ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬੀ ਗਾਇਕਾ ਨੂਰੀ ਨੂੰ ਧਮਕੀ ਤੋਂ ਬਾਅਦ ਮਿਲੀ ਸੁਰੱਖਿਆ, ਪੁਲਿਸ ਨੇ 3 ਲੋਕਾਂ ਨੂੰ ਕੀਤਾ ਰਾਊਂਡਅਪ

ਅਦਾਕਾਰਾ ਅਮਰ ਨੂਰੀ ਨੂੰ ਧਮਕੀ ਤੋਂ ਬਾਅਦ ਜਾਣਕਾਰੀ ਦਿੰਦਿਆਂ ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਧਮਕੀਆਂ ਦੇ ਪਿੱਛੇ ਅਸਲ ਦੋਸ਼ੀਆਂ ਦਾ ਪਤਾ ਲਗਾਉਣ ਲਈ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਪੰਜਾਬੀ ਗਾਇਕਾ ਨੂਰੀ ਨੂੰ ਧਮਕੀ ਤੋਂ ਬਾਅਦ ਮਿਲੀ ਸੁਰੱਖਿਆ, ਪੁਲਿਸ ਨੇ 3 ਲੋਕਾਂ ਨੂੰ ਕੀਤਾ ਰਾਊਂਡਅਪ
Follow Us
tv9-punjabi
| Published: 23 Dec 2025 19:50 PM IST

ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ। ਵਟਸਐਪ ‘ਤੇ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਇੰਸਪੈਕਟਰ ਗੁਰਮੀਤ ਸਿੰਘ ਵਜੋਂ ਦੱਸੀ। ਇਸ ਦੌਰਾਨ ਉਸ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਗਾਉਣ ਤੋਂ ਰੋਕੋ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ।

ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਧਮਕੀਆਂ ਦੇ ਪਿੱਛੇ ਅਸਲ ਦੋਸ਼ੀਆਂ ਦਾ ਪਤਾ ਲਗਾਉਣ ਲਈ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗਾਇਕ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਧਮਕੀ ਭਰੇ ਕਾਲ ਵਿੱਚ ਕੀ ਕਿਹਾ…

ਅਮਰ ਨੂਰੀ ਨੂੰ ਵਟਸਐਪ ਕਾਲ ਤੋਂ ਮਿਲੀ ਧਮਕੀ: ਰਿਪੋਰਟਾਂ ਮੁਤਾਬਕ 20 ਦਸੰਬਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਅਮਰ ਨੂਰੀ ਨੂੰ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ। ਨੂਰੀ ਦਾ ਪਰਿਵਾਰ ਇਸ ਧਮਕੀ ਤੋਂ ਡਰ ਗਿਆ।

ਮੁਲਜ਼ਮ ਬੋਲਿਆ- ਪੁੱਤਰ ਦਾ ਗਾਣਾ ਬੰਦ ਕਰਵਾਓ: ਮੁਲਜ਼ਮ ਨੇ ਖੁਦ ਨੂੰ ਇੰਸਪੈਕਟਰ ਗੁਰਮੀਤ ਸਿੰਘ ਦੱਸਿਆ। ਉਸ ਨੇ ਅਮਰ ਨੂਰੀ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦਾ ਪੁੱਤਰ, ਜੋ ਸੰਗੀਤ ਖੇਤਰ ਵਿੱਚ ਐਕਟਿਵ ਹੈ। ਜੇਕਰ ਉਹ ਗਾਉਣਾ ਬੰਦ ਨਹੀਂ ਕਰਦਾ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਪਰਿਵਾਰ ਡਰਿਆ, ਪੁਲਿਸ ਨੂੰ ਕੀਤੀ ਸ਼ਿਕਾਇਤ: ਧਮਕੀ ਭਰਿਆ ਕਾਲ ਮਿਲਣ ਤੋਂ ਬਾਅਦ ਅਮਰ ਨੂਰੀ ਤੇ ਉਸ ਦਾ ਪਰਿਵਾਰ ਘਬਰਾ ਗਏ। ਇੱਕ ਦਿਨ ਬਾਅਦ, ਉਨ੍ਹਾਂ ਨੇ ਪੁਲਿਸ ਨਾਲ ਸੰਪਰਕ ਕੀਤਾ ਅਤੇ ਪੂਰੇ ਮਾਮਲੇ ਦੀ ਲਿਖਿਤ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਵਿੱਚ ਉਨ੍ਹਾਂ ਨੇ ਕਾਲ ਦੀ ਜਾਣਕਾਰੀ ਕਾਲ ਕਰਨ ਵਾਲੇ ਦੀ ਭਾਸ਼ਾ ਅਤੇ ਧਮਕੀ ਦੀ ਗੰਭੀਰਤਾ ਦਾ ਵੇਰਵਾ ਦਿੱਤਾ।

ਮੁਲਜ਼ਮ ਜਲਦ ਫੜੇ ਜਾਣਗੇ- DSP

ਇਸ ਸੰਬੰਧ ਵਿੱਚ ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਕਾਲ ਨਾਲ ਸਬੰਧਤ ਸਾਰੇ ਤੱਥਾਂ ਅਤੇ ਤਕਨੀਕੀ ਸਬੂਤਾਂ ਦੀ ਵੀ ਜਾਂਚ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਅਮਰ ਨੂਰੀ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਉਸ ਦੇ ਘਰ ਅਤੇ ਆਲੇ-ਦੁਆਲੇ ਪੁਲਿਸ ਨਿਗਰਾਨੀ ਰੱਖੀ ਜਾ ਰਹੀ ਹੈ।

ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ

ਅਮਰ ਨੂਰੀ ਦਾ ਵਿਆਹ 30 ਜਨਵਰੀ, 1993 ਨੂੰ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨਾਲ ਹੋਇਆ ਸੀ। ਸਰਦੂਲ ਸਿਕੰਦਰ ਦਾ ਦੇਹਾਂਤ 2021 ਵਿੱਚ ਹੋਇਆ ਸੀ। ਉਨ੍ਹਾਂ ਦੇ ਦੋ ਪੁੱਤਰ ਹਨ- ਸਾਰੰਗ ਸਿਕੰਦਰ ਅਤੇ ਅਲਾਪ ਸਿਕੰਦਰ ਦੋਵੇਂ ਹੀ ਪੰਜਾਬੀ ਸੰਗੀਤ ਉਦਯੋਗ ਨਾਲ ਜੁੜੇ ਹੋਏ ਹਨ।

2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?
ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੀ ਨਿਤੀਸ਼ ਕੁਮਾਰ ਨੂੰ ਧਮਕੀ, ਲਾਰੈਂਸ ਨਾਲ ਪੁਰਾਣੀ ਦੁਸ਼ਮਣੀ ਕੀ ਹੈ ਕੁਨੈਕਸ਼ਨ?...
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ
Weather Report: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਪ੍ਰਦੇਸ਼ ਵਿੱਚ ਸੀਤਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, IMD ਦਾ ਅਲਰਟ...
Bangladesh Violence: ਬੰਗਲਾਦੇਸ਼ ਵਿੱਚ ਜਿਹਾਦੀ ਹਿੰਸਾ... ਢਾਕਾ ਅਤੇ ਚਟਗਾਓਂ ਵਿੱਚ ਹਿੰਦੂਆਂ, ਸਿਆਸਤਦਾਨਾਂ ਅਤੇ ਮੀਡੀਆ 'ਤੇ ਹਮਲੇ
Bangladesh Violence: ਬੰਗਲਾਦੇਸ਼ ਵਿੱਚ ਜਿਹਾਦੀ ਹਿੰਸਾ... ਢਾਕਾ ਅਤੇ ਚਟਗਾਓਂ ਵਿੱਚ ਹਿੰਦੂਆਂ, ਸਿਆਸਤਦਾਨਾਂ ਅਤੇ ਮੀਡੀਆ 'ਤੇ ਹਮਲੇ...
ਚਾਹੁੰਦੇ ਤਾਂ SDM ਨੂੰ ਕਹਿ ਕੇ ਕਈ ਥਾਵਾਂ 'ਤੇ ਬਾਜੀ ਪਲਟ ਸਕਦੇ ਸੀ, ਵੋਟ ਚੋਰੀ ਦੇ ਆਰੋਪਾਂ 'ਤੇ ਕੇਜਰੀਵਾਲ ਨੇ ਦੇ ਦਿੱਤੇ ਸਬੂਤ
ਚਾਹੁੰਦੇ ਤਾਂ SDM ਨੂੰ ਕਹਿ ਕੇ ਕਈ ਥਾਵਾਂ 'ਤੇ ਬਾਜੀ ਪਲਟ ਸਕਦੇ ਸੀ, ਵੋਟ ਚੋਰੀ ਦੇ ਆਰੋਪਾਂ 'ਤੇ ਕੇਜਰੀਵਾਲ ਨੇ ਦੇ ਦਿੱਤੇ ਸਬੂਤ...