AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ ‘ਚ ਅਦਾਲਤ ਸਖ਼ਤ, ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਸਾਲ 2018 ਵਿੱਚ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਈ ਫ਼ਾਇਰਿੰਗ ਮਾਮਲੇ 'ਚ ਮੋਹਾਲੀ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਹੈ। ਸੁਣਵਾਈ ਦੌਰਾਨ ਪੇਸ਼ ਨਾ ਹੋਣ ਕਰਕੇ ਅਦਾਲਤ ਨੇ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਪੰਜ ਗਵਾਹਾਂ ਵਿਰੁੱਧ ਨਵੇਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਲਾਪਰਵਾਹੀ ਕਾਰਨ ਹੋ ਰਹੀ ਦੇਰੀ 'ਤੇ ਸਰਕਾਰੀ ਧਿਰ ਨੂੰ ਆਖ਼ਰੀ ਮੌਕਾ ਦਿੱਤਾ ਗਿਆ ਹੈ।

ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ 'ਚ ਅਦਾਲਤ ਸਖ਼ਤ, ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
tv9-punjabi
| Updated On: 08 Sep 2026 18:43 PM IST
Share

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਸਾਲ 2018 ਦੌਰਾਨ ਮੋਹਾਲੀ ਵਿਖੇ ਹੋਈ ਫ਼ਾਇਰਿੰਗ ਦੇ ਹਾਈ-ਪ੍ਰੋਫ਼ਾਈਲ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਵੱਲੋਂ ਨਿਰਧਾਰਤ ਸੁਣਵਾਈ ਦੌਰਾਨ ਪੇਸ਼ ਨਾ ਹੋਣ ‘ਤੇ ਗਵਾਹ ਗੁਰਕੀਰਤ ਸਿੰਘ ਸਮੇਤ ਏਐੱਸਆਈ ਸੁਖਪਾਲ ਸਿੰਘ, ਏਐੱਸਆਈ ਜਸਪਾਲ ਸਿੰਘ, ਐੱਸਆਈ ਮਲਕੀਤ ਸਿੰਘ ਅਤੇ ਏਐੱਸਆਈ ਸੇਵਾ ਸਿੰਘ ਵਿਰੁੱਧ ਨਵੇਂ ਸਿਰਿਓਂ ਗ਼ੈਰ-ਜ਼ਮਾਨਤੀ ਵਾਰੰਟ (ਐੱਨਬੀਡਬਲਿਊ) ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗਵਾਹਾਂ ਦੇ ਬਿਆਨ ਅਤੇ ਸਬੂਤ ਦਰਜ ਕਰਵਾਉਣ ਦੀ ਅਦਾਲਤੀ ਪ੍ਰਕਿਰਿਆ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਹਿੱਤ ਡੀਆਈਜੀ ਰੋਪੜ ਰੇਂਜ ਨੂੰ ਵਿਸ਼ੇਸ਼ ਪੱਤਰ ਵੀ ਭੇਜਿਆ ਗਿਆ ਹੈ।

ਸਬੂਤ ਪੇਸ਼ ਕਰਨ ਲਈ ਦਿੱਤੇ ਕਈ ਮੌਕੇ

ਇਸ ਮਾਮਲੇ ਵਿੱਚ ਅਦਾਲਤ ਵੱਲੋਂ 18 ਜਨਵਰੀ 2024 ਨੂੰ ਦੋਸ਼ ਤੈਅ ਕੀਤੇ ਗਏ ਸਨ। ਸਰਕਾਰੀ ਧਿਰ ਨੇ ਆਪਣੇ ਸਬੂਤ ਮੁਕੰਮਲ ਕਰਨ ਲਈ ਪਹਿਲਾਂ ਵੀ ਕਈ ਵਾਰ ਮੋਹਲਤ ਲਈ, ਪਰ ਇਸ ਦੇ ਬਾਵਜੂਦ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਸਰਕਾਰੀ ਧਿਰ ਦੇ ਇਸ ਗ਼ੈਰ-ਸੰਜੀਦਾ ਅਤੇ ਲਾਪਰਵਾਹ ਰਵੱਈਏ ਕਾਰਨ ਹੀ ਅਦਾਲਤੀ ਕਾਰਵਾਈ ਵਿੱਚ ਬੇਲੋੜੀ ਦੇਰੀ ਹੋਈ ਹੈ।

ਕੇਸ ਦੇ ਖ਼ਾਸ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਸਰਕਾਰੀ ਧਿਰ ਨੂੰ ਆਖ਼ਰੀ ਮੌਕਾ ਦਿੱਤਾ ਹੈ ਕਿ ਉਹ ਤੈਅ ਕੀਤੀ ਗਈ ਮਿਤੀ ‘ਤੇ ਆਪਣੇ ਸਾਰੇ ਗਵਾਹਾਂ ਦੀ ਗਵਾਹੀ ਹਰ ਹਾਲ ਮੁਕੰਮਲ ਕਰੇ। ਇਸ ਤੋਂ ਪਹਿਲਾਂ ਮੁਲਜ਼ਮ ਅਸ਼ੀਸ਼ ਵੱਲੋਂ ਅਦਾਲਤ ਵਿੱਚ ਕੇਸ ਦੀ ਸੁਣਵਾਈ ਜਲਦ ਮੁਕੰਮਲ ਕਰਵਾਉਣ ਲਈ ਇੱਕ ਅਰਜ਼ੀ ਵੀ ਦਾਇਰ ਕੀਤੀ ਗਈ ਸੀ। ਦੂਜੇ ਪਾਸੇ ਅਦਾਲਤ ਨੇ ਇਸ ਕੇਸ ਨਾਲ ਸਬੰਧਤ ਮੁਲਜ਼ਮਾਂ ਦਿਲਪ੍ਰੀਤ ਸਿੰਘ ਉਰਫ਼ ਬਾਬਾ, ਸੁਖਪ੍ਰੀਤ ਸਿੰਘ ਬੁੱਢਾ, ਅਸ਼ੀਸ਼ ਅਤੇ ਹਰਜਿੰਦਰ ਸਿੰਘ ਨੂੰ ਪੇਸ਼ ਕਰਨ ਲਈ 17 ਸਤੰਬਰ ਵਾਸਤੇ ਪੇਸ਼ੀ ਵਾਰੰਟ ਜਾਰੀ ਕੀਤੇ ਹਨ।

ਸਿਲਸਿਲੇਵਾਰ ਜਾਣੋ ਸਾਲ 2018 ਦਾ ਪੂਰਾ ਗੋਲੀਬਾਰੀ ਮਾਮਲਾ

ਮਿਤੀ ਅਤੇ ਸਥਾਨ: ਇਹ ਘਟਨਾ 13 ਅਪ੍ਰੈਲ 2018 ਦੀ ਰਾਤ ਨੂੰ ਵਾਪਰੀ ਸੀ। ਪੰਜਾਬੀ ਗਾਇਕ ਪਰਮੀਸ਼ ਵਰਮਾ ਚੰਡੀਗੜ੍ਹ ਸਥਿਤ ਇਲਾਂਤੇ ਮਾਲ ਵਿੱਚ ਇੱਕ ਪ੍ਰਮੋਸ਼ਨਲ ਪ੍ਰੋਗਰਾਮ ਖ਼ਤਮ ਕਰਨ ਉਪਰੰਤ ਆਪਣੇ ਦੋਸਤ ਕੁਲਵੰਤ ਚਾਹਲ ਨਾਲ ਮੋਹਾਲੀ ਸਥਿਤ ਆਪਣੇ ਘਰ ਪਰਤ ਰਹੇ ਸਨ।

ਹਮਲੇ ਦਾ ਵੇਰਵਾ: ਜਿਵੇਂ ਹੀ ਉਨ੍ਹਾਂ ਦੀ ਕਾਰ ਮੋਹਾਲੀ ਦੇ ਸੈਕਟਰ-91 ਨੇੜੇ ਪਹੁੰਚੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਜਾਨਲੇਵਾ ਹਮਲੇ ਦੌਰਾਨ ਪਰਮੀਸ਼ ਵਰਮਾ ਅਤੇ ਉਨ੍ਹਾਂ ਦੇ ਦੋਸਤ ਦੀ ਲੱਤ ਵਿੱਚ ਗੋਲੀ ਲੱਗੀ ਸੀ। ਜ਼ਖ਼ਮੀ ਹਾਲਤ ਵਿੱਚ ਦੋਵਾਂ ਨੂੰ ਤੁਰੰਤ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

ਗੈਂਗਸਟਰ ਵੱਲੋਂ ਜ਼ਿੰਮੇਵਾਰੀ: ਇਸ ਖ਼ੂਨੀ ਹਮਲੇ ਦੇ ਅਗਲੇ ਹੀ ਦਿਨ ਬਦਨਾਮ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਹਮਲੇ ਦੀ ਸਿੱਧੀ ਜ਼ਿੰਮੇਵਾਰੀ ਲਈ ਸੀ ਅਤੇ ਨਾਲ ਹੀ ਪਰਮੀਸ਼ ਵਰਮਾ ਨੂੰ ਹੋਰ ਗੰਭੀਰ ਧਮਕੀਆਂ ਵੀ ਦਿੱਤੀਆਂ ਸਨ।

ਫ਼ਿਰੌਤੀ ਦਾ ਮਾਮਲਾ: ਪੁਲਿਸ ਜਾਂਚ ਦੌਰਾਨ ਇਹ ਖ਼ੁਲਾਸਾ ਹੋਇਆ ਸੀ ਕਿ ਪਰਮੀਸ਼ ਵਰਮਾ ਕੋਲੋਂ ਕਥਿਤ ਤੌਰ ‘ਤੇ ਮੋਟੀ ਫ਼ਿਰੌਤੀ ਮੰਗੀ ਗਈ ਸੀ। ਜਦੋਂ ਇਹ ਮੰਗ ਪੂਰੀ ਨਾ ਹੋਈ ਤਾਂ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੇ ਇਰਾਦੇ ਨਾਲ ਹੀ ਇਹ ਜਾਨਲੇਵਾ ਹਮਲਾ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...