ਸੜਕ ਹਾਦਸੇ ‘ਚ ਵਾਲ-ਵਾਲ ਬਚੇ ਪੰਜਾਬੀ ਸਿੰਗਰ ਹਰਭਜਨ ਮਾਨ, ਕਾਰ ਦੇ ਉੱਡੇ ਪਰਖੱਚੇ

Updated On: 

05 Aug 2025 06:50 AM IST

Harbhajan Mann Car Accident: ਪੰਜਾਬੀ ਗਾਇਕ ਹਰਭਜਨ ਮਾਨ ਤੇ ਉਨ੍ਹਾਂ ਨਾਲ ਇੱਕ ਹੋਰ ਵਿਅਕਤੀ ਸੜਕ ਹਾਦਸੇ 'ਚ ਵਾਲ-ਵਾਲ ਬਚੇ। ਸੋਮਵਾਰ ਸਵੇਰੇ NH 44 'ਤੇ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ। ਕਾਰ ਦੇ ਸਾਹਮਣੇ ਇੱਕ ਗਾਂ ਆਉਣ ਤੋਂ ਬਾਅਦ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ।

ਸੜਕ ਹਾਦਸੇ ਚ ਵਾਲ-ਵਾਲ ਬਚੇ ਪੰਜਾਬੀ ਸਿੰਗਰ ਹਰਭਜਨ ਮਾਨ, ਕਾਰ ਦੇ ਉੱਡੇ ਪਰਖੱਚੇ
Follow Us On

ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਇੱਕ ਭਿਆਨਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ। ਦਿੱਲੀ ‘ਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੀ ਹਰਭਜਨ ਮਾਨ ਦੀ ਕਾਰ ਰਸਤੇ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ, ਜਦੋਂ ਕਾਰ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਹੁੰਚੀ, ਤਾਂ ਅਚਾਨਕ ਇੱਕ ਗਾਂ ਕਾਰ ਦੇ ਸਾਹਮਣੇ ਆ ਗਈ। ਗਾਂ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਡਿਵਾਈਡਰ ਨਾਲ ਟਕਰਾ ਗਈ ਤੇ ਪਲਟ ਗਈ। ਹਰਭਜਨ ਮਾਨ, ਇੱਕ ਹੋਰ ਵਿਅਕਤੀ, ਸੁਰੱਖਿਆ ਕਰਮਚਾਰੀ ਤੇ ਡਰਾਈਵਰ ਕਾਰ ‘ਚ ਮੌਜੂਦ ਸਨ। ਹਾਲਾਂਕਿ, ਘਟਨਾ ਤੋਂ ਬਾਅਦ, ਨੇੜੇ-ਤੇੜੇ ਦੇ ਲੋਕਾਂ ਨੇ ਤੁਰੰਤ ਗਾਇਕ ਨੂੰ ਕਾਰ ‘ਚੋਂ ਬਾਹਰ ਕੱਢਿਆ, ਗਨੀਮਤ ਰਹੀ ਕਿ ਕਿਸੇ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ।

ਕਾਰ ਚਕਨਾਚੂਰ ਹੋ ਗਈ

ਜਾਣਕਾਰੀ ਮੁਤਾਬਕ, ਹਰਭਜਨ ਮਾਨ ਤੇ ਇੱਕ ਹੋਰ ਵਿਅਕਤੀ ਕਾਰ ‘ਚ ਦਿੱਲੀ ਤੋਂ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸਵੇਰੇ 5 ਵਜੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਕਾਰ ਨਾਲ ਟਕਰਾ ਗਈ। ਇਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ ਤੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ, ਉਨ੍ਹਾਂ ਨੂੰ ਇੱਕ ਹੋਰ ਕਾਰ ‘ਚ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਵਾਂ ਦੀ ਹਾਲਤ ਸਥਿਰ ਹੈ।

ਪੰਜਾਬੀ ਗਾਇਕ ਹਰਭਜਨ ਮਾਨ ਨੇ ਕਈ ਹਿੱਟ ਗੀਤ ਦਿੱਤੇ ਹਨ। ਹਰਭਜਨ ਮਾਨ ਦੇ ਦੇਸ਼-ਵਿਦੇਸ਼ ‘ਚ ਵੀ ਕਈ ਸ਼ੋਅ ਕੀਤੇ। ਉਨ੍ਹਾਂ ਦਾ ਜਨਮ 31 ਦਸੰਬਰ 1965 ਨੂੰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਖੇਮੂਆਣਾ ਪਿੰਡ ‘ਚ ਹੋਇਆ ਸੀ। ਉਨ੍ਹਾਂ ਨੇ 2002 ਵਿੱਚ ਪੰਜਾਬੀ ਫਿਲਮ ਜੀ ਆਇਆਂ ਨੂੰ ਨਾਲ ਆਪਣੀ ਫਿਲਮੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ, ਉਸਨੇ ਆਸਾਂ ਨੂੰ ਮਾਨ ਵਤਨ ਦਾ, ਦਿਲ ਆਪਣਾ ਪੰਜਾਬੀ, ਮਿੱਟੀ ਵਾਜਨ ਮਾਰਦੀ, ਮੇਰਾ ਪਿੰਡ-ਮਾਈ ਹੋਮ, ਜਗ ਜਿਓਂਦਿਆਂ ਦੇ ਮੇਲੇ ਤੇ ਹੀਰ-ਰਾਂਝਾ ਵਰਗੀਆਂ ਫਿਲਮਾਂ ‘ਚ ਕੰਮ ਕੀਤਾ।