ਫਿਲਮ ਦਾਸਤਾਨ-ਏ-ਸਰਹਿੰਦ ‘ਤੇ ਮੁੜ ਭੜਕੀ ਐੱਸਜੀਪੀਸੀ, ਕਿਹਾ -ਰਿਲੀਜ਼ ਲਈ ਨਹੀਂ ਦਿੱਤੀ ਪ੍ਰਵਾਨਗੀ
Dastan-E-Sarhind: ਧਾਰਮਿਕ ਫਿਲਮ ਦਾਸਤਾਨ-ਏ-ਸਰਹਿੰਦ ਮੁੜ ਤੋਂ ਵਿਵਾਦਾਂ ਵਿੱਚ ਹੈ। ਕਿਉਂਕਿ ਇੱਕ ਵਾਰ ਫਿਰ ਸਿੱਖ ਭਾਈਚਾਰੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਬਾਰਾ ਸ਼ੈਡਿਊਲ ਹੋਈ ਫਿਲਮ ਦੀ ਰਿਲੀਜ਼ ਨੂੰ ਲੈ ਕੇ ਵਿਰੋਧ ਜਤਾ ਰਹੀ ਹੈ। ਕਮੇਟੀ ਨੇ ਟਵੀਟ ਕਰ ਸੰਗਤਾਂ ਅਤੇ ਫਿਲਮ ਪ੍ਰਬੰਧਕਾਂ ਸਾਹਮਣੇ ਆਪਣਾ ਪ੍ਰਤੀਕਰਮ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਵੀ ਇਸ ਫਿਲਮ ਤੇ ਇਤਰਾਜ਼ ਜਤਾਇਆ ਗਿਆ ਸੀ। ਜਿਸ ਕਾਰਨ ਫਿਲਮ ਦੇ ਨਿਰਦੇਸ਼ਤਕ ਇਸ ਨੂੰ ਰਿਲੀਜ਼ ਨਹੀਂ ਕਰ ਪਾਏ ਸਨ।
ਪੰਜਾਬੀ ਧਾਰਮਿਕ ਫਿਲਮ ਦਾਸਤਾਨ-ਏ-ਸਰਹਿੰਦ ਨੂੰ ਲੈ ਕੇ ਮੁੜ ਵਿਵਾਦ ਭਖ ਗਿਆ ਹੈ। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੀ ਰਿਲੀਜ਼ ਨੂੰ ਲੈ ਕੇ ਮੁੜ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਟਵੀਟ ਕਰ ਕਿਹਾ ਹੈ ਕਿ ਫਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਰਿਲਾਜ਼ ਹੋਣ ਨੂੰ ਲੈ ਕੇ ਲਗਾਏ ਜਾ ਰਹੇ ਬੋਰਡਾਂ ਲਈ ਫਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ।
ਨਾਲ ਹੀ ਕਮੇਟੀ ਨੇ ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਨਾਲ ਹੀ ਫਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫਿਲਮ ਸਬੰਧੀ ਕੋਈ ਫੈਸਲਾ ਲੈਣ। ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਨ ‘ਤੇ ਰੋਕ ਲਗਾਈ ਹੋਈ ਹੈ।
ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ
— Shiromani Gurdwara Parbandhak Committee (@SGPCAmritsar) October 25, 2023
ਇਹ ਵੀ ਪੜ੍ਹੋ
ਸਿੱਖ ਭਾਈਚਾਰੇ ‘ਚ ਵੀ ਗੁੱਸਾ
ਉੱਧਰ, ਫਿਲਮ ਦਾਸਤਾਨ-ਏ-ਸਰਹਿੰਦ ਫਿਲਮ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਵੀ ਵਿਰੋਧ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਸਿੱਖ ਇਤਿਹਾਸ ਨੂੰ ਲੈ ਕੇ ਜੋ ਦਿਖਾਇਆ ਗਿਆ ਹੈ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧ ਵਿੱਚ ਕਈ ਸਿੱਖ ਜੱਥੇਬੰਦੀਆਂ ਪਹਿਲਾਂ ਹੀ ਫਿਲਮ ਦੀ ਰੀਲਿਜ਼ ਨੂੰ ਰੋਕਣ ਦੀ ਗੱਲ ਕਹਿ ਚੁੱਕੀਆਂ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਐਨੀਮੇਸ਼ਨ ਫਿਲਮਾਂ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਮੂਰਤੀ ਪੂਜਾ ਵੱਲ ਜਾਣ ਨੂੰ ਮਜਬੂਰ ਕੀਤਾ ਗਿਆ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਉਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਪੰਥ ਨੂੰ ਇੱਕ ਮਜ਼ਬੂਤ ਪੈਨਲ ਬਨਾਉਣਾ ਚਾਹੀਦਾ ਹੈ, ਜੋ ਨਵੀਂ ਤਕਨੀਕ ਨਾਲ ਸਿੱਖੀ ਦਾ ਪ੍ਰਚਾਰ ਕਰਨ ਵਾਲੀਆਂ ਗਤੀਵਿਧੀਆਂ ਤੇ ਨਿਗਾਹ ਰੱਖੇ। ਪਹਿਲਾਂ ਵੀ ਛੋਟੇ ਸਾਹਿਬਜਾਦਿਆਂ ਨੂੰ ਐਨੀਮੇਸ਼ਨ ਰਾਹੀਂ ਸਿਨੇਮਾ ਘਰਾਂ ਵਿੱਚ ਦਿਖਾਇਆ ਗਿਆ ਸੀ ਪਰ ਹੁਣ ਛੋਟੇ ਸਾਹਿਬਜਾਦਿਆਂ ਦੇ ਬਰਾਬਰ ਆਮ ਇਨਸਾਨਾਂ ਨੂੰ ਸਵਾਲ-ਜਵਾਬ ਕਰਦਿਆਂ ਦਿਖਾਇਆ ਗਿਆ ਹੈ। ਜਿਸ ਨੂੰ ਸਿੱਖ ਭਾਈਚਾਰਾ ਕੱਦੇ ਵੀ ਬਦਦਾਸ਼ਤ ਨਹੀਂ ਕਰੇਗਾ।