ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

Updated On: 

26 May 2023 10:46 AM

ਪੰਜਾਬੀ ਫਿਲਮ ਡਾਇਰੈਕਟਰ ਅਤੇ ਸਿੰਗਰ ਗਿੱਪੀ ਗਰੇਵਾਲ (Gippy Grewal) ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Gajendra Singh Shekhawat) ਹੋਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੇ ਸਿਆਸੀ ਅਟਕਲਾਂ ਛੇੜ ਦਿੱਤੀਆਂ ਹਨ।

ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

Pollywood News: ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਹੋਰਾਂ ਨਾਲ ਪੰਜਾਬੀ ਫਿਲਮ ਡਾਇਰੈਕਟਰ ਅਤੇ ਸਿੰਗਰ ਗਿੱਪੀ ਗਰੇਵਾਲ (Gippy Grewal ) ਨੇ ਮੁਲਾਕਾਤ ਕੀਤੀ ਹੈ। ਹਾਲਾਂਕਿ ਇਸ ਮੁਲਾਕਾਤ ਬਾਰੇ ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਹੋਇਆ ਕਿ ਇਹ ਗਿੱਪੀ ਗਰੇਵਾਲ ਅਤੇ ਗਜੇਂਦਰ ਸਿੰਘ ਸ਼ੇਖਾਵਤ ਵਿਚਾਲੇ ਇਹ ਨਿੱਜੀ ਤੌਰ ‘ਤੇ ਮੁਲਾਕਾਤ ਸੀ ਜਾਂ ਕਿਸੇ ਹੋਰ ਵਜ੍ਹਾ ਕਰ ਕੇ ਦੋਵਾਂ ਵਿਚਾਲੇ ਇਹ ਮੁਲਾਕਾਤ ਹੋਈ ਹੈ।

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤਾ ਟਵੀਟ

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਮਿਲ ਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਗਿੱਪੀ ਗਰੇਵਾਲ ਨੂੰ ਮਿਲ ਕੇ ਕਾਫੀ ਖੁਸ਼ੀ ਹੋਈ ਹੈ। ਉਸ ਨਾਲ ਖੂਬ ਚਰਚਾ ਹੋਈ। ਪੰਜਾਬ ਪ੍ਰਤੀ ਉਨ੍ਹਾਂ ਦੀ ਜਜ਼ਬਾਤੀ ਸੋਚ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ।

ਦੋਹਾਂ ਦੀ ਮੁਲਾਕਾਤ ਤੋਂ ਬਾਅਦ ਸਿਆਸੀ ਅਟਕਲਾਂ ਤੇਜ਼

ਗਿੱਪੀ ਗਰੇਵਾਲ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Gajendra Singh Shekhawat) ਦੀ ਇਸ ਮੁਲਾਕਾਤ ਨੇ ਸਿਆਸੀ ਅਟਕਲਾਂ ਛੇੜ ਦਿੱਤੀਆਂ ਹਨ। ਕੀ ਬੀਜੇਪੀ ਹੋਰਨਾਂ ਕਲਾਕਾਰਾਂ ਵਾਂਗ ਗਿੱਪੀ ਗਰੇਵਾਲ ‘ਤੇ ਵੀ ਡੋਰੇ ਪਾ ਰਾਹੀਂ ਹੈ ? ਕੀ ਸੰਨੀ ਦਿਉਲ ਵਾਂਗ ਗਿੱਪੀ ਵੀ ਲੋਕ ਸਭਾ ਚੋਣ ਲੜ ਸਕਦੇ ਹਨ। ਇਸ ਵਿਚਾਲੇ ਕਈ ਸਵਾਲ ਖੜੇ ਹੋ ਰਹੇ ਹਨ।

2024 ਲੋਕਸਭਾ ਚੋਣਾਂ ਨੂੰ ਲੈ ਕੇ ਮੁਲਾਕਤਾਂ ਦਾ ਦੌਰ

ਤੁਹਾਨੂੰ ਦੱਸ ਦਈਏ ਕਿ 2024 ਵਿੱਚ ਲੋਕਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਮੱਦੇਨਜ਼ਰ ਸਿਆਸੀ ਆਗੂਆਂ ਦੇ ਨਾਲ ਅਦਾਕਾਰ ਅਤੇ ਮਸ਼ਹੂਰ ਲੋਕ ਮੁਲਾਕਾਤਾਂ ਕਰ ਰਹੇ ਹਨ। ਹਾਲਾਂਕਿ ਕਿਸਆਸ ਲਗਾਏ ਜਾ ਰਹੇ ਹਨ ਕਿ ਗਿੱਪੀ ਗਰੇਵਾਲ ਵੀ ਸਿਆਸਤ ਵਿੱਚ ਆਪਣੀ ਕਿਸਮਤ ਅਜ਼ਮਾ ਸਕਦੇ ਹਨ । ਪਰ ਇਸ ਸਬੰਧੀ ਗਿੱਪੀ ਗਰੇਵਾਲ ਵੱਲੋਂ ਜਾਂ ਭਾਜਪਾ ਵੱਲੋਂ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us On

Published: 26 May 2023 09:04 AM

Related News