ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਦਾਕਾਰਾ ਪ੍ਰੀਤੀ ਜਿੰਟਾ, ਸ਼ਰਧਾ ਨਾਲ ਨਿਭਾਈ ਲੰਗਰ ਵਰਤਾਉਣ ਦੀ ਸੇਵਾ
ਬੋਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਤੇ ਆਈ.ਪੀ.ਐਲ. ਟੀਮ 'ਪੰਜਾਬ ਕਿੰਗਜ਼' ਦੀ ਮਾਲਕਣ ਪ੍ਰੀਤੀ ਜਿੰਟਾ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਪ੍ਰੀਤੀ ਜਿੰਟਾ ਦੀ ਆਮਦ ਨੂੰ ਲੈ ਕੇ ਗੁਰੂ ਘਰ ਆਈਆਂ ਸੰਗਤਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਬੋਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਤੇ ਆਈਪੀਐਲ ਟੀਮ ‘ਪੰਜਾਬ ਕਿੰਗਜ਼’ ਦੀ ਮਾਲਕਣ ਪ੍ਰੀਤੀ ਜਿੰਟਾ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਪ੍ਰੀਤੀ ਜਿੰਟਾ ਦੀ ਆਮਦ ਨੂੰ ਲੈ ਕੇ ਗੁਰੂ ਘਰ ਆਈਆਂ ਸੰਗਤਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਲੰਗਰ ਹਾਲ ਵਿੱਚ ਨਿਭਾਈ ਨਿਮਰਤਾ ਨਾਲ ਸੇਵਾ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪ੍ਰੀਤੀ ਜਿੰਟਾ ਲੰਗਰ ਹਾਲ ਵਿਖੇ ਪਹੁੰਚੀ, ਜਿੱਥੇ ਉਨ੍ਹਾਂ ਨੇ ਬੇਹੱਦ ਨਿਮਰਤਾ ਅਤੇ ਸ਼ਰਧਾ ਭਾਵਨਾ ਨਾਲ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਈ। ਸੇਵਾ ਦੌਰਾਨ ਉਨ੍ਹਾਂ ਦੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਸਾਫ਼ ਨਜ਼ਰ ਆ ਰਹੀ ਸੀ। ਇਸ ਦੌਰਾਨ ਕਈ ਸ਼ਰਧਾਲੂਆਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ ਅਤੇ ਅਦਾਕਾਰਾ ਨੇ ਵੀ ਬੜੇ ਪਿਆਰ ਨਾਲ ਸਭ ਦਾ ਅਭਿਨੰਦਨ ਸਵੀਕਾਰ ਕੀਤਾ।
ਟੀਮ ਦੀ ਜਿੱਤ ਲਈ ਕੀਤੀ ਅਰਦਾਸ
ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੀਤੀ ਜਿੰਟਾ ਨੇ ਕਿਹਾ, “ਬਸ ਬਾਬਾ ਜੀ ਦਾ ਬੁਲਾਵਾ ਆਇਆ ਸੀ, ਇਸ ਲਈ ਮੈਂ ਇੱਥੇ ਹਾਜ਼ਰ ਹੋ ਗਈ ਹਾਂ।” ਉਨ੍ਹਾਂ ਦੱਸਿਆ ਕਿ 11 ਤਾਰੀਖ ਨੂੰ ਉਨ੍ਹਾਂ ਦੀ ਟੀਮ ਦਾ ਇੱਕ ਅਹਿਮ ਮੁਕਾਬਲਾ ਹੈ ਅਤੇ ਉਹ ਵਾਹਿਗੁਰੂ ਦੇ ਚਰਨਾਂ ਵਿੱਚ ਟੀਮ ਦੀ ਜਿੱਤ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਈ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰੂ ਸਾਹਿਬ ਦੀ ਮਿਹਰ ਨਾਲ ਟੀਮ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਬਾਰੇ ਗੱਲ ਕਰਦਿਆਂ ਪ੍ਰੀਤੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪਿਆਰ ਨਾਲ “ਸਰਪੰਚ” ਕਹਿ ਕੇ ਬੁਲਾਉਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਵੱਲੋਂ ਟੀਮ ਨੂੰ ਜੋ ਬੇਅੰਤ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਸਾਰੇ ਪ੍ਰਸ਼ੰਸਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
