25 ਸਾਲਾ ਵਿਅਕਤੀ ਨੇ ਸਲਮਾਨ ਖਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਰਾਜਸਥਾਨ ਤੋਂ ਗ੍ਰਿਫਤਾਰ | person threatened Salman Khan was arrested from Rajasthan Know full in punjabi Punjabi news - TV9 Punjabi

25 ਸਾਲਾ ਵਿਅਕਤੀ ਨੇ ਸਲਮਾਨ ਖਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਰਾਜਸਥਾਨ ਤੋਂ ਗ੍ਰਿਫਤਾਰ

Published: 

16 Jun 2024 16:24 PM

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਕੋਈ ਸੰਕੇਤ ਦਿਖਾਈ ਨਹੀਂ ਦੇ ਰਿਹਾ। ਜਿੱਥੇ ਇੱਕ ਪਾਸੇ ਉਹਨਾਂ ਦਾ ਪੂਰਾ ਧਿਆਨ ਆਪਣੇ ਕਰੀਅਰ ਵੱਲ ਹੈ, ਉੱਥੇ ਹੀ ਦੂਜੇ ਪਾਸੇ ਉਹਨਾਂ ਨੂੰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਹੁਣ ਇੱਕ ਵਿਅਕਤੀ ਨੇ ਸਲਮਾਨ ਖਾਨ ਨੂੰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

25 ਸਾਲਾ ਵਿਅਕਤੀ ਨੇ ਸਲਮਾਨ ਖਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਰਾਜਸਥਾਨ ਤੋਂ ਗ੍ਰਿਫਤਾਰ

ਪੁਲਿਸ ਮੁਲਾਜ਼ਮਾਂ ਨਾਲ ਧਮਕੀ ਦੇਣ ਵਾਲਾ ਨੌਜਵਾਨ

Follow Us On

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਪਿਛਲੇ ਕੁਝ ਸਮੇਂ ਤੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ‘ਤੇ ਹਨ। ਜਦੋਂ ਤੋਂ ਉਹਨਾਂ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ, ਉਸ ਤੋਂ ਬਾਅਦ ਉਹਨਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਸੁਪਰਸਟਾਰ ਦੇ ਪ੍ਰਸ਼ੰਸਕ ਵੀ ਅਦਾਕਾਰ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਤ ਹਨ। ਹਾਲ ਹੀ ‘ਚ ਸਲਮਾਨ ਖਾਨ ਨੇ ਵੀ ਇਸ ‘ਤੇ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਉਹ ਇਸ ਸਭ ਤੋਂ ਬਹੁਤ ਨਿਰਾਸ਼ ਹੋ ਗਏ ਹਨ ਅਤੇ ਉਨ੍ਹਾਂ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜੇ ਜ਼ਿਆਦਾ ਸਮਾਂ ਨਹੀਂ ਹੋਇਆ ਹੈ ਕਿ ਅਦਾਕਾਰ ਨੂੰ ਸੋਸ਼ਲ ਮੀਡੀਆ ਰਾਹੀਂ ਇੱਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਵੀ ਇਸ ਦੇ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਗਿਆ ਹੈ। ਬਿਸ਼ਨੋਈ ਗੈਂਗ ਨੇ ਯੂਟਿਊਬ ‘ਤੇ ਵੀਡੀਓ ਅਪਲੋਡ ਕਰਕੇ ਧਮਕੀ ਦਿੱਤੀ ਹੈ। ਧਮਕੀ ਦੇਣ ਵਾਲੇ ਮੁਲਜ਼ਮ ਬਨਵਾਰੀਲਾਲ ਲਤੂਰ ਲਾਲ ਗੁਰਜਰ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਅਕਤੀ ਦੀ ਉਮਰ ਕਰੀਬ 25 ਸਾਲ ਦੱਸੀ ਜਾ ਰਹੀ ਹੈ।

ਸਲਮਾਨ ਦੀ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ‘ਚ ਮੁੰਬਈ ਦੇ ਦੱਖਣੀ ਸਾਈਬਰ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਬਿਸ਼ਨੋਈ ਗੈਂਗ ਨਾਲ ਜੁੜੇ ਲੋਕਾਂ ਵਲੋਂ ਕੁਝ ਦਿਨ ਪਹਿਲਾਂ ਯੂਟਿਊਬ ‘ਤੇ ਇਕ ਵੀਡੀਓ ਪੋਸਟ ਕੀਤਾ ਗਿਆ ਸੀ ਅਤੇ ਇਲਜ਼ਾਮ ਹੈ ਕਿ ਉਸ ਨੇ ਸੁਪਰਸਟਾਰ ਦੇ ਕਤਲ ਨੂੰ ਲੈ ਕੇ ਬਿਆਨ ਦਿੱਤਾ ਸੀ। ਮੁੰਬਈ ਸਾਈਬਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 506 (2), 504, 34 ਦੇ ਨਾਲ-ਨਾਲ ਆਈਟੀ ਐਕਟ ਦੀ ਧਾਰਾ 66 (ਡੀ) ਤਹਿਤ ਕੇਸ ਦਰਜ ਕੀਤਾ ਹੈ।

ਸੋਹੇਲ-ਅਰਬਾਜ਼ ਤੋਂ ਪੁੱਛਗਿੱਛ ਕੀਤੀ ਗਈ

ਇਸ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਪੁਲਿਸ ਨੇ ਜਾਂਚ ਲਈ ਇੱਕ ਟੀਮ ਰਾਜਸਥਾਨ ਭੇਜੀ ਸੀ। ਕ੍ਰਾਈਮ ਬ੍ਰਾਂਚ ਪੁਲਸ ਨੇ ਇਸ ਮਾਮਲੇ ‘ਚ ਰਾਜਸਥਾਨ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਗੁੱਜਰ ਨੂੰ ਅੱਜ ਦੁਪਹਿਰ ਮੁੰਬਈ ਲਿਆਂਦਾ ਜਾਵੇਗਾ। ਸਲਮਾਨ ਖਾਨ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਤੋਂ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਸੋਹੇਲ ਅਤੇ ਅਰਬਾਜ਼ ਖਾਨ ਤੋਂ 2-2 ਘੰਟੇ ਪੁੱਛਗਿੱਛ ਕੀਤੀ ਗਈ। ਇਸ ‘ਚ ਸਲਮਾਨ ਨੇ ਕਿਹਾ ਕਿ ਉਹ ਇਸ ਲਈ ਪਹਿਲਾਂ ਹੀ ਸਜ਼ਾ ਭੁਗਤ ਚੁੱਕੇ ਹਨ ਅਤੇ ਲਗਾਤਾਰ ਧਮਕੀਆਂ ਤੋਂ ਤੰਗ ਆ ਚੁੱਕੇ ਹਨ। ਇਸ ਤੋਂ ਇਲਾਵਾ ਉਸ ਦੇ ਦੋ ਭਰਾਵਾਂ ਨੂੰ ਕਰੀਬ 150 ਸਵਾਲ ਪੁੱਛੇ ਗਏ। ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਸਿਹਤ ਦੇ ਮੁੱਦੇ ਕਾਰਨ ਇਸ ਜਾਂਚ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।

Exit mobile version