AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪਹੁੰਚੀ ਪ੍ਰਿਯੰਕਾ ਚੋਪੜਾ ਨੇ ਸ਼੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਲੰਗਰ ਹਾਲ ‘ਚ ਕੀਤੀ ਸੇਵਾ

ਵਿਸ਼ਵ ਪ੍ਰਸਿੱਧ ਅਦਾਕਾਰਾ ਪ੍ਰਿਯੰਕਾ ਚੋਪੜਾ ਅੱਜ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਪਹੁੰਚੀ, ਜਿੱਥੇ ਉਨ੍ਹਾਂ ਨੇ ਲਗਭਗ ਡੇਢ ਘੰਟੇ ਤੱਕ ਬਰਤਨ ਮਾਂਜਣ ਦੀ ਸੇਵਾ ਕੀਤੀ। ਸੇਵਾ ਦੇ ਨਾਲ-ਨਾਲ ਉਨ੍ਹਾਂ ਨੇ ਲੰਗਰ ਦੇ ਹੋਰ ਕੰਮਾਂ ਵਿੱਚ ਵੀ ਆਪਣਾ ਸਹਿਯੋਗ ਦਿੱਤਾ।

ਅੰਮ੍ਰਿਤਸਰ ਪਹੁੰਚੀ ਪ੍ਰਿਯੰਕਾ ਚੋਪੜਾ ਨੇ ਸ਼੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਲੰਗਰ ਹਾਲ 'ਚ ਕੀਤੀ ਸੇਵਾ
ਪ੍ਰਿਯੰਕਾ ਚੋਪੜਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਲੰਗਰ ਹਾਲ ‘ਚ ਕੀਤੀ ਸੇਵਾ
lalit-sharma
| Updated On: 12 Apr 2026 18:47 PM IST
Share

ਵਿਸ਼ਵ ਪ੍ਰਸਿੱਧ ਅਦਾਕਾਰਾ ਪ੍ਰਿਯੰਕਾ ਚੋਪੜਾ ਅੱਜ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਹ ਲੰਗਰ ਹਾਲ ਵਿੱਚ ਪਹੁੰਚੀ, ਜਿੱਥੇ ਉਨ੍ਹਾਂ ਨੇ ਲਗਭਗ ਡੇਢ ਘੰਟੇ ਤੱਕ ਬਰਤਨ ਮਾਂਜਣ ਦੀ ਸੇਵਾ ਕੀਤੀ। ਸੇਵਾ ਦੇ ਨਾਲ-ਨਾਲ ਉਨ੍ਹਾਂ ਨੇ ਲੰਗਰ ਦੇ ਹੋਰ ਕੰਮਾਂ ਵਿੱਚ ਵੀ ਆਪਣਾ ਸਹਿਯੋਗ ਦਿੱਤਾ। ਪ੍ਰਿਯੰਕਾ ਚੋਪੜਾ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਆਪਣੀ ਆਉਣ ਵਾਲੀ ਫਿਲਮ ‘ਅਮਰੀ’ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਸੀ। ਬੀਤੀ ਰਾਤ ਸ਼ੂਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਉਹ ਸਿੱਧਾ ਗੁਰੂ ਘਰ ਆਸ਼ੀਰਵਾਦ ਲੈਣ ਪਹੁੰਚ ਗਈ।

ਮਰਿਆਦਾ ਦਾ ਰੱਖਿਆ ਖ਼ਾਸ ਖ਼ਿਆਲ

ਗੁਰੂ ਘਰ ਵਿੱਚ ਹਾਜ਼ਰੀ ਦੌਰਾਨ ਪ੍ਰਿਯੰਕਾ ਚੋਪੜਾ ਨੇ ਮਰਿਆਦਾ ਦਾ ਪੂਰਾ ਖ਼ਿਆਲ ਰੱਖਿਆ। ਉਹ ਚਿੱਟੇ ਰੰਗ ਦੇ ਸੂਟ ਵਿੱਚ ਨਜ਼ਰ ਆਈ ਅਤੇ ਉਨ੍ਹਾਂ ਨੇ ਆਪਣਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਸੀ। ਪ੍ਰਿਯੰਕਾ ਨੇ ਇੱਕ ਆਮ ਸ਼ਰਧਾਲੂ ਵਾਂਗ ਲਾਈਨ ਵਿੱਚ ਲੱਗ ਕੇ ਦਰਸ਼ਨ ਕੀਤੇ। ਦੱਸਣਯੋਗ ਹੈ ਕਿ ਪਿਛਲੇ 12 ਦਿਨਾਂ ਵਿੱਚ ਇਹ ਉਨ੍ਹਾਂ ਦੀ ਦੂਜੀ ਯਾਤਰਾ ਹੈ। ਇਸ ਤੋਂ ਪਹਿਲਾਂ ਉਹ 31 ਮਾਰਚ ਨੂੰ ਵੀ ਇੱਥੇ ਆਈ ਸੀ ਅਤੇ ਉਸ ਸਮੇਂ ਵੀ ਉਨ੍ਹਾਂ ਨੇ ਲੰਗਰ ਹਾਲ ਵਿੱਚ ਸੇਵਾ ਨਿਭਾਈ ਸੀ।

18 ਸਾਲ ਦੀ ਉਮਰ ‘ਚ ਬਣੀ ‘ਮਿਸ ਵਰਲਡ’

ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਜਨਮੀ ਪ੍ਰਿਯੰਕਾ ਚੋਪੜਾ ਦਾ ਸਫ਼ਰ ਬੇਹੱਦ ਚੁਣੌਤੀਪੂਰਨ ਰਿਹਾ ਹੈ। ਬਚਪਨ ਵਿੱਚ ਉਨ੍ਹਾਂ ਨੂੰ ਕਦੇ ਰੰਗਭੇਦ ਦਾ ਸਾਹਮਣਾ ਕਰਨਾ ਪਿਆ ਅਤੇ ਕਦੇ ਤਾਅਨਿਆਂ ਤੋਂ ਬਚਣ ਲਈ ਬਾਥਰੂਮ ਵਿੱਚ ਲੁਕ ਕੇ ਖਾਣਾ ਖਾਧਾ। ਇਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ, ਮਹਿਜ਼ 18 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ 90 ਦੇਸ਼ਾਂ ਦੀਆਂ ਸੁੰਦਰੀਆਂ ਨੂੰ ਪਛਾੜ ਕੇ ਸਾਲ 2000 ਵਿੱਚ ‘ਮਿਸ ਵਰਲਡ’ ਦਾ ਖ਼ਿਤਾਬ ਆਪਣੇ ਨਾਮ ਕੀਤਾ।

ਬਾਲੀਵੁੱਡ ਦੀ ਸਿਆਸਤ ਅਤੇ ਹਾਲੀਵੁੱਡ ਵਿੱਚ ਇਤਿਹਾਸ

ਮਿਸ ਵਰਲਡ ਬਣਨ ਤੋਂ ਬਾਅਦ ਪ੍ਰਿਯੰਕਾ ਨੇ ਤਾਮਿਲ ਅਤੇ ਫਿਰ ਬਾਲੀਵੁੱਡ ਸਿਨੇਮਾ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਨੇ ‘ਐਤਰਾਜ਼’, ‘ਕ੍ਰਿਸ਼’, ‘ਫੈਸ਼ਨ’, ‘ਡਾਨ 2’ ਅਤੇ ‘ਅਗਨੀਪੱਥ’ ਵਰਗੀਆਂ ਸੁਪਰਹਿੱਟ ਫਿਲਮਾਂ ਰਾਹੀਂ ਖ਼ੁਦ ਨੂੰ ਚੋਟੀ ਦੀਆਂ ਅਦਾਕਾਰਾ ਦੀ ਸੂਚੀ ਵਿੱਚ ਸ਼ਾਮਲ ਕੀਤਾ। ਹਾਲਾਂਕਿ, 2015 ਤੋਂ ਬਾਅਦ ਉਨ੍ਹਾਂ ਨੇ ਅਚਾਨਕ ਹਿੰਦੀ ਫਿਲਮ ਇੰਡਸਟਰੀ ਛੱਡ ਦਿੱਤੀ।

ਸਾਲਾਂ ਬਾਅਦ ਇੱਕ ਪੋਡਕਾਸਟ ਵਿੱਚ ਪ੍ਰਿਯੰਕਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਬਾਲੀਵੁੱਡ ਤੋਂ ਦੂਰੀ ਨਹੀਂ ਬਣਾਈ ਸੀ, ਸਗੋਂ ਉਨ੍ਹਾਂ ਨੂੰ ਸਿਆਸਤ ਦਾ ਸ਼ਿਕਾਰ ਬਣਾ ਕੇ ਇੱਕ ਪਾਸੇ ਕਰ ਦਿੱਤਾ ਗਿਆ ਸੀ। ਮਨਚਾਹਿਆ ਕੰਮ ਨਾ ਮਿਲਣ ਕਾਰਨ ਉਨ੍ਹਾਂ ਨੇ ਹਾਲੀਵੁੱਡ ਦਾ ਰੁਖ ਕੀਤਾ। ਪ੍ਰਿਯੰਕਾ ਨੇ ਹਾਲੀਵੁੱਡ ਵਿੱਚ ਨਾ ਸਿਰਫ਼ ਆਪਣੀ ਪਛਾਣ ਬਣਾਈ, ਸਗੋਂ ਉੱਥੇ ਮਰਦ ਕਲਾਕਾਰਾਂ ਦੇ ਬਰਾਬਰ ਫੀਸ ਲੈ ਕੇ ਇਤਿਹਾਸ ਰਚ ਦਿੱਤਾ। ਅੱਜ ਉਹ ਹਾਲੀਵੁੱਡ ਵਿੱਚ ਸਭ ਤੋਂ ਵੱਧ ਕੰਮ ਕਰਨ ਵਾਲੀ ਭਾਰਤੀ ਅਦਾਕਾਰਾ ਹੈ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...