ਅੰਮ੍ਰਿਤਸਰ ਨਿਊਜ਼। ਫਿਲਮ ਅਭਿਨੇਤਾ ਅਤੇ ਰਾਜਨੇਤਾ ਰਾਜ ਬੱਬਰ ਦੇ ਬੇਟੇ ਪ੍ਰਤੀਕ ਬੱਬਰ (Prateik Babbar) ਸੋਮਵਾਰ ਨੂੰ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ
ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਕ ਹੋਨ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲਿਆ। ਬੱਬਰ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤੀਕ ਬੱਬਰ ਨੇ ਕਿਹਾ ਕਿ ਮੈਂ ਪਿਹਲੀ ਵਾਰ ਗੁਰੂ ਘਰ ਆਇਆ ਹਾਂ। ਮੈਂ ਨਵੀਂ ਫਿਲਮ ਕਰਨ ਜਾ ਰਿਹਾ ਹਾਂ ਜਿਸਦਾ ਨਾਂ ਹੈ ਲਾਈਨਸ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਮੈਂ
ਸਿੱਖ ਦਾ ਕਿਰਦਾਰ ਨਿਭਾ ਰਿਹਾ ਹਾਂ। ਇਸ ਲਈ ਖਾਸ ਕਰਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਇੱਥੇ ਪਹੁੰਚਿਆ ਹਾਂ।

ਫਿਲਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲਾਈਨਸ ਫਿਲਮ
ਮਹਾਰਾਜਾ ਰਣਜੀਤ ਸਿੰਘ ਜੀ ਦੇ ਪੋਤੇ ਮਹਾਰਾਜਾ ਦਲੀਪ ਸਿੰਘ ਜੀ ਦੇ ਬੇਟੇ ਦੀ ਕਹਾਣੀ ਹੈ। ਉਨ੍ਹਾਂ ਕਿਹਾ ਕਿ ਫਿਲਮ ਦੇ ਬਾਰੇ ਜਿਆਦਾ ਜਾਣਕਾਰੀ ਸ਼ੇਅਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਾਡਾ ਸਰਨੇਮ ਬੱਬਰ ਮਹਾਰਾਜਾ ਰਣਜੀਤ ਸਿੰਘ ਵੱਲੋ ਹੀ ਦਿੱਤਾ ਗਿਆ ਸੀ। ਜਿਸ ਦੇ ਚਲਦੇ ਮੈ ਸਿੱਖ ਦਾ ਕਿਰਦਾਰ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਇਸ ਸਾਲ ਦੇ ਅੰਤ ਵਿੱਚ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ ਅਤੇ ਅਗਲੇ ਸਾਲ ਸਿਨੇਮਾਘਰਾਂ ਚ ਰਿਲੀਜ਼ ਹੋਵੇਗੀ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ