ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ
ਪੰਜਾਬੀ ਫਿਲਮ ਡਾਇਰੈਕਟਰ ਅਤੇ ਸਿੰਗਰ ਗਿੱਪੀ ਗਰੇਵਾਲ (Gippy Grewal) ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ (Gajendra Singh Shekhawat) ਹੋਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੇ ਸਿਆਸੀ ਅਟਕਲਾਂ ਛੇੜ ਦਿੱਤੀਆਂ ਹਨ।
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤਾ ਟਵੀਟ
ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਮਿਲ ਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਗਿੱਪੀ ਗਰੇਵਾਲ ਨੂੰ ਮਿਲ ਕੇ ਕਾਫੀ ਖੁਸ਼ੀ ਹੋਈ ਹੈ। ਉਸ ਨਾਲ ਖੂਬ ਚਰਚਾ ਹੋਈ। ਪੰਜਾਬ ਪ੍ਰਤੀ ਉਨ੍ਹਾਂ ਦੀ ਜਜ਼ਬਾਤੀ ਸੋਚ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ।पंजाब के जाने-माने गायक और अभिनेता गिप्पी ग्रेवाल जी से मिलकर खुशी हुई। उनसे अच्छी चर्चा हुई।
पंजाब के प्रति उनकी भावनात्मक सोच ने प्रभावित किया। pic.twitter.com/ltzEzX5yS2 — Gajendra Singh Shekhawat (@gssjodhpur) May 25, 2023
