ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਵਾਦਾਂ ‘ਚ ਗਾਇਕ ਗੁਰਮਨ ਮਾਨ ਦਾ ਗੀਤ, ਸ਼ਨੀ ਦੇਵ ਮਹਾਰਾਜ ਬਾਰੇ ਕੀਤੀ ਗਲਤ ਟਿੱਪਣੀ, ਸ਼ਿਕਾਇਤ ਦਰਜ

ਅਕਸਰ ਪੰਜਾਬੀ ਗਾਇਕ ਆਪਣੇ ਗੀਤਾਂ 'ਚ ਅਜਿਹੇ ਸ਼ਬਦਾਂ ਦੀ ਵਰਤੋਂ ਕਰਦੇ ਹਨ, ਜਿਸ ਤੋਂ ਬਾਅਦ ਧਾਰਮਿਕ ਸੰਸਥਾਵਾਂ ਜਾਂ ਟਰੱਸਟ ਕਮੇਟੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਗਾਇਕਾਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਂਦੀ ਹੈ।ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਜਲੰਧਰ 'ਚ ਸਾਹਮਣੇ ਆਇਆ ਹੈ, ਜਿਸ 'ਚ ਕ੍ਰਿਪਾਲ ਮੰਦਿਰ ਅਤੇ ਹੋਰ ਸ਼ਨੀ ਦੇਵ ਮੰਦਰਾਂ ਦੀਆਂ ਕਮੇਟੀਆਂ ਨੇ ਪੰਜਾਬੀ ਗਾਇਕ ਗੁਰਨਾਮ ਮਾਨ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਕੇ ਜੁਆਇੰਟ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਵਿਵਾਦਾਂ ‘ਚ ਗਾਇਕ ਗੁਰਮਨ ਮਾਨ ਦਾ ਗੀਤ, ਸ਼ਨੀ ਦੇਵ ਮਹਾਰਾਜ ਬਾਰੇ ਕੀਤੀ ਗਲਤ ਟਿੱਪਣੀ, ਸ਼ਿਕਾਇਤ ਦਰਜ
Follow Us
davinder-kumar-jalandhar
| Updated On: 26 Dec 2023 20:43 PM

ਪੰਜਾਬੀ ਗਾਇਕ ਗੁਰਮਨ ਮਾਨ ਵੱਲੋਂ ਆਪਣੇ ਨਵੇਂ ਗੀਤ ਕਾਨਵੋ ਵਿੱਚ ਸ਼ਨੀ ਦੇਵ ਮਹਾਰਾਜ ਪ੍ਰਤੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਮਗਲਵਾਰ ਨੂੰ ਜਲੰਧਰ ਦੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੂੰ ਸ਼ਨੀ ਕ੍ਰਿਪਾਲ ਸਮੇਤ ਹੋਰ ਸ਼ਨੀ ਦੇਵ ਮੰਦਿਰ ਕਮੇਟੀਆਂ ਵੱਲੋਂ ਗਾਇਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਗਾਇਕ ਨੇ ਸ਼੍ਰੀ ਸ਼ਨੀ ਦੇਵ ਬਾਰੇ ਗਲਤ ਸ਼ਬਦ ਬੋਲੇ ​​ਹਨ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸ਼ਨੀ ਕ੍ਰਿਪਾਲ ਮੂਰਤੀ ਮੰਦਿਰ ਦੇ ਮਹਾਰਾਜ ਯੀਸੂ ਜੀ ਨੇ ਦੱਸਿਆ ਕਿ ਗਾਇਕ ਗੁਰਮਨ ਮਾਨ ਨੇ ਆਪਣੇ ਨਵੇਂ ਗੀਤ ਕਾਨਵੋ ਵਿੱਚ ਸ਼੍ਰੀ ਸ਼ਨੀ ਦੇਵ ਮਹਾਰਾਜ ਬਾਰੇ ਇਤਰਾਜਯੋਗ ਟਿੱਪਣੀ ਕਰਦਿਆਂ ਕਈ ਵਾਰ ਸ਼ਨੀ ਦੇਵ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। 2 ਮਿੰਟ 59 ਸੈਕਿੰਡ ਦੇ ਇਸ ਗੀਤ ਨੇ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਗਾਇਕ ਹਿੰਦੂ ਧਾਰਮਿਕ ਦੇਵੀ-ਦੇਵਤਿਆਂ ਅਤੇ ਬਾਕੀ ਧਾਰਮਿਕ ਭਾਈਚਾਰੇ ਦੇ ਗੁਰੂਆਂ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕਰਦੇ ਹਨ, ਜਿਨ੍ਹਾਂ ਵਿਰੁੱਧ ਕਾਨੂੰਨ ਬਣਨਾ ਚਾਹੀਦਾ ਹੈ ਅਤੇ ਨਾਲ ਹੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੂੰ ਮੰਗ ਪੱਤਰ ਦੇ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਜਲਦੀ ਤੋਂ ਜਲਦੀ ਗਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਗੀਤ ਨੂੰ ਹਟਾਇਆ ਜਾਵੇ।

ਉੱਧਰ ਇਸ ਮੰਗ ਪੱਤਰ ਦੀ ਸ਼ਿਕਾਇਤ ‘ਤੇ ਜੁਆਇਨ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ ਇਸ ਵਿੱਚ ਗਾਇਕ ਦੇ ਗੀਤ ‘ਚ ਗਲਤ ਸ਼ਬਦਾਂ ਦੀ ਵਰਤੋਂ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਪੰਜਾਬੀ ਗਾਇਕ ਖਿਲਾਫ ਦਿੱਤੀ ਗਈ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨੀ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...