AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਮੀਸ਼ ਵਰਮਾ ਨੇ ਪਤਨੀ ਗੀਤ ਗ੍ਰੇਵਾਲ ਨਾਲ ਤਲਾਕ ਦੀ ਕੀਤੀ ਪੁਸ਼ਟੀ, ਨਵੀਂ ਪਾਰਟਨਰ ਬਾਰੇ ਕਹੀ ਇਹ ਵੱਡੀ ਗੱਲ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੇ ਵਿਆਹੁਤਾ ਜੀਵਨ ਅਤੇ ਤਲਾਕ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਚਰਚਾਵਾਂ 'ਤੇ ਚੁੱਪ ਤੋੜ ਦਿੱਤੀ ਹੈ। ਪਰਮੀਸ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਆਪਣੀ ਪਤਨੀ ਗੀਤ ਗ੍ਰੇਵਾਲ ਨਾਲੋਂ ਕਾਨੂੰਨੀ ਤੌਰ 'ਤੇ ਵੱਖ ਹੋ ਚੁੱਕੇ ਹਨ।

ਪਰਮੀਸ਼ ਵਰਮਾ ਨੇ ਪਤਨੀ ਗੀਤ ਗ੍ਰੇਵਾਲ ਨਾਲ ਤਲਾਕ ਦੀ ਕੀਤੀ ਪੁਸ਼ਟੀ, ਨਵੀਂ ਪਾਰਟਨਰ ਬਾਰੇ ਕਹੀ ਇਹ ਵੱਡੀ ਗੱਲ
tv9-punjabi
| Updated On: 07 Sep 2026 11:17 AM IST
Share

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੇ ਵਿਆਹੁਤਾ ਜੀਵਨ ਅਤੇ ਤਲਾਕ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਚਰਚਾਵਾਂ ‘ਤੇ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਆਪਣੀ ਪਤਨੀ ਗੀਤ ਗ੍ਰੇਵਾਲ ਨਾਲੋਂ ਕਾਨੂੰਨੀ ਤੌਰ ‘ਤੇ ਵੱਖ ਹੋ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਪਣੀ ਸਾਬਕਾ ਪਤਨੀ ਅਤੇ ਮੌਜੂਦਾ ਸਮੇਂ ਜ਼ਿੰਦਗੀ ਵਿੱਚ ਸ਼ਾਮਲ ਔਰਤ, ਦੋਵਾਂ ਦਾ ਬਰਾਬਰ ਸਤਿਕਾਰ ਕਰਨਾ ਹੀ ਅਸਲ ਮਰਦਾਨਗੀ ਦੀ ਪਛਾਣ ਹੈ।

ਜ਼ਿਕਰਯੋਗ ਹੈ ਕਿ ਪਰਮੀਸ਼ ਵਰਮਾ ਦੀ ਪਤਨੀ ਗੀਤ ਗ੍ਰੇਵਾਲ ਕੈਨੇਡਾ ਦੀ ਇੱਕ ਜਾਣੀ-ਪਛਾਣੀ ਵਕੀਲ ਅਤੇ ਸਿਆਸਤਦਾਨ ਹਨ। ਉਨ੍ਹਾਂ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ਵਿੱਚ ਵੀ ਕਿਸਮਤ ਅਜ਼ਮਾਈ ਸੀ। ਦੋਵਾਂ ਦਾ ਵਿਆਹ 21 ਅਕਤੂਬਰ 2021 ਨੂੰ ਕੈਨੇਡਾ ਵਿੱਚ ਬੜੀ ਧੂਮਧਾਮ ਨਾਲ ਹੋਇਆ ਸੀ, ਜਿਸ ਤੋਂ ਬਾਅਦ ਭਾਰਤ ਵਿੱਚ ਵੀ ਵੱਡੀ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ। ਦੋਵਾਂ ਦੀ ਇੱਕ ਧੀ ਵੀ ਹੈ। ਹਾਲਾਂਕਿ, ਪਿਛਲੇ ਲਗਭਗ ਇੱਕ ਸਾਲ ਤੋਂ ਉਨ੍ਹਾਂ ਦੇ ਵਿਆਹੁਤਾ ਰਿਸ਼ਤੇ ਵਿੱਚ ਖਟਾਸ ਆਉਣ ਅਤੇ ਵੱਖ ਹੋਣ ਦੀਆਂ ਖ਼ਬਰਾਂ ਲਗਾਤਾਰ ਸੁਰਖ਼ੀਆਂ ਬਣ ਰਹੀਆਂ ਸਨ।

ਜਨਵਰੀ 2026 ਦੌਰਾਨ ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਵੱਖ ਹੋਣ ਨਾਲ ਜੁੜੇ ਕੁਝ ਕਥਿਤ ਕਾਨੂੰਨੀ ਦਸਤਾਵੇਜ਼ ਤੇਜ਼ੀ ਨਾਲ ਵਾਇਰਲ ਹੋਏ ਸਨ। ਉਸ ਦੌਰਾਨ ਨਾ ਤਾਂ ਪਰਮੀਸ਼ ਅਤੇ ਨਾ ਹੀ ਗੀਤ ਗ੍ਰੇਵਾਲ ਵੱਲੋਂ ਕੋਈ ਜਨਤਕ ਬਿਆਨ ਜਾਰੀ ਕੀਤਾ ਗਿਆ ਸੀ। ਹੁਣ ਪਰਮੀਸ਼ ਵੱਲੋਂ ਖ਼ੁਦ ਸਥਿਤੀ ਸਪੱਸ਼ਟ ਕੀਤੇ ਜਾਣ ਤੋਂ ਬਾਅਦ ਦੋਵਾਂ ਦੇ ਤਲਾਕ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਹੋ ਗਈ ਹੈ।

ਸੋਸ਼ਲ ਮੀਡੀਆ ਟਰੋਲਿੰਗ ਵਿਚਾਲੇ ਪਰਮੀਸ਼ ਨੇ ਦਿੱਤਾ ਢੁਕਵਾਂ ਜਵਾਬ

ਤਲਾਕ ਦੀਆਂ ਖ਼ਬਰਾਂ ਦਰਮਿਆਨ ਪਰਮੀਸ਼ ਵਰਮਾ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ। ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦਾ ਨਾਂ ਮਾਡਲ ਤੇ ਅਦਾਕਾਰਾ ਹਰਮਨ ਬਰਾੜ ਨਾਲ ਜੋੜਿਆ ਜਾ ਰਿਹਾ ਹੈ। ਦੋਵਾਂ ਦੀਆਂ ਇਕੱਠਿਆਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੇ ਰਿਸ਼ਤੇ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਅੰਦਾਜ਼ੇ ਲਗਾ ਰਹੇ ਸਨ। ਖ਼ਾਸ ਤੌਰ ‘ਤੇ ਹਰਮਨ ਦੇ ਜਨਮਦਿਨ ਮੌਕੇ ਪਰਮੀਸ਼ ਵੱਲੋਂ ਸਾਂਝੀ ਕੀਤੀ ਗਈ Happy Birthday Love ਵਾਲੀ ਪੋਸਟ ਤੋਂ ਬਾਅਦ ਇਹ ਚਰਚਾਵਾਂ ਹੋਰ ਤੇਜ਼ ਹੋ ਗਈਆਂ ਸਨ।

ਇੰਟਰਨੈੱਟ ‘ਤੇ ਲਗਾਤਾਰ ਹੋ ਰਹੀ ਟਰੋਲਿੰਗ ਦਾ ਜਵਾਬ ਦਿੰਦਿਆਂ ਪਰਮੀਸ਼ ਨੇ ਕਿਹਾ ਕਿ ਜਦੋਂ ਵੀ ਕੋਈ ਰਿਸ਼ਤਾ ਟੁੱਟਦਾ ਹੈ ਤਾਂ ਅਕਸਰ ਮਰਦ ਨੂੰ ਬਹੁਤ ਆਸਾਨੀ ਨਾਲ ਕਟਹਿਰੇ ਵਿੱਚ ਖੜ੍ਹਾ ਕਰਕੇ ਗੁਨਾਹਗਾਰ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ ਅਸਲ ਮਰਦਾਨਗੀ ਇਸ ਗੱਲ ਵਿੱਚ ਹੈ ਕਿ ਤੁਸੀਂ ਆਪਣੀ ਸਾਬਕਾ ਜੀਵਨ ਸਾਥਣ ਦੀ ਇੱਜ਼ਤ ਕਰੋ ਅਤੇ ਨਾਲ ਹੀ ਅੱਜ ਜੋ ਔਰਤ ਤੁਹਾਡੀ ਜ਼ਿੰਦਗੀ ਦਾ ਹਿੱਸਾ ਹੈ, ਉਸ ਨੂੰ ਵੀ ਪੂਰਾ ਮਾਣ-ਸਤਿਕਾਰ ਦਿਓ। ਉਨ੍ਹਾਂ ਕਿਹਾ ਕਿ ਔਖੇ ਸਮੇਂ ਦਾ ਸਾਹਮਣਾ ਉਨ੍ਹਾਂ ਨੇ ਨਿੱਜੀ ਤੌਰ ‘ਤੇ ਕੀਤਾ ਹੈ ਅਤੇ ਉਹ ਆਪਣੇ ਹਰ ਫ਼ੈਸਲੇ ਦੀ ਪੂਰੀ ਜ਼ਿੰਮੇਵਾਰੀ ਖ਼ੁਦ ਲੈਂਦੇ ਹਨ।

View this post on Instagram

A post shared by @parmishlife

ਹਰਮਨ ਬਰਾੜ ਨਾਲ ਰਿਸ਼ਤੇ ‘ਤੇ ਬਣਿਆ ਹੋਇਆ ਹੈ ਸਸਪੈਂਸ

ਪਰਮੀਸ਼ ਨੇ ਆਪਣੀ ਪੋਸਟ ਵਿੱਚ ਆਪਣੀ ਮੌਜੂਦਾ ਜ਼ਿੰਦਗੀ ਵਿੱਚ ਸ਼ਾਮਲ ਔਰਤ ਦਾ ਨਾਂ ਖੁੱਲ੍ਹ ਕੇ ਜ਼ਾਹਰ ਨਹੀਂ ਕੀਤਾ। ਹਾਲਾਂਕਿ, ਸੋਸ਼ਲ ਮੀਡੀਆ ਯੂਜ਼ਰਸ ਇਸ ਦਾ ਸਿੱਧਾ ਸੰਬੰਧ ਹਰਮਨ ਬਰਾੜ ਨਾਲ ਹੀ ਜੋੜ ਰਹੇ ਹਨ। ਭਾਵੇਂ ਦੋਵਾਂ ਦੀ ਨੇੜਤਾ ਦੀਆਂ ਖ਼ਬਰਾਂ ਲਗਾਤਾਰ ਚਰਚਾ ਵਿੱਚ ਹਨ, ਪਰ ਪਰਮੀਸ਼ ਜਾਂ ਹਰਮਨ ਵੱਲੋਂ ਅਜੇ ਤੱਕ ਰਸਮੀ ਤੌਰ ‘ਤੇ ਡੇਟਿੰਗ ਕਰਨ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਸ ਲਈ ਫ਼ਿਲਹਾਲ ਇਸ ਨੂੰ ਮਹਿਜ਼ ਇੱਕ ਅੰਦਾਜ਼ਾ ਹੀ ਮੰਨਿਆ ਜਾ ਰਿਹਾ ਹੈ। ਕੁਲ ਮਿਲਾ ਕੇ, ਪਰਮੀਸ਼ ਵਰਮਾ ਨੇ ਜਿੱਥੇ ਗੀਤ ਗ੍ਰੇਵਾਲ ਨਾਲ ਆਪਣੇ ਤਲਾਕ ‘ਤੇ ਮੋਹਰ ਲਗਾ ਦਿੱਤੀ ਹੈ, ਉੱਥੇ ਹੀ ਉਨ੍ਹਾਂ ਨੇ ਜ਼ਿੰਦਗੀ ਦੇ ਨਵੇਂ ਪੜਾਅ ਵਿੱਚ ਕਿਸੇ ਔਰਤ ਦੀ ਮੌਜੂਦਗੀ ਦਾ ਸੰਕੇਤ ਤਾਂ ਦਿੱਤਾ ਹੈ, ਪਰ ਉਸ ਦੇ ਨਾਂ ਨੂੰ ਫ਼ਿਲਹਾਲ ਰਾਜ਼ ਹੀ ਰੱਖਿਆ ਹੈ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...