ਦੁਨੀਆਂ ਭਰ ਵਿੱਚ ਵਿਸਾਖੀ ਦੀਆਂ ਰੌਣਕਾਂ, ਦੇਖੋ ਪੰਜਾਬੀ ਗਾਇਕ ਅਤੇ ਅਦਾਕਾਰ ਕਿਵੇਂ ਮਨਾ ਰਹੇ ਹਨ ਤਿਉਹਾਰ
Vaisakhi: ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ, ਦਿਲਜੀਤ ਦੋਸਾਂਝ, ਤਰਸੇਮ ਜੱਸੜ, ਕੁਲਬੀਰ ਝਿੰਜ਼ਰ, ਅਤੇ ਗੁਰੂ ਰੰਧਾਵਾ ਵਰਗੇ ਮਸ਼ਹੂਰ ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਵਧਾਈਆਂ ਦਿੱਤੀਆਂ ਹਨ। ਗੁਰੂ ਰੰਧਾਵਾ ਨੇ ਆਪਣੇ ਸਿਹਤਮੰਦ ਹੋਣ ਦੀ ਵੀ ਖੁਸ਼ਖਬਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਕੁੱਝ ਦਿਨ ਪਹਿਲਾਂ ਪੰਜਾਬੀ ਗਾਇਕ ਬੱਬੂ ਮਾਨ ਨਾਲ ਵੀ ਫੋਟੋ ਸ਼ੇਅਰ ਕੀਤੀ ਸੀ ਜਿਸ ਵਿੱਚ ਉਹ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ।

ਵੈਸਾਖ ਮਹੀਨੇ ਦਾ ਪਹਿਲਾ ਦਿਨ..ਵਿਸਾਖੀ, ਇਹ ਦਿਨ ਆਪਣੇ ਆਪ ਵੀ ਹੀ ਬਹੁਤ ਖਾਸ ਹੈ। ਇਹ ਸਿਰਫ਼ ਦਿਨ ਨਹੀਂ ਸਗੋਂ ਇਹ ਵਿਰਾਸਤ ਹੈ, ਸਦੀਆਂ ਦਾ ਇਤਿਹਾਸ ਆਪਣੇ ਵਿੱਚ ਸੰਜੋਏ ਬੈਠਾ ਵੈਸਾਖ, ਦੁਨੀਆਂ ਭਰ ਵਿੱਚ ਵਸਦੇ ਸਿੱਖ ਅੱਜ ਖਾਲਸਾ ਸਾਜਨਾ ਦਿਹਾੜਾ ਮਨਾ ਰਹੇ ਹਨ। 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਹੀ ਦਸ਼ਮੇਸ਼ ਪਿਤਾ ਨੇ ਪੰਜ ਪਿਆਰੇ ਸਾਜੇ ਸਨ ਅਤੇ ਉਹਨਾਂ ਪੰਜਾਂ ਸਿੰਘਾਂ ਕੋਲੋਂ ਅੰਮ੍ਰਿਤ ਛਕ ਕੇ ਗੁਰੂ ਗੋਬਿੰਦ ਖੁਦ ਸਿੰਘ ਸਜੇ ਸਨ। ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਦਿਨ ਨੂੰ ਹਰ ਕੋਈ ਆਪਣੇ ਆਪਣੇ ਤਰੀਕੇ ਨਾਲ ਮਨਾ ਰਿਹਾ ਹੈ।
ਦਿਲਜੀਤ ਦੋਸਾਂਝ
ਦੇਸ਼ ਦੁਨੀਆਂ ਵਿੱਚ ਆਪਣੀ ਗਾਇਕੀ ਨਾਲ ਨਿਮਾਣਾ ਖੱਟਣ ਵਾਲੇ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਉਟ ਤੇ ਵੀਡੀਓ ਸ਼ੇਅਰ ਕਰਕੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।
ਤਰਸੇਮ ਜੱਸੜ
ਆਪਣੇ ਗੀਤਾਂ ਅਤੇ ਫਿਲਮਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਜਗ੍ਹਾਂ ਬਣਾਉਣ ਵਾਲੇ ਅਦਾਕਾਰ ਤਰਸੇਮ ਜੱਸੜ ਨੇ ਵੀ ਆਪਣੇ ਅਕਾਉਂਟ ਤੇ ਪੋਸਟ ਸ਼ੇਅਰ ਕਰਕੇ ਪੰਜਾਬੀਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ
ਕੁਲਬੀਰ ਝਿੰਜ਼ਰ
ਆਪਣੇ ਗੀਤਾਂ ਨਾਲ ਪਾਖੰਡੀ ਬਾਬਿਆਂ ਉੱਪਰ ਟਿੱਪਣੀਆਂ ਕਰਨ ਵਾਲੇ ਪੰਜਾਬੀ ਗਾਇਕ ਕੁਲਬੀਰ ਸਿੰਘ ਝਿੰਜ਼ਰ ਨੇ ਵੀ ਆਪਣੇ ਸ਼ੋਸਲ ਮੀਡੀਆ ਅਕਾਉਟ ਤੇ ਪੋਸਟ ਪਾਕੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।
ਗੁਰੂ ਰੰਧਾਵਾ
ਬਾਲੀਵੁੱਡ ਦੇ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਨੇ ਵੀ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਉਹਨਾਂ ਨੇ ਆਪਣੇ ਤੁੰਦਰਸਤ ਹੋਣ ਦੀ ਵੀ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮਹੀਨਾ ਕੁ ਪਹਿਲਾਂ ਉਹਨਾਂ ਦਾ ਐਂਕਸੀਡੈਂਟ ਹੋ ਗਿਆ ਸੀ ਜਿਸ ਤੋਂ ਬਾਅਦ ਉਹਨਾਂ ਦਾ ਹਸਪਤਾਲ ਵਿੱਚ ਇਲਾਜ ਚੱਲਿਆ। ਜਿਸ ਤੋਂ ਬਾਅਦ ਉਹ ਹੁਣ ਬਿਲਕੁੱਲ ਠੀਕ ਹੋ ਗਏ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕੁੱਝ ਦਿਨ ਪਹਿਲਾਂ ਪੰਜਾਬੀ ਗਾਇਕ ਬੱਬੂ ਮਾਨ ਨਾਲ ਵੀ ਫੋਟੋ ਸ਼ੇਅਰ ਕੀਤੀ ਸੀ ਜਿਸ ਵਿੱਚ ਉਹ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ।