Poonam Pandey Death: ਕੀ ਪੂਨਮ ਪਾਂਡੇ ਦੀ ਹੋ ਗਈ ਮੌਤ ? ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਉੱਠ ਰਹੇ ਸਵਾਲ
Poonam Pandey : ਅਦਾਕਾਰਾ ਪੂਨਮ ਪਾਂਡੇ ਦਾ ਨਾਂ ਹਮੇਸ਼ਾ ਹੀ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਪਰ ਇਸ ਦੌਰਾਨ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਪੂਨਮ ਪਾਂਡੇ ਦੀ ਮੌਤ ਦੀ ਖਬਰ ਆ ਰਹੀ ਹੈ। ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਸਰਵਾਈਕਲ ਕੈਂਸਰ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ।
ਅਦਾਕਾਰਾ ਪੂਨਮ ਪਾਂਡੇ ਦਾ ਨਾਂ ਹਮੇਸ਼ਾ ਹੀ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਪਰ ਇਸ ਦੌਰਾਨ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਪੂਨਮ ਪਾਂਡੇ ਦੀ ਮੌਤ ਦੀ ਖਬਰ ਆ ਰਹੀ ਹੈ। ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਦੀ ਮੌਤ ਹੋ ਗਈ ਹੈ ।
ਸ਼ੇਅਰ ਕੀਤੀ ਪੋਸਟ ‘ਚ ਲਿਖਿਆ ਹੈ ਕਿ ਅੱਜ ਦੀ ਸਵੇਰ ਉਨ੍ਹਾਂ ਲਈ ਬਹੁਤ ਮੁਸ਼ਕਲ ਹੈ। ਉਨ੍ਹਾਂ ਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਸਰਵਾਈਕਲ ਕੈਂਸਰ ਕਾਰਨ ਉਨ੍ਹਾਂ ਨੇ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ। ਜੋ ਵੀ ਕਦੇ ਉਨ੍ਹਾਂ ਦੇ ਸੰਪਰਕ ਵਿੱਚ ਆਇਆ, ਉਸਨੂੰ ਪਿਆਰ ਅਤੇ ਦਿਆਲਤਾ ਨਾਲ ਮਿਲੀ। ਇਸ ਮੁਸ਼ਕਲ ਸਮੇਂ ਵਿੱਚ, ਉਨ੍ਹਾਂ ਨੇ ਨਿੱਜਤਾ ਕਾਇਮ ਰੱਖਣ ਦੀ ਬੇਨਤੀ ਕੀਤੀ ਹੈ। ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਹੈਰਾਨ ਹੈ। ਬਹੁਤ ਸਾਰੇ ਲੋਕ ਅਜੇ ਵੀ ਇਸ ਗੱਲ ‘ਤੇ ਵਿਸ਼ਵਾਸ ਨਹੀਂ ਕਰਦੇ ਹਨ।
View this post on Instagram
ਪ੍ਰਾਪਤ ਜਾਣਕਾਰੀ ਅਨੁਸਾਰ ਪੂਨਮ ਪਾਂਡੇ ਦੀ ਮੌਤ 1 ਫਰਵਰੀ ਦੀ ਰਾਤ ਨੂੰ ਹੋਈ ਹੈ। ਸਰਵਾਈਕਲ ਕੈਂਸਰ ਨਾਲ ਲੜਾਈ ਲੜਦੇ ਹੋਏ ਅਦਾਕਾਰਾ ਦੀ ਮੌਤ ਹੋ ਗਈ। ਇਕ ਰਿਪੋਰਟ ਮੁਤਾਬਕ ਪੂਨਮ ਪਾਂਡੇ ਨੇ ਆਪਣੇ ਕਾਨਪੁਰ ਸਥਿਤ ਘਰ ‘ਚ ਆਖਰੀ ਸਾਹ ਲਿਆ।
ਇਹ ਵੀ ਪੜ੍ਹੋ
ਇਨ੍ਹਾਂ ਸ਼ੋਅਜ਼ ‘ਚ ਨਜ਼ਰ ਆਈ ਸੀ ਅਦਾਕਾਰਾ
ਅਦਾਕਾਰਾ ਟੀਵੀ ਦੇ ਦੋ ਸਭ ਤੋਂ ਵਿਵਾਦਿਤ ਸ਼ੋਅ ‘ਬਿੱਗ ਬੌਸ 6’ ਅਤੇ ‘ਲਾਕਅੱਪ’ ਦਾ ਹਿੱਸਾ ਰਹਿ ਚੁੱਕੀ ਹੈ। ਅਭਿਨੇਤਰੀ ਨੇ ਸੈਮ ਬੰਬੇ ਨਾਂ ਦੇ ਵਿਅਕਤੀ ਨਾਲ ਵਿਆਹ ਕੀਤਾ ਸੀ, ਜੋ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਦੋਹਾਂ ਦਾ ਤਲਾਕ ਹੋ ਗਿਆ। ਅਦਾਕਾਰਾ ਨੇ ਆਪਣੇ ਪਤੀ ‘ਤੇ ਕੁੱਟਮਾਰ ਦਾ ਵੀ ਆਰੋਪ ਲਗਾਇਆ ਸੀ। ਅਭਿਨੇਤਰੀ ਨੇ ‘ਨਸ਼ਾ’, ‘ਜਰਨੀ ਆਫ ਕਰਮਾ’ ਵਰਗੀਆਂ ਕਈ ਫਿਲਮਾਂ ‘ਚ ਵੀ ਕੰਮ ਕੀਤਾ ਹੈ।