AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Pradeep Rawat: ਡਾਕਟਰ CPR ਦੇ ਰਹੇ ਸਨ, ਉਸੇ ਸਮੇਂ ਮੈਂ ਪ੍ਰਦੀਪ ਰਾਵਤ ਦੇ ਆਖਰੀ ਪਲ, ਪੁੱਤਰ ਨੇ ਦੱਸੀਆਂ ਦਿਲ ਨੂੰ ਝੰਝੋੜ ਦੇਣ ਵਾਲੀਆਂ ਗੱਲਾਂ

Pradeep Rawat Son statement: ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ 5 ਅਗਸਤ ਦੀ ਸ਼ਾਮ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਨੇ ਉਸ ਦਰਦ ਭਰੇ ਪਲ ਨੂੰ ਯਾਦ ਕੀਤਾ ਹੈ, ਜਦੋਂ ਉਨ੍ਹਾਂ ਦੇ ਪਿਤਾ ਹਸਪਤਾਲ ਵਿੱਚ ਦਾਖ਼ਲ ਸਨ।

Pradeep Rawat: ਡਾਕਟਰ CPR ਦੇ ਰਹੇ ਸਨ, ਉਸੇ ਸਮੇਂ ਮੈਂ ਪ੍ਰਦੀਪ ਰਾਵਤ ਦੇ ਆਖਰੀ ਪਲ, ਪੁੱਤਰ ਨੇ ਦੱਸੀਆਂ ਦਿਲ ਨੂੰ ਝੰਝੋੜ ਦੇਣ ਵਾਲੀਆਂ ਗੱਲਾਂ
ਹਿਚਕੀਆਂ ਆਇਆ ਅਤੇ ਫ਼ਿਰ ਕੈਂਸਰ….
tv9-punjabi
| Published: 06 Aug 2026 14:05 PM IST
Share

Pradeep Rawat Son statement: ਹਿੰਦੀ ਅਤੇ ਸਾਊਥ ਸਿਨੇਮਾ ਦੇ ਦਿੱਗਜ ਅਦਾਕਾਰ ਪ੍ਰਦੀਪ ਰਾਵਤ ਨੇ 4 ਅਗਸਤ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਅਚਾਨਕ ਸਾਹਮਣੇ ਆਈ ਇਸ ਖ਼ਬਰ ਨੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਨੂੰ ਝੰਝੋੜ ਕੇ ਰੱਖ ਦਿੱਤਾ। 5 ਅਗਸਤ ਨੂੰ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨ ਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਆਮਿਰ ਖਾਨ, ਯਸ਼ਪਾਲ ਸ਼ਰਮਾ, ਅਖਿਲੇਂਦਰ ਮਿਸ਼ਰਾ ਸਮੇਤ ਕਈ ਵੱਡੇ ਅਦਾਕਾਰਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਪ੍ਰਦੀਪ ਰਾਵਤ ਦੇ ਪੁੱਤਰ ਵਿਕਰਮਾਦਿੱਤਿਆ ਰਾਵਤ ਨੇ ਉਨ੍ਹਾਂ ਨੂੰ ਮੁਖਾਗਨੀ ਦਿੱਤੀ। ਅੰਤਿਮ ਸੰਸਕਾਰ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਕਰਮ ਕਾਫ਼ੀ ਭਾਵੁਕ ਹੋ ਗਏ। ਉਨ੍ਹਾਂ ਨੇ ਆਪਣੇ ਪਿਤਾ ਦੇ ਆਖਰੀ ਪਲਾਂ ਨੂੰ ਯਾਦ ਕਰਦੇ ਹੋਏ ਦੱਸਿਆ ਕਿ ਜਦੋਂ ਉਨ੍ਹਾਂ ਦੇ ਪਿਤਾ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਆਈਸੀਯੂ (ICU) ਵਿੱਚ ਉਨ੍ਹਾਂ ਨੂੰ ਸੀਪੀਆਰ (CPR) ਦਿੱਤਾ ਜਾ ਰਿਹਾ ਸੀ, ਉਸੇ ਸਮੇਂ ਉਹ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਸਮਝ ਗਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦੋ ਮਹੀਨੇ ਪਹਿਲਾਂ ਤੱਕ ਬਿਲਕੁਲ ਠੀਕ ਸਨ। ਇਹ ਸਭ ਕੁਝ ਸਿਰਫ਼ ਡੇਢ ਮਹੀਨੇ ਦੇ ਅੰਦਰ ਹੀ ਹੋ ਗਿਆ।

ਪ੍ਰਦੀਪ ਰਾਵਤ ਨੂੰ ਸੀ ਬਲੱਡ ਕੈਂਸਰ

ਪ੍ਰਦੀਪ ਰਾਵਤ ਦੇ ਪੁੱਤਰ ਵਿਕਰਮਾਦਿੱਤਿਆ ਰਾਵਤ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਕੈਂਸਰ ਸੀ। ਉਹ ਕੈਂਸਰ ਨਾਲ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਸਾਰਿਆਂ ਨੂੰ ਛੱਡ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਕਰੀਬ ਡੇਢ ਮਹੀਨੇ ਪਹਿਲਾਂ ਉਨ੍ਹਾਂ ਨੂੰ ਲਗਾਤਾਰ ਹਿਚਕੀਆਂ ਆ ਰਹੀਆਂ ਸਨ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਬਲੱਡ ਕੈਂਸਰ ਹੋਣ ਬਾਰੇ ਪਤਾ ਲੱਗਿਆ। ਵਿਕਰਮ ਨੇ ਕਿਹਾ, ਡੇਢ ਮਹੀਨੇ ਪਹਿਲਾਂ ਉਨ੍ਹਾਂ ਨੂੰ ਲਗਾਤਾਰ ਹਿਚਕੀਆਂ ਆ ਰਹੀਆਂ ਸਨ। ਰੋਜ਼ ਹਿਚਕੀ ਆਉਣ ‘ਤੇ ਕਿਸੇ ਨੂੰ ਕਿਵੇਂ ਲੱਗ ਸਕਦਾ ਹੈ ਕਿ ਇਹ ਕੈਂਸਰ ਹੋ ਸਕਦਾ ਹੈ? ਅਸੀਂ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ, ਪਰ ਸਮੇਂ ਦੇ ਨਾਲ ਉਨ੍ਹਾਂ ਦੀ ਹਾਲਤ ਗੰਭੀਰ ਹੁੰਦੀ ਗਈ। ਅਸੀਂ ਘਰ ‘ਤੇ ਇੱਕ ਡਾਕਟਰ ਨੂੰ ਬੁਲਾਇਆ, ਤਾਂ ਉਨ੍ਹਾਂ ਨੇ ਕਿਹਾ ਕਿ ਸ਼ਾਇਦ ਪੇਟ ਵਿੱਚ ਇਨਫੈਕਸ਼ਨ ਹੋ ਸਕਦਾ ਹੈ। ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ, ਪਰ ਕੋਈ ਫਾਇਦਾ ਨਹੀਂ ਹੋਇਆ।

ਦੋ ਮਹੀਨੇ ਪਹਿਲਾਂ ਬਿਲਕੁਲ ਠੀਕ ਸਨ ਪ੍ਰਦੀਪ ਰਾਵਤ

ਵਿਕਰਮ ਨੇ ਦੱਸਿਆ ਕਿ ਇੱਕ ਦਿਨ ਉਹ ਐਕਟਿੰਗ ਵਰਕਸ਼ਾਪ ਵਿੱਚ ਸਨ। ਉਸੇ ਦੌਰਾਨ ਉਨ੍ਹਾਂ ਦੀ ਮਾਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਪਿਤਾ ਦੀ ਤਬੀਅਤ ਕਾਫ਼ੀ ਖ਼ਰਾਬ ਹੋ ਗਈ ਹੈ। ਇਸ ਤੋਂ ਬਾਅਦ ਪ੍ਰਦੀਪ ਰਾਵਤ ਨੂੰ ਡਾਕਟਰ ਕੋਲ ਲਿਜਾਇਆ ਗਿਆ। ਜਿੱਥੇ ਬਲੱਡ ਟੈਸਟ ਦੀ ਰਿਪੋਰਟ ਵਿੱਚ ਪਤਾ ਲੱਗਿਆ ਕਿ ਵਾਈਟ ਬਲੱਡ ਸੈਲ (WBC) ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਤੋਂ ਬਾਅਦ ਡਾਕਟਰ ਨੇ ਉਨ੍ਹਾਂ ਨੂੰ ਕੋਕਿਲਾਬੇਨ ਹਸਪਤਾਲ ਜਾਣ ਦੀ ਸਲਾਹ ਦਿੱਤੀ। ਜਦੋਂ ਉਨ੍ਹਾਂ ਨੂੰ ਕੋਕਿਲਾਬੇਨ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਦੱਸਿਆ ਕਿ 99 ਫੀਸਦੀ ਸੰਭਾਵਨਾ ਬਲੱਡ ਕੈਂਸਰ (ਲਿਊਕੇਮੀਆ) ਦੀ ਹੈ। ਇਸ ਤੋਂ ਬਾਅਦ ਅਗਲੇ ਦਿਨ ਇਹ ਪੁਸ਼ਟੀ ਹੋ ਗਈ ਕਿ ਉਨ੍ਹਾਂ ਨੂੰ ਲਿਊਕੇਮੀਆ ਹੀ ਹੈ। ਉਨ੍ਹਾਂ ਦੇ ਪੁੱਤਰ ਨੇ ਇਹ ਵੀ ਦੱਸਿਆ ਕਿ ਜਦੋਂ ਦੋ ਮਹੀਨੇ ਪਹਿਲਾਂ ਪ੍ਰਦੀਪ ਰਾਵਤ ਦਾ ਫੁੱਲ ਬਾਡੀ ਟੈਸਟ ਕਰਵਾਇਆ ਗਿਆ ਸੀ ਤਾਂ ਉਸ ਵਿੱਚ ਕੋਈ ਵੀ ਸਮੱਸਿਆ ਸਾਹਮਣੇ ਨਹੀਂ ਆਈ ਸੀ। ਇਹ ਸਭ ਕੁਝ ਸਿਰਫ਼ ਡੇਢ ਮਹੀਨੇ ਦੇ ਅੰਦਰ ਹੀ ਹੋ ਗਿਆ।

ਬੋਨ ਮੈਰੋ ਟ੍ਰਾਂਸਪਲਾਂਟ ਦੀ ਹੋ ਰਹੀ ਸੀ ਤਿਆਰੀ

ਵਿਕਰਮ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਡਾਕਟਰਾਂ ਨੇ ਕਿਹਾ ਸੀ ਕਿ ਹੁਣ ਰਿਪੋਰਟਾਂ ਵਿੱਚ ਸੁਧਾਰ ਆ ਰਿਹਾ ਹੈ। ਪਲੇਟਲੈਟਸ ਵੀ ਵੱਧ ਰਹੇ ਸਨ। ਇਸ ਦੇ ਨਾਲ ਹੀ ਬੋਨ ਮੈਰੋ ਟ੍ਰਾਂਸਪਲਾਂਟ ਦੀ ਤਿਆਰੀ ਵੀ ਕੀਤੀ ਜਾ ਰਹੀ ਸੀ। ਹਾਲਾਂਕਿ, ਅਚਾਨਕ ਉਨ੍ਹਾਂ ਨੂੰ ਬੁਖਾਰ ਹੋ ਗਿਆ ਅਤੇ ਪਲੇਟਲੈਟਸ ਘੱਟ ਕੇ ਸਿਰਫ਼ 3 ਹਜ਼ਾਰ ਰਹਿ ਗਏ, ਜਦਕਿ ਆਮ ਤੌਰ ‘ਤੇ ਇਹ ਗਿਣਤੀ 3 ਤੋਂ 3.5 ਲੱਖ ਦੇ ਵਿਚਕਾਰ ਹੋਣੀ ਚਾਹੀਦੀ ਹੈ। ਵਿਕਰਮ ਨੇ ਕਿਹਾ, ਅਸੀਂ ਆਈਸੀਯੂ (ICU) ਵੱਲ ਦੌੜੇ। ਜਦੋਂ ਮੈਂ ਦੇਖਿਆ ਕਿ ਡਾਕਟਰ ਉਨ੍ਹਾਂ ਨੂੰ ਸੀਪੀਆਰ (CPR) ਦੇ ਰਹੇ ਸਨ, ਤਾਂ ਉਸੇ ਸਮੇਂ ਮੈਨੂੰ ਸਮਝ ਆ ਗਿਆ ਅਤੇ ਮੰਮੀ ਵੀ ਰੋਣ ਲੱਗ ਪਈ ਸੀ।

Source:TV9Hindi.com

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...