੁਤ ਹੀ ਖ਼ਾਸ ਪਲ ਹੈ। 16 ਅਪ੍ਰੈਲ 2026 ਤੋਂ ਸ਼ੁਰੂ ਹੋ ਰਹੇ ਇਸ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ 'ਨਾਰੀ ਸ਼ਕਤੀ ਵੰਦਨ ਅਧਿਨਿਯਮ' ਵਿੱਚ ਸੋਧ ਨੂੰ ਲੈ ਕੇ ਬਿੱਲ ਪੇਸ਼ ਕੀਤਾ ਜਾਣਾ ਹੈ। ਸੱਤਾ ਪੱਖ ਅਤੇ ਵਿਰੋਧੀ ਧਿਰ ਸਮੇਤ ਦੇਸ਼ ਭਰ ਦੇ ਲੋਕਾਂ ਦੀਆਂ ਨਜ਼ਰਾਂ ਇਸ ਵਿਸ਼ੇਸ਼ ਸੈਸ਼ਨ 'ਤੇ ਟਿਕੀਆਂ ਹੋਈਆਂ ਹਨ।

Raveena Tandon Reaction: 'ਭਾਰਤ ਔਰਤਾਂ ਲਈ ਸਭ ਤੋਂ ਸੁਰੱਖਿਅਤ ਦੇਸ਼', ਨਾਰੀ ਸ਼ਕਤੀ ਵੰਦਨ ਐਕਟ 'ਤੇ ਕੀ ਬੋਲੀ ਰਵੀਨਾ ਟੰਡਨ?
tv9-punjabi
| Published: 16 Apr 2026 18:54 PM IST
Share

ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਭਰ ਦੀਆਂ ਔਰਤਾਂ ਲਈ ਇਹ ਇੱਕ ਬਹੁਤ ਹੀ ਖ਼ਾਸ ਪਲ ਹੈ। 16 ਅਪ੍ਰੈਲ 2026 ਤੋਂ ਸ਼ੁਰੂ ਹੋ ਰਹੇ ਇਸ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਵਿੱਚ ਸੋਧ ਨੂੰ ਲੈ ਕੇ ਬਿੱਲ ਪੇਸ਼ ਕੀਤਾ ਜਾਣਾ ਹੈ। ਸੱਤਾ ਪੱਖ ਅਤੇ ਵਿਰੋਧੀ ਧਿਰ ਸਮੇਤ ਦੇਸ਼ ਭਰ ਦੇ ਲੋਕਾਂ ਦੀਆਂ ਨਜ਼ਰਾਂ ਇਸ ਵਿਸ਼ੇਸ਼ ਸੈਸ਼ਨ ‘ਤੇ ਟਿਕੀਆਂ ਹੋਈਆਂ ਹਨ।

ਇਸ ਮੌਕੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਵੀਨਾ ਟੰਡਨ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੀ ਹੈ। ਉਹ ਇਸ ਨੂੰ ਔਰਤਾਂ ਦੇ ਹਿੱਤ ਵਿੱਚ ਮੰਨ ਰਹੀ ਹੈ ਅਤੇ ਸਰਕਾਰ ਦੇ ਇਸ ਕਦਮ ਦਾ ਪੁਰਜ਼ੋਰ ਸਮਰਥਨ ਕਰ ਰਹੀ ਹੈ। ਸਮਾਜਿਕ ਮੁੱਦਿਆਂ ‘ਤੇ ਹਮੇਸ਼ਾ ਬੇਬਾਕੀ ਨਾਲ ਆਪਣੀ ਰਾਏ ਰੱਖਣ ਵਾਲੀ ਰਵੀਨਾ ਟੰਡਨ ਨੂੰ ਇਹ ਵਿਸ਼ੇਸ਼ ਸੈਸ਼ਨ ਇੱਕ ਉਮੀਦ ਦੀ ਕਿਰਨ ਵਾਂਗ ਦਿਖਾਈ ਦੇ ਰਿਹਾ ਹੈ।

ਔਰਤਾਂ ਦੀ ਸੁਰੱਖਿਆ ਅਤੇ ਅਧਿਕਾਰਾਂ ‘ਤੇ ਰਵੀਨਾ ਦੇ ਵਿਚਾਰ

ਅਦਾਕਾਰਾ ਨੇ ਹਾਲ ਹੀ ਵਿੱਚ ਨਾਰੀ ਸ਼ਕਤੀ ਵੰਦਨ ਐਕਟ ਦਾ ਸਮਰਥਨ ਕਰਦਿਆਂ ਦੱਸਿਆ ਕਿ ਇਹ ਕਿਵੇਂ ਦੇਸ਼ ਦੀਆਂ ਔਰਤਾਂ ਦੇ ਹਿੱਤ ਵਿੱਚ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ​​ਬਣਾਉਂਦਾ ਹੈ। ਰਵੀਨਾ ਨੇ ਦੇਸ਼ ਦੀਆਂ ਔਰਤਾਂ ਦੀ ਸੁਰੱਖਿਆ ‘ਤੇ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਇਹ ਸਮਾਂ ਔਰਤਾਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ।

ਰਵੀਨਾ ਟੰਡਨ ਨੇ ਕਿ ਕਿਹਾ?

ਇਸ ਮੌਕੇ ਗੱਲਬਾਤ ਦੌਰਾਨ ਰਵੀਨਾ ਟੰਡਨ ਨੇ ਕਿਹਾ, “ਮੈਨੂੰ ਭਾਰਤੀ ਨਾਰੀ ਹੋਣ ‘ਤੇ ਮਾਣ ਹੈ। ਭਾਰਤ ਔਰਤਾਂ ਲਈ ਇੱਕ ਸੁਰੱਖਿਅਤ ਦੇਸ਼ ਹੈ ਅਤੇ ਇਹ ਦੁਨੀਆ ਭਰ ਦੇ ਸਭ ਤੋਂ ਸੁਰੱਖਿਅਤ ਦੇਸ਼ਾਂ ਵਿੱਚੋਂ ਇੱਕ ਹੈ। ਅਜਿਹਾ ਸਾਡੇ ਦੇਸ਼ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਦੌਲਤ ਸੰਭਵ ਹੋਇਆ ਹੈ। ਮੇਰੇ ਲਈ ਨਾਰੀ ਸ਼ਕਤੀ ਕੀ ਹੈ? ਭਾਰਤ ਦੀ ਬੇਟੀ ਹੋਣਾ ਆਪਣੇ ਆਪ ਵਿੱਚ ਇੱਕ ਸ਼ਕਤੀ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਉਸ ਸ਼ਕਤੀ ਨੂੰ ਪੇਸ਼ ਕੀਤਾ ਹੈ ਜੋ ਸਾਡੇ ਕੋਲ ਸਦਨ ਵਿੱਚ ਹੈ। ਹੁਣ ਸਰਕਾਰ ਸਿਰਫ਼ ਇਹ ਨਹੀਂ ਸੁਣਦੀ ਕਿ ਨਿਯਮ ਕੀ ਹਨ, ਸਗੋਂ ਦਿਖਾਉਂਦੀ ਹੈ ਕਿ ਨਿਯਮਾਂ ਦੇ ਮਾਇਨੇ ਕੀ ਹਨ। ਹੁਣ ਉਹ ਸਮਾਂ ਆ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “ਜਦੋਂ ਮੈਂ ਸਕੂਲ ਅਤੇ ਕਾਲਜ ਵਿੱਚ ਸੀ, ਉਸ ਦੌਰਾਨ ਕਿਰਨ ਬੇਦੀ (ਪਹਿਲੀ ਮਹਿਲਾ IPS ਅਫ਼ਸਰ) ਮੇਰੀ ਚੰਗੀ ਦੋਸਤ ਹੋਇਆ ਕਰਦੀ ਸੀ। ਹੁਣ ਤਾਂ ਸਾਡੇ ਰਾਜ ਵਿੱਚ ਬੁਲਡੋਜ਼ਰ ਚੱਲ ਜਾਂਦਾ ਹੈ ਅਤੇ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਂਦੇ ਹਨ। ਨਾਰੀ ਤੋਂ ਨਾਰਾਇਣੀ, ਹੁਣ ਉਹ ਰੂਪ ਦਿਖਾਉਣਾ ਹੈ।” ਰਵੀਨਾ ਟੰਡਨ ਨੇ ਸਰਕਾਰੀ ਸਕੀਮਾਂ ਦੀ ਸ਼ਲਾਘਾ ਕਰਦਿਆਂ ਦੇਸ਼ ਦੀਆਂ ਔਰਤਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਦੱਸਿਆ।

ਰਵੀਨਾ ਟੰਡਨ ਦਾ ਵਰਕ ਫਰੰਟ

ਜੇਕਰ ਅਦਾਕਾਰਾ ਰਵੀਨਾ ਟੰਡਨ ਦੀਆਂ ਪਿਛਲੀਆਂ ਕੁਝ ਫ਼ਿਲਮਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਵਨ ਫਰਾਈਡੇ ਨਾਈਟ’, ‘ਪਟਨਾ ਸ਼ੁਕਲਾ’, ‘ਘੁੜਚੜ੍ਹੀ’ ਅਤੇ ‘ਇਨ ਗਲੀਆਂ ਮੇਂ ਨਾਮ’ ਵਰਗੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਇਨ੍ਹਾਂ ਵਿੱਚੋਂ ਫ਼ਿਲਮ ‘ਪਟਨਾ ਸ਼ੁਕਲਾ’ ਵਿੱਚ ਉਨ੍ਹਾਂ ਵੱਲੋਂ ਨਿਭਾਏ ਗਏ ਵਕੀਲ ਦੇ ਕਿਰਦਾਰ ਅਤੇ ਅਦਾਕਾਰੀ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਸੀ। ਇਸ ਤੋਂ ਇਲਾਵਾ ਉਹ ਕੰਨੜ ਫ਼ਿਲਮ ‘KGF ਚੈਪਟਰ 2’ ਵਿੱਚ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਈ ਸੀ। ਫਿਲਹਾਲ ਅਦਾਕਾਰਾ ਦੋ ਵੱਡੀਆਂ ਫ਼ਿਲਮਾਂ ‘ਵੈਲਕਮ ਟੂ ਦ ਜੰਗਲ’ ਅਤੇ ‘ਵਿਸ਼ਵਨਾਥ ਐਂਡ ਸੰਨਜ਼’ ਦਾ ਹਿੱਸਾ ਹੈ, ਜੋ ਜਲਦ ਹੀ ਪਰਦੇ ‘ਤੇ ਨਜ਼ਰ ਆਉਣਗੀਆਂ।

Source – ਟੀਵੀ9 ਭਾਰਤਵਰਸ਼

Follow Us
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......