ਐਲਵਿਸ਼ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੇ ਐਕਟੀਵਿਸਟ ਨੂੰ ਮਿਲੀ ਸੁਰੱਖਿਆ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ

Updated On: 

23 Apr 2024 20:16 PM

ਐਕਟੀਵਿਸਟ ਸੌਰਭ ਗੁਪਤਾ ਅਤੇ ਉਸ ਦੇ ਭਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਐਲਵਿਸ ਯਾਦਵ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫ਼ੋਨ ਆਉਣੇ ਸ਼ੁਰੂ ਹੋ ਗਏ ਸਨ।

ਐਲਵਿਸ਼ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੇ ਐਕਟੀਵਿਸਟ ਨੂੰ ਮਿਲੀ ਸੁਰੱਖਿਆ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ

ਐਲਵਿਸ਼ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੇ ਐਕਟੀਵਿਸਟ ਨੂੰ ਮਿਲੀ ਸੁਰੱਖਿਆ

Follow Us On

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਲਵਿਸ਼ ਯਾਦਵ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਵਾਲੇ ਕਾਰਕੁਨ ਨੂੰ ਪੁਲਿਸ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਸ਼ੂ ਅਧਿਕਾਰ ਐਕਟਵਿਸਟ ਨੂੰ ਪੁਲਿਸ ਸੁਰੱਖਿਆ ਦੇਣ ਦਾ ਨਿਰਦੇਸ਼ ਦਿੱਤਾ ਹੈ, ਜਿਸ ਨੇ ਯੂਟਿਊਬਰ ਦੁਆਰਾ ਸੱਪਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਲੈ ਕੇ ਐਲਵੀਸ਼ ਯਾਦਵ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ।

ਐਕਟੀਵਿਸਟ ਸੌਰਭ ਗੁਪਤਾ ਅਤੇ ਉਸ ਦੇ ਭਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਐਲਵਿਸ ਯਾਦਵ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫ਼ੋਨ ਆਉਣੇ ਸ਼ੁਰੂ ਹੋ ਗਏ ਸਨ।

ਐਲਵਿਸ ਯਾਦਵ ‘ਤੇ ਮਾਮਲਾ ਦਰਜ

ਐਲਵਿਸ ਯਾਦਵ ‘ਤੇ ਕਥਿਤ ਤੌਰ ‘ਤੇ ਵੀਡੀਓ ਵਿਚ ਪਾਬੰਦੀਸ਼ੁਦਾ ਪ੍ਰਜਾਤੀ ਦੇ ਸੱਪਾਂ ਦੀ ਵਰਤੋਂ ਕਰਨ ਅਤੇ ਰੇਵ ਪਾਰਟੀਆਂ ਵਿਚ ਮਨੋਰੰਜਨ ਲਈ ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਦਾ ਦੋਸ਼ ਹੈ। ਗੁਰੂਗ੍ਰਾਮ ਪੁਲਿਸ ਨੇ ਵੀਡੀਓ ‘ਚ ਸੱਪਾਂ ਦੇ ਕਥਿਤ ਗੈਰ-ਕਾਨੂੰਨੀ ਇਸਤੇਮਾਲ ਦੇ ਦੋਸ਼ ‘ਚ ਐਲਵਿਸ ਯਾਦਵ ‘ਤੇ ਮਾਮਲਾ ਦਰਜ ਕੀਤਾ ਸੀ, ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੀ ਸੂਰਜਪੁਰ ਅਦਾਲਤ ਨੇ ਸੱਪ ਦੇ ਜ਼ਹਿਰ ਦੇ ਮਾਮਲੇ ‘ਚ ਐਲਵਿਸ ਯਾਦਵ ਨੂੰ ਜ਼ਮਾਨਤ ਦੇ ਦਿੱਤੀ ਸੀ।

18 ਅਪਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਸਜੀਤ ਸਿੰਘ ਬੇਦੀ ਨੇ ਗੁਰੂਗ੍ਰਾਮ ਪੁਲਿਸ ਕਮਿਸ਼ਨਰ ਨੂੰ ਗੁਰੂਗ੍ਰਾਮ ਕੇਸ ਦੇ ਸਬੰਧ ਵਿੱਚ ਹੇਠਲੀ ਅਦਾਲਤ ਵਿੱਚ ਪੇਸ਼ ਹੋਣ ਸਮੇਂ ਸ਼ਿਕਾਇਤਕਰਤਾਵਾਂ ਦੀ ਸੁਰੱਖਿਆ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ। “ਜਿੱਥੋਂ ਤੱਕ ਗੁੜਗਾਓਂ ਵਿਖੇ ਧਾਰਾ 156(3) ਦੇ ਤਹਿਤ ਪਟੀਸ਼ਨਕਰਤਾਵਾਂ ਦੁਆਰਾ ਦਾਇਰ ਕੀਤੀ ਗਈ ਸ਼ਿਕਾਇਤ ਦਾ ਸਬੰਧ ਹੈ, ਐਫਆਈਆਰ ਦਰਜ ਕਰਨ ਦੇ ਨਤੀਜੇ ਵਜੋਂ, ਪੁਲਿਸ ਕਮਿਸ਼ਨਰ, ਗੁੜਗਾਓਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਪਟੀਸ਼ਨਕਰਤਾਵਾਂ ਨੂੰ ਗੁੜਗਾਉਂ ਵਿਖੇ ਅਦਾਲਤ ਵਿੱਚ ਪੇਸ਼ ਹੋਣ ਅਤੇ ਜਦੋਂ ਲੋੜ ਹੋਵੇ, ਤਾਂ ਉਹਨਾਂ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।

ਉੱਤਰ ਪ੍ਰਦੇਸ਼ ਦੀਆਂ ਅਦਾਲਤਾਂ ਵਿੱਚ ਪਹੁੰਚ ਕਰ ਸਕਦੇ

ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਪਟੀਸ਼ਨਰ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮਿਲੀਆਂ ਧਮਕੀਆਂ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਦੀਆਂ ਅਦਾਲਤਾਂ ਵਿੱਚ ਪਹੁੰਚ ਕਰ ਸਕਦੇ ਹਨ। ਅਦਾਲਤ ਨੇ ਕਿਹਾ ਕਿ ਰਿਕਾਰਡ ਦੀ ਪੜਚੋਲ ਤੋਂ ਪਤਾ ਲੱਗਦਾ ਹੈ ਕਿ ਦੋਸ਼ ਮੁੱਖ ਤੌਰ ‘ਤੇ ਉੱਤਰ ਪ੍ਰਦੇਸ਼ ਵਿੱਚ ਮਿਲੀਆਂ ਧਮਕੀਆਂ ਨਾਲ ਸਬੰਧਤ ਹਨ। ਇਸ ਲਈ, ਪਟੀਸ਼ਨਰ ਆਪਣੀ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਲਈ ਉੱਤਰ ਪ੍ਰਦੇਸ਼ ਵਿੱਚ ਢੁਕਵੀਂ ਅਦਾਲਤ ਵਿੱਚ ਪਹੁੰਚ ਕਰਨ ਲਈ ਸੁਤੰਤਰ ਹਨ। ਇਨ੍ਹਾਂ ਟਿੱਪਣੀਆਂ ਨਾਲ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਦੱਸ ਦਈਏ ਕਿ ਪਿਛਲੇ ਸਾਲ ਪੀਪਲ ਫਾਰ ਐਨੀਮਲਜ਼ ਦੀ ਸ਼ਿਕਾਇਤ ‘ਤੇ ਨੋਇਡਾ ਪੁਲਿਸ ਨੇ ਕਥਿਤ ਤੌਰ ‘ਤੇ ਸੈਕਟਰ 51 ਸਥਿਤ ਬੈਂਕੁਏਟ ਹਾਲ ‘ਚ ਛਾਪਾ ਮਾਰ ਕੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਐਫਆਈਆਰ ਵਿੱਚ, ਐਲਵਿਸ਼ ਯਾਦਵ ਉੱਤੇ ਰੇਵ ਪਾਰਟੀਆਂ ਆਯੋਜਿਤ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜਿੱਥੇ ਵਿਦੇਸ਼ੀ ਲੋਕਾਂ ਨੂੰ ਵੀ ਬੁਲਾਇਆ ਗਿਆ ਸੀ ਅਤੇ ਮਨੋਰੰਜਨ ਲਈ ਸੱਪ ਦੇ ਜ਼ਹਿਰ ਦਾ ਸੇਵਨ ਕੀਤਾ ਗਿਆ ਸੀ। ਉਸ ਅਤੇ ਇਸ ਮਾਮਲੇ ਵਿੱਚ ਇੱਕ ਸਹਿ-ਦੋਸ਼ੀ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, ਵਾਈਲਡਲਾਈਫ ਪ੍ਰੋਟੈਕਸ਼ਨ ਐਕਟ ਅਤੇ ਆਈਪੀਸੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।