ਪੰਜਾਬੀ ਗਾਇਕ ਜੈਜ਼ੀ ਬੀ ਨੂੰ Birthday 'ਤੇ ਮਹਿਲਾ ਕਮਿਸ਼ਨ ਦਾ ਨੋਟਿਸ: ਗੀਤ 'ਚ ਔਰਤਾਂ ਨੂੰ ਕਿਹਾ ਭੇਡਾਂ; ਇੱਕ ਹਫ਼ਤੇ 'ਚ ਮੰਗਿਆ ਜਵਾਬ ਨਹੀਂ ਤਾਂ ਕਾਰਵਾਈ | Punjab Women Commission give notice to Jazzy B on his Birthday know in Punjabi Punjabi news - TV9 Punjabi

ਪੰਜਾਬੀ ਗਾਇਕ ਜੈਜ਼ੀ ਬੀ ਨੂੰ Birthday ‘ਤੇ ਮਹਿਲਾ ਕਮਿਸ਼ਨ ਦਾ ਨੋਟਿਸ: ਗੀਤ ‘ਚ ਔਰਤਾਂ ਨੂੰ ਕਿਹਾ ਭੇਡਾਂ; ਇੱਕ ਹਫ਼ਤੇ ‘ਚ ਮੰਗਿਆ ਜਵਾਬ

Updated On: 

01 Apr 2024 18:01 PM

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਵਰਜ਼ਨ ਈ-ਮੇਲ ਰਾਹੀਂ ਭੇਜਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਅੱਜ ਜੈਜ਼ੀ ਬੀ ਦਾ ਜਨਮਦਿਨ ਹੈ, ਅਤੇ ਅੱਜ ਹੀ ਉਨ੍ਹਾਂ ਨੂੰ ਇਹ ਨੋਟਿਸ ਭੇਜਿਆ ਗਿਆ ਸੀ।

ਪੰਜਾਬੀ ਗਾਇਕ ਜੈਜ਼ੀ ਬੀ ਨੂੰ Birthday ਤੇ ਮਹਿਲਾ ਕਮਿਸ਼ਨ ਦਾ ਨੋਟਿਸ: ਗੀਤ ਚ ਔਰਤਾਂ ਨੂੰ ਕਿਹਾ ਭੇਡਾਂ; ਇੱਕ ਹਫ਼ਤੇ ਚ ਮੰਗਿਆ ਜਵਾਬ

ਪੰਜਾਬੀ ਸਿੰਗਰ ਜੈਜੀ ਬੀ

Follow Us On

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਉਨ੍ਹਾਂ ਦੇ ਗੀਤ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਗਿਆ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਵਰਜ਼ਨ ਈ-ਮੇਲ ਰਾਹੀਂ ਭੇਜਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਅੱਜ ਜੈਜ਼ੀ ਬੀ ਦਾ ਜਨਮਦਿਨ ਹੈ, ਅਤੇ ਅੱਜ ਹੀ ਉਨ੍ਹਾਂ ਨੂੰ ਇਹ ਨੋਟਿਸ ਭੇਜਿਆ ਗਿਆ ਸੀ।

ਦਰਅਸਲ ਜੈਜ਼ੀ-ਬੀ ਨੇ ਪਿਛਲੇ ਮਹੀਨੇ ਹੀ ‘ਮੜਕ ਸ਼ਕੀਨਾਂ ਦੀ’ ਗੀਤ ਲਾਂਚ ਕੀਤਾ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਂਵਾਲਾ ਨੇ ਲਿਖਿਆ ਹੈ। ਇਸ ਗੀਤ ਲਈ ਜੀਤ ਕੱਦੋਂਵਾਲਾ ਨੂੰ ਨੋਟਿਸ ਵੀ ਭੇਜਿਆ ਗਿਆ ਹੈ। ਗੀਤ ਵਿੱਚ ਔਰਤਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਔਰਤਾਂ ਦੀ ਤੁਲਨਾ ਭੇਡਾਂ ਨਾਲ ਕੀਤੀ ਗਈ ਹੈ।

ਨੋਟਿਸ ‘ਚ ਸਾਫ ਲਿਖਿਆ ਹੈ ਕਿ ‘ਮਦਕ ਸ਼ਕੀਨਾ ਦੀ’ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਂਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।

ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਗੀਤ ਖ਼ਿਲਾਫ਼ ਕਾਰਵਾਈ ਲਈ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂਓ ਮੋਟੋ ਲਿਆ ਗਿਆ ਹੈ। ਜੈਜ਼ੀ-ਬੀ ਅਤੇ ਲੇਖਕ ਜੀ ਕੱਦੋਂਵਾਲ ਨੂੰ ਨੋਟਿਸ ਮਿਲਣ ਦੇ ਇੱਕ ਹਫ਼ਤੇ ਅੰਦਰ ਆਪਣਾ ਜਵਾਬ ਭੇਜਣਾ ਹੋਵੇਗਾ।

ਇਹ ਵੀ ਪੜ੍ਹੋ: ਸਿੰਗਰ ਜੈਜੀ ਬੀ ਖਿਲਾਫ਼ ਪ੍ਰਦਰਸ਼ਨ, ਗੀਤ ਚ ਔਰਤਾਂ ਤੇ ਵਿਵਾਦਿਤ ਟਿੱਪਣੀ ਦੇ ਇਲਜ਼ਾਮ

Exit mobile version