AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pollywood:ਪੰਜਾਬੀ ਗਾਇਕ ਕਰਨ ਔਜਲਾ ਤੇ ਉਨ੍ਹਾਂ ਦੀ ਮੰਗੇਤਰ ਪਲਕ ਵਿਆਹ ਦੇ ਬੰਧਨ ਵਿਚ ਬੱਝੇ

ਪੰਜਾਬੀ ਇੰਡਸਟਰੀ ਦੇ ਸਟਾਰ 'ਤੇ ਫੈਨਜ਼ ਕਮੈਂਟ 'ਚ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ। ਪਲਕ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ ਜਿਸ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ,

Pollywood:ਪੰਜਾਬੀ ਗਾਇਕ ਕਰਨ ਔਜਲਾ ਤੇ ਉਨ੍ਹਾਂ ਦੀ ਮੰਗੇਤਰ ਪਲਕ ਵਿਆਹ ਦੇ ਬੰਧਨ ਵਿਚ ਬੱਝੇ
ਕਰਨ ਔਜਲਾ ਨੇ ਸੋਸ਼ਲ ਮੀਡੀਆ ਅਕਾਉਂਟ ਤੇ ਤਸਵੀਰਾਂ ਸ਼ੇਅਰ ਕਰਕੇ ਵਿਆਹ ਕਰਵਾਉਣ ਬਾਰੇ ਜਾਣਕਾਰੀ ਦਿੱਤੀ
tv9-punjabi
| Updated On: 05 Mar 2023 18:41 PM IST
Share
ਚੰਡੀਗੜ੍ਹ। ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੀ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ‘ਚ ਬੁਝ ਚੁੱਕੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਹੈ। ਇੰਸਟਾਗ੍ਰਾਮ ‘ਤੇ ਫੋਟੋਜ਼ ਸ਼ੇਅਰ ਕਰ ਵਿਆਹ ਦੀ ਤਾਰੀਕ ਵੀ ਦੱਸੀ। ਕਰਨ ਔਜਲਾ ਨੇ ਸ਼ੇਰਵਾਨੀ ਅਤੇ ਪੱਗ ਪਾਈ ਹੋਈ ਹੈ, ਜਿਸ ‘ਚ ਉਹ ਸਮਾਰਟ ਲੱਗ ਰਹੇ ਹਨ। ਦੂਜੀ ਤਰਫ ਦੂਜੇ ਪਾਸੇ ਪਲਕ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਜਿਹੇ ‘ਚ ਪੰਜਾਬੀ ਇੰਡਸਟਰੀ ਦੇ ਸਟਾਰ ‘ਤੇ ਫੈਨਜ਼ ਕਮੈਂਟ ‘ਚ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ।

ਪ੍ਰੀ ਵੈਡਿੰਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ

ਦੱਸ ਦਈਏ ਕਿ ਹੁਣ ਤੋਂ ਕੁਝ ਮਹੀਨੇ ਪਹਿਲਾਂ ਹੀ ਦੋਵਾਂ ਦਾ ਬ੍ਰਾਈਡਲ ਸ਼ਾਵਰ ਹੋਇਆ ਸੀ ਅਤੇ ਦੋਵਾਂ ਨੇ ਵਿਆਹ ਦਾ ਐਲਾਨ ਕੀਤਾ ਸੀ। ਹਾਲ ਹੀ ‘ਚ ਕਰਨ ਅਤੇ ਪਲਕ ਦੇ ਪ੍ਰੀ ਵੈਡਿੰਗ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਤੇਜ਼ੀ ਨਾਲ ਵਾਈਰਲ ਹੋਇਆ ਸਨ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਕਰਨ ਔਜਲਾ ਤੇ ਪਲਕ ਦੀਆਂ ਇਨ੍ਹਾਂ ਤਸਵੀਰਾਂ ਤੇ ਪੰਜਾਬੀ ਇੰਡਸਟਰੀ ਦੇ ਅਦਾਕਾਰ ਕੁਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

ਫਰਵਰੀ ਤੋਂ ਹੋ ਰਹੀ ਸੀ ਵਿਆਹ ਸਬੰਧੀ ਚਰਚਾ

ਜਾਣਕਾਰੀ ਮੁਤਾਬਕ ਕਰਨ ਔਜਲਾ ਅਤੇ ਉਸ ਦੀ ਮੰਗੇਤਰ ਪਲਕ ਨਾਲ ਫਰਵਰੀ ਵਿਚ ਨੂੰ ਵਿਆਹ ਦੇ ਚਰਚੇ ਫਰਵਰੀ ਵਿਚ ਹੀ ਛਿੜ ਗਏ ਸਨ ਅਤੇ ਇਹ ਖ਼ਬਰ ਸੁਣ ਕੇ ਸਾਰੇ ਸੰਗੀਤ ਇੰਡਸਟਰੀ ਦੇ ਲੋਕ ਬਹੁਤ ਖੁਸ਼ ਹਨ। ਦੱਸ ਦਈਏ ਕਿ ਕਰਨ ਤੇ ਪਲਕ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਦੋਵੇਂ ਪਿਛਲੇ ਕਈ ਸਾਲਾਂ ਤੋਂ ਰਿਲੇਸ਼ਨਸ਼ਿਪ ਚ ਹਨ। ਜੇਕਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਕਰਨ ਔਜਲਾ ਨੇ ਬਚਪਨ ਚ ਹੀ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਸੀ ਅਤੇ ਉਸ ਤੋਂ ਬਾਅਦ ਉਸਨੂੰ ਉਸ ਦੇ ਚਾਚਾ ਵੱਲੋਂ ਹੀ ਪਾਲਿਆ ਗਿਆ।

ਗਾਇਕੀ ਖੇਤਰ ਵਿਚ ਪੈਰ ਜਮਾਉਣ ਲਈ ਬਹੁਤ ਮਿਹਨਤ ਕੀਤੀ

ਇਸੇ ਗੱਲ ਦਾ ਜ਼ਿਕਰ ਔਜਲਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ਚ ਕੀਤਾ ਜਾਂਦਾ ਹੈ ਅਤੇ ਉਸ ਨੇ ਗਾਇਕੀ ਦੇ ਖੇਤਰ ਚ ਨਾਮ ਕਮਾਉਣ ਲਈ ਬਹੁਤ ਮਿਹਨਤ ਕੀਤੀ ਹੈ। ਕਰਨ ਔਜਲਾ ਤੋਂ ਇਲਾਵਾ ਉਸ ਦੀਆਂ ਦੋ ਭੈਣਾਂ ਵੀ ਹਨ। ਜ਼ਿਕਰਯੋਗ ਹੈ ਕਿ ਉਸ ਦੀਆਂ ਦੋਵੇਂ ਭੈਣਾਂ ਵਿਦੇਸ਼ ਚ ਰਹਿੰਦੀਆਂ ਹਨ। ਦੱਸਣਯੋਗ ਹੈ ਕਿ ਕਰਨ ਔਜਲਾ ਜ਼ਿਆਦਾਤਰ ਆਪਣੇ ਗੀਤ ਖੁਦ ਹੀ ਲਿਖਦੇ ਹਨ ਅਤੇ ਉਸਦਾ ਹਰ ਗੀਤ ਅਕਸਰ ਹਿੱਟ ਹੁੰਦਾ ਹੈ। ਹੁਣ ਤੱਕ ਕਰਨ ਔਜਲਾ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਹੁਣ ਜਿਵੇਂ ਹੀ ਉਸਦੇ ਵਿਆਹ ਦੀ ਖ਼ਬਰ ਸਾਹਮਣੇ ਆਈ ਤਾਂ ਕਰਨ ਨੂੰ ਲੋਕਾਂ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...