ਹਨੀ ਸਿੰਘ ਤੇ ਕਰਨ ਔਜਲਾ ਦੀ ਅੱਜ ਪੇਸ਼ੀ, ਮਹਿਲਾ ਕਮਿਸ਼ਨ ਨੇ ਇਤਰਾਜਯੋਗ ਗਾਣਿਆਂ ‘ਤੇ ਲਿਆ ਸੀ ਨੋਟਿਸ
ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਸਬੰਧੀ ਡੀਜੀਪੀ ਪੰਜਾਬ ਨੂੰ ਪੱਤਰ ਲਿਖਿਆ ਸੀ। ਕਮਿਸ਼ਨ ਨੇ ਸੋ-ਮੋਟੋ ਨੋਟਿਸ ਲੈਂਦੇ ਹੋਏ ਲਿਖਿਆ ਸੀ ਕਿ ਇਸ ਸਬੰਧੀ ਪੰਜਾਬ ਪੁਲਿਸ ਹੈੱਡ ਕੁਆਰਟਰ ਦੇ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਜਾਂਚ ਕਰਵਾਈ ਜਾਵੇ ਤੇ ਨਾਲ ਹੀ ਜਾਂਚ ਕਰਨ ਵਾਲੇ ਅਧਿਕਾਰੀ ਨੂੰ ਕਾਰਵਾਈ ਸਬੰਧੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਸੀ।
ਪੰਜਾਬੀ ਸਿੰਗਰ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਆਪਣੇ ਗਾਣਿਆਂ ਦੇ ਚੱਲਦੇ ਵਿਵਾਦਾਂ ‘ਚ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਉਨ੍ਹਾਂ ਦੇ ਗਾਣਿਆਂ ‘ਤੇ ਨੋਟਿਸ ਲਿਆ ਸੀ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਦੋਵੇਂ ਸਿੰਗਰਾਂ ਦੇ ਗਾਣਿਆਂ ‘ਚ ਮਹਿਲਾਵਾਂ ਪ੍ਰਤੀ ਇਤਰਾਜਯੋਗ ਸ਼ਬਦਾਬਲੀ ਵਰਤੀ ਗਈ ਹੈ ਤੇ ਪੁਲਿਸ ਨੂੰ ਜਾਂਚ ਕਰਨ ਲਈ ਪੱਤਰ ਲਿਖਿਆ ਸੀ।
ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਣਗੇ ਦੋਵੇਂ ਸਿੰਗਰ
ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਸਬੰਧੀ ਡੀਜੀਪੀ ਪੰਜਾਬ ਨੂੰ ਪੱਤਰ ਲਿਖਿਆ ਸੀ। ਕਮਿਸ਼ਨ ਨੇ ਸੋ-ਮੋਟੋ ਨੋਟਿਸ ਲੈਂਦੇ ਹੋਏ ਲਿਖਿਆ ਸੀ ਕਿ ਇਸ ਸਬੰਧੀ ਪੰਜਾਬ ਪੁਲਿਸ ਹੈੱਡ ਕੁਆਰਟਰ ਦੇ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਜਾਂਚ ਕਰਵਾਈ ਜਾਵੇ ਤੇ ਨਾਲ ਹੀ ਜਾਂਚ ਕਰਨ ਵਾਲੇ ਅਧਿਕਾਰੀ ਨੂੰ ਕਾਰਵਾਈ ਸਬੰਧੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਸੀ।
ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਨੇ ਸਿੰਗਰ ਯੋ ਯੋ ਹਨੀ ਸਿੰਘ ਤੇ ਕਰਨ ਔਜਲਾ ਨੂੰ 11 ਅਗਸਤ ਸਵੇਰੇ 11:30 ਵਜੇ ਪੇਸ਼ ਹੋਣ ਲਈ ਵੀ ਕਿਹਾ ਸੀ।
ਕਿਨ੍ਹਾਂ ਗਾਣਿਆਂ ‘ਤੇ ਇਤਰਾਜ਼?
ਪੰਜਾਬ ਮਹਿਲਾ ਕਮੀਸ਼ਨ ਨੇ ਸਿੰਗਰ ਯੋ ਯੋ ਹਨੀ ਸਿੰਘ ਵੱਲੋਂ ਗਾਏ ਗਾਣੇ MILLIONAIRE ਤੇ ਕਰਨ ਔਜਲਾ ਵੱਲੋਂ ਗਾਏ ਗਾਣੇ MF GABHRU ਚ ਔਰਤਾਂ ਪ੍ਰਤੀ ਵਰਤੀ ਗਈ ਇਤਰਾਜਯੋਗ ਸ਼ਬਦਾਵਲੀ ਦਾ ਨੋਟਿਸ ਲੈਣ ਸਬੰਧੀ ਇੱਹ ਪੱਤਰ ਡਾਇਰੈਕਟਰ ਜਨਰਲ ਆਫ ਪੁਲਿਸ ਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਲਿਖਿਆ ਹੈ।
ਇਹ ਵੀ ਪੜ੍ਹੋ
ਪੱਤਰ ‘ਚ ਕੀ ਲਿਖਿਆ?
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖਦੇ ਹੋਏ ਕਿਹਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈ ਸਕਦਾ ਹੈ। ਕਮਿਸ਼ਨ ਵੱਲੋਂ ਅਜਿਹੇ ਮਾਮਲਿਆਂ ਨੂੰ ਬੜੀ ਹੀ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਹੈ ਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ‘ਚ ਔਰਤਾਂ ਦੇ ਅਧਿਕਾਰ, ਮਾਣ ਤੇ ਰੁਤਬੇ ਦੀ ਸੁਰੱਖਿਆ ਹੋਵੇ।
ਕਮਿਸ਼ਨ ਵੱਲੋਂ ਪੱਤਰ ‘ਚ ਅੱਗੇ ਲਿਖਿਆ ਗਿਆ ਕਿ ਸਾਡੇ ਧਿਆਨ ‘ਚ ਆਇਆ ਹੈ ਕਿ ਸੋਸ਼ਲ ਮੀਡੀਆ ਤੇ ਸਿੰਗਰ ਯੋ ਯੋ ਹਨੀ ਸਿੰਘ ਵੱਲੋਂ ਗਾਇਆ ਗਾਣਾ MILLIONAIRE ਤੇ ਕਰਨ ਔਜਲਾ ਵੱਲੋਂ ਗਾਇਆ ਗਾਣਾ MF GABHRU ਚੱਲ ਰਿਹਾ ਹੈ, ਜਿਸ ਚ ਉਨ੍ਹਾਂ ਵੱਲੋਂ ਔਰਤਾਂ ਪ੍ਰਤੀ ਬਹੁਤ ਹੀ ਇਤਰਾਜਯੋਗ ਸ਼ਬਦਾਵਲੀ ਵਰਤੀ ਗਈ ਹੈ। ਕਮਿਸ਼ਨ ਨੇ ਇਸ ਦੀ ਜਾਂਚ ਕਰਨ ਤੇ ਦੋਵੇਂ ਸਿੰਗਰਾਂ ਨੂੰ ਪੇਸ਼ ਕਰਨ ਦੀ ਗੱਲ ਕਹੀ ਸੀ।


